LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੌਣ ਹੋਵੇਗਾ ਪੰਜਾਬ ਦਾ ਨਵਾਂ ਡੀਜੀਪੀ? 2 ਮਹੀਨੇ ਦੀ ਛੁੱਟੀ 'ਤੇ ਵੀਕੇ ਭਾਵਰਾ, ਕੇਂਦਰੀ ਡੈਪੂਟੇਸ਼ਨ ਨੂੰ ਮਿਲੀ ਮਨਜ਼ੂਰੀ

2july dgp

ਚੰਡੀਗੜ੍ਹ- ਪੰਜਾਬ ਨੂੰ ਜਲਦੀ ਹੀ ਨਵਾਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਮਿਲੇਗਾ। ਮੌਜੂਦਾ ਡੀਜੀਪੀ ਵੀਕੇ ਭਾਵਰਾ ਕੇਂਦਰੀ ਡੈਪੂਟੇਸ਼ਨ ਜਾਣਗੇ। ਉਨ੍ਹਾਂ ਦੇ ਕੇਂਦਰੀ ਡੈਪੂਟੇਸ਼ਨ ਦੀ ਮੰਗ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਭਾਵਰਾ ਨੇ 2 ਮਹੀਨੇ ਦੀ ਛੁੱਟੀ ਲਈ ਅਰਜ਼ੀ ਦਿੱਤੀ ਹੈ।

Also Read: UAE ਨੇ ਵਿਦੇਸ਼ੀਆਂ ਨਾਲ ਵਿਆਹ ਕਰਨ ਵਾਲੀਆਂ ਔਰਤਾਂ ਲਈ ਲਿਆ ਵੱਡਾ ਫੈਸਲਾ, ਹੋ ਰਹੀ ਹੈ ਤਾਰੀਫ

ਉਹ 5 ਜੁਲਾਈ ਤੋਂ ਛੁੱਟੀ 'ਤੇ ਚਲੇ ਜਾਣਗੇ। ਇਸ ਤੋਂ ਬਾਅਦ ਗੌਰਵ ਯਾਦਵ ਜਾਂ ਹਰਪ੍ਰੀਤ ਸਿੱਧੂ ਨੂੰ ਕਾਰਜਕਾਰੀ ਡੀਜੀਪੀ ਦਾ ਚਾਰਜ ਦਿੱਤਾ ਜਾ ਸਕਦਾ ਹੈ। ਇਸ ਦੌੜ ਵਿੱਚ ਡੀਜੀਪੀ ਸ਼ਰਦ ਸੱਤਿਆ ਚੌਹਾਨ ਅਤੇ ਸੰਜੀਵ ਕਾਲੜਾ ਦੇ ਨਾਂ ਵੀ ਚਰਚਾ ਵਿਚ ਹਨ। ਇਹ ਚਾਰ ਨਾਂ ਪੰਜਾਬ ਦੇ ਨਵੇਂ ਡੀਜੀਪੀ ਦੀ ਦੌੜ ਵਿਚ ਹਨ।

ਡੀਜੀਪੀ ਤੋਂ ਨਾਖੁਸ਼ 'ਆਪ' ਸਰਕਾਰ
ਪੰਜਾਬ ਦੀ 'ਆਪ' ਸਰਕਾਰ ਡੀਜੀਪੀ ਵੀਕੇ ਭਾਵਰਾ ਤੋਂ ਨਾਖੁਸ਼ ਹੈ। ਜਿਸ ਦਾ ਵੱਡਾ ਕਾਰਨ ਸੂਬੇ ਵਿਚ ਪੈਦਾ ਹੋਈ ਕਾਨੂੰਨ ਵਿਵਸਥਾ ਦੀ ਸਥਿਤੀ ਹੈ। ਪਹਿਲਾਂ ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਹੈੱਡਕੁਆਰਟਰ 'ਤੇ ਰਾਕੇਟ ਹਮਲਾ ਹੋਇਆ ਸੀ। ਪੁਲਿਸ ਅਜੇ ਤੱਕ ਰਾਕੇਟ ਸੁੱਟਣ ਵਾਲਿਆਂ ਨੂੰ ਫੜਨ ਵਿਚ ਕਾਮਯਾਬ ਨਹੀਂ ਹੋ ਸਕੀ ਹੈ। ਫਿਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਇਸ ਵਿਚ ਪੰਜਾਬ ਪੁਲਿਸ ਦੀ ਇੰਟੈਲੀਜੈਂਸ ਦੀ ਨਾਕਾਮੀ ਸੀ। ਕਤਲ ਤੋਂ ਇੱਕ ਦਿਨ ਪਹਿਲਾਂ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ। ਸੂਬੇ ਵਿਚ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਵਿਚ ਪੁਲਿਸ ਨਾਕਾਮ ਸਾਬਤ ਹੋਈ ਹੈ।

Also Read: CM ਮਾਨ ਦਾ ਵੱਡਾ ਐਲਾਨ, 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਹੋਣਗੇ ਮੁਆਫ਼

ਸੰਗਰੂਰ ਦੀ ਹਾਰ ਤੋਂ ਬਾਅਦ ਲਿਆ ਸੀ ਫੈਸਲਾ 
ਡੀਜੀਪੀ ਵੀਕੇ ਭਾਵਰਾ ਨੂੰ ਬਦਲਣ ਦਾ ਫੈਸਲਾ ਸੰਗਰੂਰ ਦੀ ਹਾਰ ਤੋਂ ਬਾਅਦ ਹੋਇਆ ਸੀ। ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਉਹ ਕਾਨੂੰਨ ਵਿਵਸਥਾ ਅਤੇ ਖਾਸ ਕਰਕੇ ਮੂਸੇਵਾਲਾ ਦੇ ਕਤਲ ਕਾਰਨ ਹਾਰੇ ਹਨ। ਜਿਸ ਦੀ ਜਿੰਮੇਵਾਰੀ ਪੰਜਾਬ ਪੁਲਿਸ ਮੁਖੀ ਦੀ ਹੈ। ਇਸ ਦਾ ਪਤਾ ਲੱਗਣ ਤੋਂ ਬਾਅਦ ਡੀਜੀਪੀ ਭਾਵਰਾ ਨੇ ਖ਼ੁਦ ਕੁਰਸੀ ਛੱਡਣ ਦੀ ਤਿਆਰੀ ਕਰ ਲਈ ਹੈ।

In The Market