LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਪਹਿਲਾਂ ਲਈਆਂ ਗੱਡੀਆਂ ਤੇ ਹੁਣ ਮੰਗ ਲਿਆ ਤੇਲ ਖਰਚੇ ਦਾ ਹਿਸਾਬ', CM ਮਾਨ ਦੀ ਸਾਬਕਾ ਮੰਤਰੀਆਂ 'ਤੇ ਸਖਤਾਈ

13may hisab

ਚੰਡੀਗੜ੍ਹ: ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਦੀ ਸੁਰੱਖਿਆ ਘਟਾਉਣ ਮਗਰੋਂ ਹੁਣ ਭਗਵੰਤ ਮਾਨ ਸਰਕਾਰ ਸੁਰੱਖਿਆ ਵਾਹਨਾਂ ਦੇ ਤੇਲ ਖਰਚੇ ਵਿੱਚ ਕਟੌਤੀ ਕਰ ਸਕਦੀ ਹੈ। ਇਸ ਲਈ ਵਿਧਾਇਕਾਂ ਤੇ ਮੰਤਰੀਆਂ ਦੇ ਸੁਰੱਖਿਆ ਵਾਹਨਾਂ ਦੇ ਤੇਲ ਖਰਚੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਸੰਸਦੀ ਕਾਜ ਸ਼ਾਖਾ ਨੇ ਇਸ ਬਾਬਤ ਵੇਰਵੇ ਇਕੱਠੇ ਕਰਨੇ ਆਰੰਭ ਦਿੱਤੇ ਹਨ ਤਾਂ ਜੋ ਹਰ ਵਿਧਾਇਕ ਤੇ ਵਜ਼ੀਰ ਦੇ ਨਿੱਜੀ ਸੁਰੱਖਿਆ ਵਾਹਨ ਦਾ ਤੇਲ ਤੇ ਮੁਰੰਮਤ ਦਾ ਖਰਚਾ ਪਤਾ ਲੱਗ ਸਕੇ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਖਰਚਿਆਂ ਉੱਪਰ ਵੀ ਕਟੌਤੀ ਲੱਗ ਸਕਦੀ ਹੈ।

Also Read: CM ਮਾਨ ਦੀ ਪੰਜਾਬੀ ਗਾਇਕਾਂ ਨੂੰ ਚਿਤਾਵਨੀ! Gun ਕਲਚਰ ਅਤੇ ਗੈਂਗਸਟਰਾਂ ਵਾਲੇ ਗੀਤ ਬੰਦ ਕਰੋ ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਖਰਚੇ ਘਟਾਉਣ ਦੀ ਮੁਹਿੰਮ ਛੇੜੀ ਗਈ ਹੈ। ਇਸ ਤਹਿਤ ਪਹਿਲਾਂ ਸੁਰੱਖਿਆ ਦਾ ਰਿਵਿਊ ਕੀਤਾ ਗਿਆ ਹੈ। ਇੱਕ ਵਿਧਾਇਕ ਇੱਕ ਪੈਨਸ਼ਨ ਲਾਗੂ ਕੀਤਾ ਗਿਆ ਹੈ। ਇਹ ਵੀ ਫੈਸਲਾ ਕੀਤਾ ਹੈ ਕਿ ਵਿਧਾਇਕ ਟੈਕਸ ਖੁਦ ਭਰਨਗੇ। ਇਸ ਦੇ ਨਾਲ ਹੀ ਸਰਕਾਰੀ ਸਮਾਗਮਾਂ ਦੇ ਖਰਚੇ ਘਟਾਏ ਜਾ ਰਹੇ ਹਨ। ਸਰਕਾਰ ਦੀ ਇਸ ਮੁਹਿੰਮ ਦੀ ਕਾਫੀ ਸ਼ਲਾਘਾ ਵੀ ਹੋ ਰਹੀ ਹੈ। ਹੁਣ ਸਰਕਾਰ ਵਿਧਾਇਕਾਂ ਤੇ ਮੰਤਰੀਆਂ ਦੇ ਸੁਰੱਖਿਆ ਵਾਹਨਾਂ ਦੇ ਤੇਲ ਖਰਚੇ ਵਿੱਚ ਕਟੌਤੀ ਕਰ ਸਕਦੀ ਹੈ। ਹਾਸਲ ਜਾਣਕਾਰੀ ਅਨੁਸਾਰ ਵਿਧਾਇਕਾਂ ਨੂੰ ਪ੍ਰਤੀ ਮਹੀਨਾ ਪਹਿਲਾਂ 500 ਲਿਟਰ ਤੇਲ ਮਿਲਦਾ ਸੀ, ਜਿਸ ਵਿੱਚ ਮਗਰੋਂ ਕਟੌਤੀ ਕਰ ਦਿੱਤੀ ਗਈ ਸੀ। ਬੇਸ਼ੱਕ ਵਿਧਾਇਕ ਇਹ ਖਰਚੇ ਵਧਾਉਣ ਦੀ ਮੰਗ ਕਰ ਰਹੇ ਹਨ ਪਰ ਖਰਚੇ ਘਟਾਉਣ ਦੀ ਮੁਹਿੰਮ ਤਹਿਤ ਕਈਆਂ ਵਿਧਾਇਕਾਂ ਦੇ ਖਰਚੇ ਘਟ ਸਕਦੇ ਹਨ।

