LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਵਰਗੇ ਅਕਾਲੀਆਂ ਦੀ ਲੋੜ : ਜ਼ਾਹਿਦਾ ਸੁਲੇਮਾਨ

mlerkotlanews40000

ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਅਕਾਲੀ ਲੀਡਰਾਂ, ਵਰਕਰਾਂ ਅਤੇ ਆਮ ਸ਼ਹਿਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ 20 ਅਗੱਸਤ ਨੂੰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗਵਾਲ ਨੂੰ ਸ਼ਹੀਦੀ ਸਮਾਗਮ ਵਿਚ ਸ਼ਰਧਾਂਜਲੀ ਅਰਪਿਤ ਕਰਨ ਲਈ ਜ਼ਰੂਰ ਜਾਣ ਤਾਕਿ ਪੰਜਾਬ ਦੇ ਹੱਕਾਂ ਅਤੇ ਅਧਿਕਾਰਾਂ ਦੀ ਰਾਖੀ ਕਰਨ ਵਾਲੇ ਇਸ ਮਹਾਨ ਅਕਾਲੀ ਲੀਡਰ ਨੂੰ ਯਾਦ ਕੀਤਾ ਜਾ ਸਕੇ।

ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਉਹ ਵਿਅਕਤੀ ਹਨ ਜਿਨ੍ਹਾਂ ਨੇ 1985 ਵਿਚ ਦੇਸ਼ ਦੇ ਤਤਕਾਲੀਨ ਪ੍ਰਧਾਨ ਰਾਜੀਵ ਗਾਂਧੀ ਨੂੰ ਝੁਕਾ ਕੇ ਰਾਜੀਵ-ਲੌਂਗੋਵਾਲ ਸਮਝੌਤਾ ਕਰਨ ਲਈ ਮਜਬੂਰ ਕਰ ਦਿਤਾ ਅਤੇ ਕੇਂਦਰ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰ ਲਈਆਂ ਸਨ। ਇਨ੍ਹਾਂ ਮੰਗਾਂ ਵਿਚ ਚੰਡੀਗੜ੍ਹ ਅਤੇ ਹੋਰ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਦਾ ਵਚਨ ਲਿਆ ਸੀ। ਰਾਜਾਂ ਨੂੰ ਵੱਧ ਅਧਿਕਾਰ ਦਿੰਦਿਆਂ ਖ਼ੁਦਮੁਖ਼ਤਾਰੀ ਦੇਣ, ਹਰ ਸੂਬੇ ਵਿਚ ਘੱਟਗਿਣਤੀਆਂ ਦੀ ਸੁਰੱਖਿਆ ਅਤੇ ਪ੍ਰਤੀਨਿਧਤਾ ਯਕੀਨੀ ਬਣਾਉਣ, ਨਿਰਦੋਸ਼ਾਂ ਵਿਰੁਧ ਦਰਜ ਕੀਤੇ ਮੁਕੱਦਮੇ ਰੱਦ ਕਰਨ ਅਤੇ ਪੀੜਤਾਂ ਦਾ ਮੁੜ-ਵਸੇਬਾ, ਪੰਜਾਬ ਰੈਜ਼ੀਮੈਂਟ ਵਿਚ ਸਿੱਖਾਂ ਨੂੰ 50 ਫ਼ੀ ਸਦੀ ਰਾਖਵਾਂਕਰਨ, ਦਰਿਆਈ ਪਾਣੀਆਂ ਉਪਰ ਪੰਜਾਬ ਦਾ ਵਧ ਅਧਿਕਾਰ ਅਤੇ ਪੰਜਾਬੀ ਜ਼ੁਬਾਨ ਨੂੰ ਪ੍ਰਫੁਲਤ ਕਰਨ ਵਰਗੀਆਂ ਕਈ ਮੰਗਾਂ ਸੰਤ ਹਰਚੰਦ ਸਿੰਘ ਲੌਂਗੋਵਾਲ ਮਨਵਾਉਣ ਲਈ ਕਾਮਯਾਬ ਹੋਏ। ਸੰਤ ਲੌਂਗੋਵਾਲ ਦੀ ਸ਼ਹੀਦੀ ਤੋਂ ਬਾਅਦਾ ਸ. ਪ੍ਰਕਾਸ਼ ਸਿੰਘ ਬਾਦਲ ਰਾਜੀਵ-ਲੌਂਗੋਵਾਲ ਸਮਝੌਤੇ ਦੀ ਪੈਰਵੀ ਕਰਦੇ ਰਹੇ। ਇਹ ਗੱਲ ਵਖਰੀ ਹੈ ਕਿ ਚੰਡੀਗੜ੍ਹ ਅਤੇ ਰਾਜਾਂ ਨੂੰ ਵੱਧ ਅਧਿਕਾਰ ਦੇਣ ਦੇ ਮਾਮਲੇ ਵਿਚ ਕਾਂਗਰਸ ਸਰਕਾਰਾਂ ਗਠਤ ਕੀਤੇ ਗਏ ਕਮਿਸ਼ਨਾਂ ਦੀਆਂ ਸਿਫ਼ਾਰਸ਼ਾਂ ਦੀ ਆੜ ਹੇਠ ਪੰਜਾਬ ਨਾਲ ਧੋਖਾ ਕਰ ਗਈਆਂ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਅੱਜ ਸੂਬੇ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਵਰਗੇ ਅਕਾਲੀਆਂ ਦੀ ਲੋੜ ਹੈ।

ਸੂਬੇ ਦੀ ਮੌਜੂਦਾ ਸਰਕਾਰ, ਕੇਂਦਰ ਅੱਗੇ ਗੋਢੇ ਟੇਕ ਚੁੱਕੀ ਹੈ। ਪੰਜਾਬ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਪੰਜਾਬ ਨੂੰ ਕਮਜ਼ੋਰ ਕਰਕੇ ਹਰਿਆਣਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਾਮੋਸ਼ ਬੈਠੀ ਹੈ। ਬੀਬਾ ਜ਼ਾਹਿਦਾ ਸੁਲੇਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਵਿਚ ਵਧ ਤੋਂ ਵੱਧ ਗਿਣਤੀ ਵਿਚ ਪਹੁੰਚਿਆ ਜਾਵੇ ਤਾਕਿ ਅਸੀਂ ਇਸ ਹਲਕੇ ਤੋਂ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਸੰਦੇਸ਼ ਦੇ ਸਕੀਏ ਕਿ ਅਸੀਂ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦੀ ਹਰ ਕੋਸ਼ਿਸ਼ ਵਿਚ ਸ਼ਾਮਲ ਹਾਂ। ਉਨ੍ਹਾਂ ਨੌਜੁਆਨਾਂ ਨੂੰ ਅਪਣੇ ਅੰਦਰ ਸੰਤ ਲੌਂਗੋਵਾਲ ਵਰਗੀ ਸਿਆਸੀ ਸੂਝਬੂਝ ਪੈਦਾ ਕਰਨ ਦੀ ਅਪੀਲ ਕੀਤੀ। ਬੀਬਾ ਜ਼ਾਹਿਦਾ ਸੁਲੇਮਾਨ ਨੇ ਦੱਸਿਆ ਕਿ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਦੇ ਹਰ ਹਿੱਸੇ ਨੂੰ ਅਕਾਲੀ ਲੀਡਰ ਤੇ ਵਰਕਰ ਲੌਂਗੋਵਾਲ ਲਈ ਰਵਾਨਾ ਹੋਣਗੇ। ਸਬਜ਼ੀ ਮੰਡੀ ਤੋਂ ਵਿਸ਼ੇਸ਼ ਬਸਾਂ ਅਤੇ ਕਾਰਾਂ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ। ਸਵੇਰੇ 9.00 ਵਜੇ ਕਾਫ਼ਲਾ ਰਵਾਨਾ ਹੋਵੇਗਾ।

In The Market