ਅੰਮ੍ਰਿਤਸਰ (ਇਂਟ.)- ਕੈਪਟਨ ਸਰਕਾਰ (Captain Government) ਵਲੋਂ ਔਰਤਾਂ (Ladies) ਦੀ ਫ਼ਰੀ ਬੱਸ ਸੇਵਾ (Free Bus Service) ਸਕੀਮ ਦੇ ਕਰੀਬ 23 ਕਰੋੜ ਰੁਪਏ (23 crore Rupees) ਪਾਸ ਕਰਕੇ ਪੰਜਾਬ ਰੋਡਵੇਜ਼/ਪਨਬਸ ਤੇ ਪੈਪਸੂ (Pepsu on Punjab Roadways / Punbus) ਨੂੰ ਵੱਡੀ ਰਾਹਤ ਦੇ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ (Departmental expenses) ਕੱਢਣੇ ਔਖੇ ਹੋ ਗਏ ਸਨ। ਇੱਥੋਂ ਤੱਕ ਕਿ ਬੱਸਾਂ 'ਚ ਤੇਲ ਵੀ ਪੱਲਿਓਂ ਭਰਵਾਉਣਾ ਪੈ ਰਿਹਾ ਸੀ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ 1 ਅਪਰੈਲ ਤੋਂ ਔਰਤਾਂ ਲਈ ਸੂਬੇ ਦੀਆਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਔਰਤਾਂ ਇਸ ਸਹੂਲਤ ਦਾ ਫਾਇਦਾ ਲੈ ਰਹੀਆਂ ਹਨ। ਸੂਬੇ ਵਿੱਚ ਔਰਤਾਂ ਤੇ ਲੜਕੀਆਂ ਦੇ ਸਸ਼ਕਤੀਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਮੁੱਖ ਮੰਤਰੀ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਸੀ। ਇਸ ਸਕੀਮ ਦਾ ਫਾਇਦਾ ਸੂਬੇ ਭਰ ਵਿੱਚ 1.31 ਕਰੋੜ ਔਰਤਾਂ/ਲੜਕੀਆਂ ਨੂੰ ਹੋਇਆ। ਜਨਗਣਨਾ 2011 ਮੁਤਾਬਕ ਪੰਜਾਬ ਵਿੱਚ ਕੁੱਲ ਵਸੋਂ 2.77 ਕਰੋੜ ਹੈ ਜਿਸ ਵਿੱਚ 1,46,39,465 ਪੁਰਸ਼ ਅਤੇ 1,31,03,873 ਮਹਿਲਾਵਾਂ ਹਨ।
read this- ਟੋਕੀਓ ਓਲੰਪਿਕਸ : MC ਮੈਰੀਕਾਮ ਦਾ ਟੁੱਟਿਆ ਸਪਨਾ, ਕੁਆਰਟਰ ਫਾਈਨਲ ਮੁਕਾਬਲੇ 'ਚ ਮਿਲੀ ਹਾਰ
ਸਕੀਮ ਤਹਿਤ ਪੰਜਾਬ ਦੀਆਂ ਵਸਨੀਕ ਔਰਤਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਰਹੀਆਂ ਹਨ, ਜਿਸ ਵਿੱਚ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪੰਜਾਬ ਰੋਡਵੇਜ਼ ਬੱਸਜ਼ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈਆਂ ਜਾਂਦੀਆਂ ਸਿਟੀ ਬੱਸਾਂ ਸਰਵਿਸਿਜ਼ ਸ਼ਾਮਲ ਹਨ। ਇਹ ਸਕੀਮ ਸਰਕਾਰੀ ਏ.ਸੀ.ਬੱਸਾਂ, ਵੌਲਵੋ ਬੱਸਾਂ ਤੇ ਐਚ.ਵੀ.ਏ.ਸੀ. ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ। ਇਸ ਸਕੀਮ ਦਾ ਫਾਇਦਾ ਲੈਣ ਲਈ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਸਬੂਤ ਦਾ ਦਸਤਾਵੇਜ਼ ਲੋੜੀਂਦਾ ਹੋਵੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर