LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਟਿਆਲਾ ਹਿੰਸਾ ਮਾਮਲੇ 'ਚ IG ਤੇ SSP 'ਤੇ ਡਿੱਗੀ ਸਰਕਾਰ ਦੀ ਗਾਜ, ਹੋਇਆ ਤਬਾਦਲਾ

30a ig

ਪਟਿਆਲਾ- ਪਟਿਆਲਾ ਵਿਚ ਬੀਤੇ ਦਿਨ ਵਾਪਰੀ ਹਿੰਸਾ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਜਿੱਥੇ ਲਗਾਤਾਰ ਜ਼ਿਲ੍ਹੇ ਦੀ ਕਾਨੂੰਨ ਵਿਵਸਥਾ ਉੱਤੇ ਨਜ਼ਰਾਂ ਟਿਕਾਈਆਂ ਹੋਈਆਂ ਹਨ। ਉਥੇ ਹੀ ਹੁਣ ਇਸ ਘਟਨਾ ਦੇ ਸਬੰਧ ਵਿਚ ਪੁਲਿਸ ਪ੍ਰਸ਼ਾਸਨ ਦੀ ਵੱਡੀ ਕਾਰਵਾਈ ਵੀ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.), ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅਤੇ ਐਸ.ਪੀ. ਦਾ ਫੌਰੀ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ।


Also Read: ਪਟਿਆਲਾ ਹਿੰਸਾ ਤੋਂ ਬਾਅਦ ਪ੍ਰਸ਼ਾਸਨ ਦੀ ਸਖਤੀ, ਜ਼ਿਲ੍ਹੇ 'ਚ ਰੋਕੀਆਂ ਇੰਟਰਨੈੱਟ ਸੇਵਾਵਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈ.ਜੀ.,  ਦੀਪਕ ਪਾਰਿਖ ਨੂੰ ਐਸ.ਐਸ.ਪੀ.  ਅਤੇ ਵਜ਼ੀਰ ਸਿੰਘ ਨੂੰ ਐਸ.ਪੀ. ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਇੰਟਰਨੈੱਟ ਸੇਵਾਵਾਂ ਵੀ ਰੋਕ ਦਿੱਤੀਆਂ ਗਈਆਂ ਹਨ ਤਾਂ ਜੋ ਅਫਵਾਹਾਂ ਨਾ ਫੈਲਣ। ਬੀਤੇ ਦਿਨ ਸੂਬੇ ਵਿਚ ਕਰਫਿਊ ਵੀ ਲਾਇਆ ਗਿਆ ਸੀ। ਇਸ ਤੋਂ ਇਲਾਵਾ ਧਾਰਾ 144 ਵੀ ਲਾਗੂ ਕੀਤੀ ਗਈ ਹੈ। 

Also Read: ਪੰਜਾਬ 'ਚ ਹਾਈ ਅਲਰਟ: ਹਿੰਦੂ ਜਥੇਬੰਦੀਆਂ ਵੱਲੋਂ ਪਟਿਆਲਾ ਬੰਦ ਦਾ ਸੱਦਾ, ਕੀਤੀ ਕਾਰਵਾਈ ਦੀ ਮੰਗ

In The Market