LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫੈਸਲਾ, ਸਰਕਾਰੀ ਸਮਾਗਮਾਂ 'ਚ ਪਲਾਸਟਿਕ ਦੀਆਂ ਬੋਤਲਾਂ 'ਤੇ ਰਹੇਗੀ ਪਾਬੰਦੀ

23a pani

ਚੰਡੀਗੜ੍ਹ- ਪੰਜਾਬ ਸਰਕਾਰ ਨੇ ਵਧਦੀ ਗਰਮੀ ਕਾਰਨ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ ਜਾਰੀ ਕੀਤੀ ਹੈ। ਗਰਮੀ ਅਤੇ ਪਾਣੀ ਦੇ ਘਟਦੇ ਪੱਧਰ ਨੂੰ ਵੇਖਦਿਆਂ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਨੇ ਸਰਕਾਰੀ ਸਮਾਗਮਾਂ ਵਿੱਚ ਗੁਲਦਸਤੇ ਅਤੇ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਬੰਦ ਕਰਨ

Also Read: IPL 2022: ਰਿਸ਼ਭ ਪੰਤ ਨੂੰ 'ਗੁੱਸੇ' ਦੀ ਮਿਲੀ ਸਜ਼ਾ, ਪ੍ਰਵੀਨ ਆਮਰੇ 'ਤੇ ਇਕ ਮੈਚ ਦੀ ਪਾਬੰਦੀ

 

ਸਬੰਧੀ ਹੁਕਮ ਜਾਰੀ ਕੀਤੇ ਹਨ। ਸਿਹਤ ਵਿਭਾਗ ਦੇ ਕਿਸੇ ਵੀ ਪ੍ਰੋਗਰਾਮ ਵਿੱਚ ਹੁਣ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਸਿਹਤ ਵਿਭਾਗ ਨੇ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ। ਡਾਇਰੈਕਟਰ ਸਿਹਤ ਪੰਜਾਬ ਵੱਲੋਂ ਜਾਰੀ ਕੀਤੇ ਹੁਕਮ ਅਨੁਸਾਰ ਸਿਹਤ ਅਤੇ ਪਰਿਵਾਰ ਕਲਿਆਣ ਨਿਰਦੇਸ਼ ਨੇ ਕਿਹਾ ਕਿ ਸਿਹਤ ਮੰਤਰੀ ਨੇ ਅਪੀਲ ਕੀਤੀ ਹੈ ਕਿ ਸਿਹਤ ਵਿਭਾਗ ਦੇ ਅਧਿਕਾਰਕ ਸਮਾਰੋਹ/ ਪ੍ਰੋਗਰਾਮਾਂ 'ਚ ਪਲਾਸਟਿਕ ਦੀਆਂ ਬੋਤਲਾਂ 'ਚ ਪੈਕ ਪਾਣੀ ਦੇ ਇਸਤੇਮਾਲ ਨੂੰ ਰੋਕਣ ਦੀ ਅਪੀਲ ਕੀਤੀ ਹੈ। ਹੁਕਮਾਂ ਵਿੱਚ ਕਿਹਾ ਹੈ ਕਿ ਪੰਜਾਬ ਦੇ ਸਿਹਤ ਮੰਤਰੀ ਜਿੱਥੇ ਵੀ ਜਾਵੇ, ਕੋਈ ਉਸ ਨੂੰ ਫੁੱਲਾਂ ਦਾ ਗੁਲਦਸਤਾ ਨਾ ਦੇਵੇ। ਇਹ ਹੁਕਮ ਵਾਤਾਵਰਨ ਨੂੰ ਬਚਾਉਣ ਲਈ ਇੱਕ ਚੰਗੀ ਸ਼ੁਰੂਆਤ ਹੋਣ ਦਾ ਦਾਅਵਾ ਕੀਤਾ।

Also Read: ਵੱਡੀ ਖਬਰ: ਮਾਨ ਸਰਕਾਰ ਵਲੋਂ ਬਿਜਲੀ ਵਿਭਾਗ 'ਚ ਭਰਤੀ ਲਈ ਨੋਟਿਸ ਜਾਰੀ

ਪੰਜਾਬ ਦੇ ਸਮੂਹ ਸਿਵਲ ਸਰਜਨਾਂ ਨੂੰ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ ਹੈ।  ਇਸ ਤੋਂ ਇਲਾਵਾ ਦੁਪਹਿਰ 12:00 ਵਜੇ ਤੋਂ ਸ਼ਾਮ 4:00 ਵਜੇ ਤੱਕ ਲੋਕ ਆਪਣੇ ਬਚਾਅ ਲਈ ਘਰਾਂ ਤੋਂ ਘੱਟ ਹੀ ਨਿਕਲਣ।

In The Market