ਚੰਡੀਗੜ੍ਹ : ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ (Chief Minister of Punjab Bhagwant Mann) ਦੀ ਸਰਕਾਰ ਦੇ ਮੰਤਰੀਆਂ (Government Ministers) ਦਾ ਸਹੁੰ ਚੁੱਕ ਸਮਾਗਮ (Oath-taking ceremonies) 19 ਮਾਰਚ ਸਵੇਰੇ 11 ਵਜੇ ਹੋਵੇਗਾ। ਪਹਿਲੇ ਪੜਾਅ ਵਿਚ 10 ਮੰਤਰੀਆਂ ਨੂੰ ਰਾਜਭਵਨ (Raj Bhavan) ਵਿਚ ਸਹੁੰ ਚੁਕਾਈ ਜਾਵੇਗੀ। ਪੰਜਾਬ 'ਚ ਆਮ ਆਦਮੀ ਪਾਰਟੀ (Aam Aadmi Party) (AAP Party) ਦੀ ਸਰਕਾਰ ਬਣਨ ਤੋਂ ਬਾਅਦ ਹੁਣ ਸੰਵਿਧਾਨਕ ਅਹੁਦਿਆਂ (Constitutional positions) 'ਤੇ ਨਿਯੁਕਤੀਆਂ ਦੀ ਪ੍ਰਕਿਰਿਆ ਚੱਲ ਰਹੀ ਹੈ। ਪੰਜਾਬ 'ਚ 10 ਕੈਬਨਿਟ ਮੰਤਰੀ (10 Cabinet Ministers) ਸਹੁੰ ਚੁੱਕਣਗੇ ਤੇ ਉਨ੍ਹਾਂ ਦੇ ਨਾਵਾਂ 'ਤੇ ਭਗਵੰਤ ਮਾਨ (Bhagwant Mann) ਨੇ ਮੋਹਰ ਲਾ ਦਿੱਤੀ ਹੈ। ਭਗਵੰਤ ਮਾਨ ਵਲੋਂ ਇਸ ਸਬੰਧੀ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਪੰਜਾਬ ਸਰਕਾਰ (Government of Punjab) ਦੀ ਇਸ ਲਿਸਟ ਵਿਚ ਹਰਪਾਲ ਸਿੰਘ ਚੀਮਾ, ਡਾ: ਬਲਜੀਤ ਕੌਰ, ਹਰਭਜਨ ਸਿੰਘ ਈਟੀਓ, ਡਾ. ਵਿਜੇ ਸਿੰਗਲਾ, ਗੁਰਮੀਤ ਸਿੰਘ ਮੀਤ ਹੇਅਰ, ਹਰਜੋਤ ਸਿੰਘ ਬੈਂਸ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ (ਜ਼ਿੰਪਾ) ਵੀ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕਣ ਤੋਂ ਬਾਅਦ ਦੁਪਹਿਰ 2 ਵਜੇ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ। ਪੰਜਾਬ ਸਰਕਾਰ ਵਿਚ ਮੁੱਖ ਮੰਤਰੀ ਸਮੇਤ 18 ਮੰਤਰੀ ਬਣ ਸਕਦੇ ਹਨ। ਇਸ ਲਈ 7 ਨਵੇਂ ਮੰਤਰੀਆਂ ਲਈ ਬਾਅਦ ਵਿਚ ਕੈਬਨਿਟ ਵਿਸਥਾਰ ਕੀਤਾ ਜਾਵੇਗਾ।
पंजाब का नया मंत्रिमंडल कल शपथ ग्रहण करेगा। पंजाब की AAP सरकार में होने वाले सभी मंत्रियों को बहुत-बहुत शुभकामनाएँ।
— Bhagwant Mann (@BhagwantMann) March 18, 2022
पंजाब की जनता ने हम सबको बहुत बड़ी ज़िम्मेदारी दी है, हमें दिन-रात मेहनत कर लोगों की सेवा करनी है, पंजाब को एक ईमानदार सरकार देनी है। हमें रंगला पंजाब बनाना है। pic.twitter.com/Z5wDmD9Zpg
ਨਵੇਂ ਮੰਤਰੀਆਂ ਦੇ ਨਾਵਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਕਿਹਾ ਕਿ ਪੰਜਾਬ ਦੇ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਪੰਜਾਬ ਦੇ ਸਾਰੇ ਭਵਿੱਖ ਦੇ ਮੰਤਰੀਆਂ ਨੂੰ ਵਧਾਈ। ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਅਸੀਂ ਲੋਕਾਂ ਦੀ ਸੇਵਾ ਕਰਨ ਅਤੇ ਇਮਾਨਦਾਰ ਸਰਕਾਰ ਦੇਣ ਲਈ ਦਿਨ-ਰਾਤ ਕੰਮ ਕਰਨਾ ਹੈ। ਅਸੀਂ ਖੁਸ਼ਹਾਲ ਪੰਜਾਬ ਬਣਾਉਣਾ ਚਾਹੁੰਦੇ ਹਾਂ। ਜ਼ਿਕਰਯੋਗ ਹੈ ਕਿ ਮਾਲਵਾ ਤੋਂ 4, ਮਾਝਾ ਤੋਂ 4, ਦੋਆਬਾ ਤੋਂ 2 ਵਿਧਾਇਕ ਮੰਤਰੀ ਮੰਡਲ 'ਚ ਸ਼ਾਮਲ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਇਨ੍ਹਾਂ ਸਾਰੇ ਮੰਤਰੀਆਂ ਨੂੰ ਸਹੁੰ ਚੁਕਾਉਣਗੇ। ਇਸ ਤੋਂ ਬਾਅਦ 12.30 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਸੂਤਰਾਂ ਨੇ ਦੱਸਿਆ ਹੈ ਕਿ ਕੋਟ ਕਪੂਰ ਵਿਧਾਨ ਸਭਾ ਹਲਕੇ ਤੋਂ 'ਆਪ' ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣਨ ਦੀ ਸੰਭਾਵਨਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Sarson Ka Saag: इन बीमारियों का रामबान इलाज है सरसों का साग, जानें इसे खाने के फायदे
Srilanka News: भारतीय नौसेना का बड़ा ऑपरेशन, अरब सागर से 500 किलो ड्रग्स बरामद
Gold-Silver Price Today: सोना खरीदने का सुनहरा मौका चेक करें लेटेस्ट 22 कैरेट और 24 कैरेट गोल्ड रेट