Also Read: ਇਸ ਵਾਰ ਨਹੀਂ ਲੱਗੇਗਾ ਕੋਈ ਨਵਾਂ ਟੈਕਸ! ਵਿੱਤ ਮੰਤਰੀ ਹਰਪਾਲ ਚੀਮਾ ਬੋਲੇ- ਪੂਰੀਆਂ ਹੋਣਗੀਆਂ ਸਾਰੀਆਂ ਗਾਰੰਟੀਆਂ

ਇਹ ਵੀ ਪਤਾ ਲੱਗਾ ਹੈ ਕਿ ਕਈ ਵਿਧਾਇਕਾਂ ਵੱਲੋਂ ਤੇਲ ਖਰਚੇ ਵਿੱਚ ਵਾਧੇ ਦੀ ਮੰਗ ਰੱਖੀ ਗਈ ਹੈ, ਜਿਸ ਮਗਰੋਂ ਵਿਧਾਇਕਾਂ ਦੇ ਨਿੱਜੀ ਸੁਰੱਖਿਆ ਵਾਹਨਾਂ ਦੀ ਮੁਰੰਮਤ ਤੇ ਤੇਲ ਖਰਚੇ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਇਹ ਅੰਕੜੇ ਹਾਸਲ ਕਰਨ ਮਰਗੋਂ ਸਾਲਾਨਾ ਬਜਟ ਦੇ ਮੱਦੇਨਜ਼ਰ ਪਹਿਲਾਂ ਕੁਲ ਖਰਚੇ ਦੀ ਨਜ਼ਰਸਾਨੀ ਹੋਵੇਗੀ। ਸੰਸਦੀ ਕਾਜ ਵਿਭਾਗ ਨੇ ਪਹਿਲਾਂ 19 ਅਪਰੈਲ ਤੇ ਹੁਣ 12 ਮਈ ਨੂੰ ਮੁੜ ਪੱਤਰ ਜਾਰੀ ਕਰਕੇ ਵਿਧਾਇਕਾਂ ਤੇ ਵਜ਼ੀਰਾਂ ਦੇ ਨਿੱਜੀ ਸੁਰੱਖਿਆ ਵਾਹਨਾਂ ਦੇ ਖਰਚ ਵੇਰਵੇ ਮੰਗੇ ਹਨ। ਪੰਜਾਬ ਸਰਕਾਰ ਵੱਲੋਂ ਇਹ ਖੁੱਲ੍ਹ ਦਿੱਤੀ ਹੋਈ ਹੈ ਕਿ ਜੇਕਰ ਕੋਈ ਵਿਧਾਇਕ ਜਾਂ ਮੰਤਰੀ ਆਪਣਾ ਨਿੱਜੀ ਵਾਹਨ ਵਰਤਣਾ ਚਾਹੁੰਦਾ ਹੈ ਤਾਂ ਉਸ ਨੂੰ 15 ਰੁਪਏ ਪ੍ਰਤੀ ਕਿੱਲੋਮੀਟਰ ਦਾ ਖਰਚਾ ਦਿੱਤਾ ਜਾਂਦਾ ਹੈ।

In The Market