LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲਾਰੈਂਸ ਗੈਂਗ ਦੇ 2 ਗੁਰਗੇ ਗ੍ਰਿਫਤਾਰ: ਗੋਲਡੀ ਬਰਾੜ ਦੇ ਸੰਪਰਕ 'ਚ ਸਨ ਹਰਿਆਣਾ ਦੇ ਦੋਵਾਂ ਗੈਂਗਸਟਰ

14j arresttt

ਚੰਡੀਗੜ੍ਹ- ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਗੈਂਗ ਦੇ 2 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਕੈਨੇਡਾ ਵਿੱਚ ਬੈਠੇ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। ਮੋਹਾਲੀ ਪੁਲਿਸ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ ਹੈ। ਫੜੇ ਗਏ ਗੈਂਗਸਟਰ ਗਗਨਦੀਪ ਸਿੰਘ ਉਰਫ ਗੱਗੀ ਅਤੇ ਗੁਰਪ੍ਰੀਤ ਸਿੰਘ ਗੋਪੀ ਹਨ।

Also Read: ਲਾਰੈਂਸ ਦੇ ਪ੍ਰੋਡਕਸ਼ਨ ਵਾਰੰਟ ਨੂੰ ਲੈ ਕੇ ਪੰਜਾਬ ਤੇ ਦਿੱਲੀ ਪੁਲਿਸ ਪਟਿਆਲਾ ਹਾਊਸ 'ਚ ਆਹਮੋ-ਸਾਹਮਣੇ, ਮੰਗ ਰਹੇ ਰਿਮਾਂਡ

ਦੋਵੇਂ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਡੱਬਵਾਲੀ ਦੇ ਪਿੰਡ ਕਿੰਗਰਾ ਦੇ ਰਹਿਣ ਵਾਲੇ ਹਨ। ਇਨ੍ਹਾਂ ਕੋਲੋਂ 32 ਕੈਲੀਬਰ ਪਿਸਤੌਲ, 8 ਜਿੰਦਾ ਕਾਰਤੂਸ ਅਤੇ ਸਕਾਰਪੀਓ (ਐੱਚ.ਆਰ. 25-4845) ਵੀ ਬਰਾਮਦ ਹੋਏ ਹਨ। ਦੋਵਾਂ ਖ਼ਿਲਾਫ਼ ਮੁਹਾਲੀ ਦੇ ਬਲੌਂਗੀ ਥਾਣੇ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਹ ਪੰਜਾਬ ਅਤੇ ਰਾਜਸਥਾਨ ਵਿੱਚ ਹਥਿਆਰਾਂ ਦੀ ਤਸਕਰੀ ਕਰਦੇ ਸਨ।

Also Read: 25 ਸਾਲ ਦੀ ਕੁੜੀ ਨੇ 70 ਸਾਲ ਦੇ ਬਜ਼ੁਰਗ ਨਾਲ ਕੀਤਾ ਵਿਆਹ! ਕਿਹਾ-'ਦੁਨੀਆ ਦੀ ਪਰਵਾਹ ਨਹੀਂ'

ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ ਗੈਂਗਸਟਰ
ਮੁਹਾਲੀ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਗਗਨਦੀਪ ਗੱਗੀ ਅਤੇ ਗੁਰਪ੍ਰੀਤ ਗੋਪੀ ਜੇਲ੍ਹ ਵਿੱਚ ਬੰਦ ਗੈਂਗਸਟਰ ਮਨਪ੍ਰੀਤ ਮੰਨਾ ਰਾਹੀਂ ਕੈਨੇਡਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। ਮੰਨਾ ਨੇ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਨੂੰ ਕੋਰੋਲਾ ਗੱਡੀ ਮੁਹੱਈਆ ਕਰਵਾਈ ਸੀ।

Also Read: ਵੱਡੀ ਖਬਰ: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਲਾਰੈਂਸ ਨੂੰ ਪੰਜਾਬ ਲਿਆਏਗੀ ਪੁਲਿਸ, ਪ੍ਰੋਡਕਸ਼ਨ ਵਾਰੰਟ ਲੈਣ ਲਈ ਦਿੱਲੀ ਰਵਾਨਾ

ਗੋਲਡੀ ਬਰਾੜ ਦੇ ਇਸ਼ਾਰੇ 'ਤੇ ਹਥਿਆਰਾਂ ਦੀ ਤਸਕਰੀ
ਪੁਲਿਸ ਪੁੱਛਗਿੱਛ ਵਿੱਚ ਸਾਹਮਣੇ ਆਇਆ ਕਿ ਗੱਗੀ ਅਤੇ ਗੋਪੀ ਪੰਜਾਬ ਅਤੇ ਰਾਜਸਥਾਨ ਦੇ ਸਰਹੱਦੀ ਇਲਾਕਿਆਂ ਵਿੱਚ ਹਥਿਆਰਾਂ ਦੀ ਤਸਕਰੀ ਕਰਦੇ ਸਨ। ਉਥੋਂ ਨਾਜਾਇਜ਼ ਹਥਿਆਰ ਲਿਆ ਕੇ ਗੋਲਡੀ ਬਰਾੜ ਦੇ ਕਹਿਣ 'ਤੇ ਸ਼ਾਰਪ ਸ਼ੂਟਰਾਂ ਨੂੰ ਦਿੰਦੇ ਸਨ। ਜਦੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਦੋਵੇਂ ਹਥਿਆਰ ਪਹੁੰਚਾਉਣ ਲਈ ਜਾ ਰਹੇ ਸਨ। ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

In The Market