ਚੰਡੀਗੜ੍ਹ- ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅੱਜ ਕੈਬਨਿਟ ਮੀਟਿੰਗ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ ਵੈਟ ਘਟਾਉਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਪੈਟਰੋਲ ਉੱਪਰੋਂ 10 ਰੁਪਏ ਤੇ ਡੀਜ਼ਲ ਉਪਰੋਂ 5 ਰੁਪਏ ਵੈਟ ਘਟਾਇਆ ਹੈ। ਇਹ ਫੈਸਲਾ ਅੱਜ ਰਾਤ ਤੋਂ ਲਾਗੂ ਹੋਏਗਾ।
Also Read: ਰਿਸ਼ਤੇ ਤਾਰ-ਤਾਰ! ਨਸ਼ੇੜੀ ਪੁੱਤ ਨੇ ਚਾਕੂ ਦੀ ਨੌਂਕ ’ਤੇ ਆਪਣੀ ਹੀ ਮਾਂ ਨਾਲ ਕੀਤਾ ਜ਼ਬਰ-ਜਨਾਹ
ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਦਾਅਵਾ ਕੀਤਾ ਕਿ ਪੂਰੇ ਰੀਜ਼ਨ ਵਿੱਚ ਸਭ ਤੋਂ ਸਸਤਾ ਪੈਟਰੋਲ ਪੰਜਾਬ ਵਿੱਚ ਹੀ ਹੋਏਗਾ। ਪੈਟਰੋਲ ਦੀ ਕੀਮਤ ਦਿੱਲੀ ਨਾਲੋਂ ਵੀ ਘੱਟ ਹੋਏਗੀ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਸਰਕਾਰ ਉੱਪਰ ਸਾਲਾਨਾ 6000 ਕਰੋੜ ਦਾ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੀ ਜਨਤਾ ਨਾਲ ਧੋਖਾ ਕਰ ਰਹੀ ਹੈ। ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਿਹੜੀ ਐਕਸਾਈਜ਼ ਡਿਊਟੀ ਘਟਾਈ ਹੈ, ਉਸ ਵਿੱਚ ਵੀ ਪੰਜਾਬ ਦਾ 50 ਫੀਸਦੀ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਅਸੀਂ ਪੈਟਰੋਲ ਉੱਪਰੋਂ 10 ਰੁਪਏ ਤੇ ਡੀਜ਼ਲ ਉਪਰੋਂ 5 ਰੁਪਏ ਵੈਟ ਘਟਾਇਆ ਹੈ।
Also Read: ਹਾਫਿਜ਼ ਸਈਦ ਦੇ ਜਮਾਤ-ਉਦ-ਦਾਵਾ ਸੰਗਠਨ ਦੇ 6 ਮੈਂਬਰ ਅੱਤਵਾਦ ਵਿੱਤ ਪੋਸ਼ਣ ਮਾਮਲੇ 'ਚ ਬਰੀ
ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਘਟਾਉਣ ਮਗਰੋਂ ਕਈ ਰਾਜਾਂ ਨੇ ਪੈਟਰੋਲ-ਡੀਜ਼ਲ ਤੋਂ ਵੈਟ ਦਰਾਂ ਘਟਾਈਆਂ ਹਨ। ਇਸ ਲਈ ਪੰਜਾਬ ਸਰਕਾਰ ਨੂੰ ਵੀ ਵੈਟ ਘਟਾਉਣਾ ਹੀ ਪੈਣਾ ਸੀ। ਇਸ ਲਈ ਕੈਬਨਿਟ ਮੀਟਿੰਗ ਵਿੱਚ ਸਭ ਤੋਂ ਵੱਡਾ ਫੈਸਲਾ ਤੇਲ ਕੀਮਤਾਂ ’ਚ ਕਟੌਤੀ ਸਬੰਧੀ ਹੋਇਆ ਹੈ।
ਦੇਖੋ ਵੀਡੀਓ-
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट