LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਜ਼ੁਰਗਾਂ ਨੂੰ ਹੁਣ ਘਰ ਬੈਠੇ ਹੀ ਮਿਲੇਗੀ ਬੁਢਾਪਾ ਪੈਨਸ਼ਨ, CM ਭਗਵੰਤ ਮਾਨ ਦਾ ਐਲਾਨ

5aug mann

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਘਰ ਬੈਠੇ ਮਿਲਿਆ ਕਰੇਗੀ। ਉਨ੍ਹਾਂ ਕਿਹਾ ਕਿ ਬੈਂਕਾਂ ਦੀਆਂ ਲਾਈਨਾਂ ‘ਚ ਲੱਗਣ ਦੀ ਲੋੜ ਨਹੀਂ ਪੈਣੀ ਕਿਉਂਕਿ ਕਿ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਘਰ ਬੈਠੇ ਮਿਲਿਆ ਕਰੇਗੀ। ਸੀਐੱਮ ਨੇ ਦੱਸਿਆ ਕਿ ਪ੍ਰਾਈਵੇਟ ਕੰਪਨੀ ਨਾਲ ਇਸ ਬਾਬਤ ਗੱਲ ਹੋਈ ਹੈ ਅਤੇ ਮਹੀਨੇ ਦੇ ਪਹਿਲੇ ਤਿੰਨ ਦਿਨਾਂ  'ਚ ਬਜ਼ੁਰਗਾਂ ਦੇ ਹੱਥ  'ਚ ਉਹਨਾਂ ਦੀ ਪੈਨਸ਼ਨ ਹੋਵੇਗੀ ਤੇ ਕਰਮਚਾਰੀ ਖੁਦ ਉਹਨਾਂ ਦੇ ਹੱਥ  'ਚ ਇਹ ਸੌਂਪਣਗੇ।  ਇਸ ਦੇ ਨਾਲ ਹੀ ਸੀਐੱਮ ਨੇ ਕਿਹਾ ਜਲਦ ਹੀ ਉਹਨਾਂ ਲੋਕਾਂ ਦੀ ਪੈਨਸਨ ਵੀ ਬੰਦ ਕੀਤੀ ਜਾਵੇਗੀ ਜਿਹਨਾਂ ਦੀ ਪੈਨਸ਼ਨ ਗਲਤ ਤਰੀਕੇ ਨਾਲ ਲੱਗੀ ਹੋਈ ਹੈ ।  

Also Read: ਥਾਈਲੈਂਡ ਦੇ ਨਾਈਟ ਕਲੱਬ 'ਚ ਲੱਗੀ ਅੱਗ, 13 ਹਲਾਕ ਤੇ 35 ਜ਼ਖਮੀ

 

ਨਰਮੇ ਦੇ ਖਰਾਬੇ ਲਈ ਮਜ਼ਦੂਰਾਂ ਨੂੰ ਵੀ ਮਿਲੇਗਾ ਮੁਆਵਜ਼ਾ
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (CM Mann) ਨੇ ਇੱਕ ਹੋਰ ਐਲਾਨ ਕੀਤਾ ਕਿ ਨਰਮੇ ਦੀ ਖਰਾਬੇ ਲਈ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਏਗਾ। ਉਨ੍ਹਾਂ ਕਿਹਾ ਹੈ ਕਿ ਕਿਸਾਨ-ਮਜ਼ਦੂਰ ਦਾ ਆਪਸ ‘ਚ ਨਹੁੰ-ਮਾਸ ਦਾ ਰਿਸ਼ਤਾ ਹੈ। ਇਸ ਲਈ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦੇਵਾਂਗੇ।

Also Read: ਗੈਂਗਸਟਰਾਂ ਦੇ ਨਿਸ਼ਾਨੇ 'ਤੇ ਮੂਸੇਵਾਲਾ ਦੇ ਕਰੀਬੀ, ਪਿਤਾ ਨੂੰ ਧਮਕੀ ਤੋਂ ਬਾਅਦ ਸ਼ੱਕੀ ਦੀਆਂ ਤਸਵੀਰਾਂ CCTV 'ਚ ਕੈਦ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅਫਸਰਾਂ ਨੂੰ ਹੁਕਮ ਦਿੱਤਾ ਹੈ ਕਿ ਗੁਲਾਬੀ ਸੁੰਡੀ ਨਾਲ ਮਾਰੇ ਗਏ ਨਰਮੇ ਦੀ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਮਰਨ ਨਾਲ ਮਜ਼ਦੂਰਾਂ ਦਾ ਵੀ ਨੁਕਸਾਨ ਹੋਇਆ ਹੈ ਕਿਉਂਕਿ ਉਨ੍ਹਾਂ ਨੂੰ ਮਜ਼ਦੂਰੀ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਲਈ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਏਗਾ।

In The Market