LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੱਧੂ ਮੂਸੇਵਾਲਾ ਮਾਮਲਾ: ਪੰਜਾਬ ਪੁਲਿਸ ਨੇ ਬਦਲਿਆ ਜਾਂਚ ਅਧਿਕਾਰੀ, ਗੈਂਗਸਟਰਾਂ ਮਿਲ ਰਹੀਆਂ ਸਨ ਧਮਕੀਆਂ

31 aug sidhu

ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ (IO) ਨੂੰ ਅਚਾਨਕ ਬਦਲ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਥਾਣਾ ਸਦਰ ਮਾਨਸਾ ਦੇ ਐਸਐਚਓ ਅੰਗਰੇਜ਼ ਸਿੰਘ ਇਸ ਦੀ ਜਾਂਚ ਕਰ ਰਹੇ ਸਨ। ਉਨ੍ਹਾਂ ਦੀ ਥਾਂ ਹੁਣ ਗੁਰਲਾਲ ਸਿੰਘ ਨੂੰ ਜਾਂਚ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ। ਅੰਗਰੇਜ਼ ਸਿੰਘ ਥਾਣਾ ਸਿਟੀ ਮਾਨਸਾ ਦੇ ਐਸ.ਐਚ.ਓ. ਸਨ। ਇਸ ਥਾਣੇ ਦੀ ਹਦੂਦ ਅੰਦਰ ਮੂਸੇਵਾਲਾ ਦਾ ਕਤਲ ਹੋਣ ਕਾਰਨ ਉਹ ਬਤੌਰ ਐਸਐਚਓ ਜਾਂਚ ਅਧਿਕਾਰੀ ਸਨ। 

Also Read: ਪ੍ਰਨੀਤ ਕੌਰ ਖਿਲਾਫ ਕਾਂਗਰਸੀਆਂ ਦਾ ਮੋਰਚਾ, ਪਾਰਟੀ ਵਿਚੋਂ ਕੱਢਣ ਦੀ ਉੱਠੀ ਮੰਗ

ਜਿੱਥੇ ਉਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਪੁਲਿਸ ਨੂੰ ਉਨ੍ਹਾਂ ਦੀ ਅਤੇ ਥਾਣੇ ਦੀ ਸੁਰੱਖਿਆ ਵਧਾਉਣੀ ਪਈ। ਅੰਗਰੇਜ਼ ਸਿੰਘ ਨੂੰ ਹੁਣ ਬੁਢਲਾਡਾ ਦਾ ਐਸ.ਐਚ.ਓ. ਲਾਇਆ ਗਿਆ ਹੈ। ਹਾਲਾਂਕਿ ਮਾਨਸਾ ਦੇ ਐਸਐਸਪੀ ਗੌਰਵ ਤੁਰਾ ਨੇ ਇਸ ਨੂੰ ਰੁਟੀਨ ਤਬਾਦਲਾ ਦੱਸਿਆ ਹੈ।

ਸਮੁੱਚੀ ਜਾਂਚ ਨੂੰ ਸੰਭਾਲ ਰਹੀ SIT
ਮੂਸੇਵਾਲਾ ਕਤਲ ਕਾਂਡ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਕਰ ਰਹੀ ਹੈ। ਜਿਸ ਦੀ ਅਗਵਾਈ ਆਈਜੀ ਜਸਕਰਨ ਸਿੰਘ ਕਰ ਰਹੇ ਹਨ। ਟੀਮ ਵਿੱਚ ਮਾਨਸਾ ਦੇ ਐਸਐਸਪੀ ਗੌਰਵ ਤੂਰਾ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਆਈਜੀ ਗੁਰਮੀਤ ਚੌਹਾਨ ਵੀ ਸ਼ਾਮਲ ਹਨ। ਇਸ ਵਿੱਚ ਬਠਿੰਡਾ ਅਤੇ ਮਾਨਸਾ ਦੇ ਡੀਐਸਪੀ ਦੇ ਨਾਲ-ਨਾਲ ਥਾਣਾ ਸਿਟੀ ਮਾਨਸਾ ਦੇ ਐਸਐਚਓ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

Also Read: ਤਰਨਤਾਰਨ 'ਚ ਚਰਚ 'ਚ ਭੰਨਤੋੜ: ਕਾਰ ਨੂੰ ਅੱਗ ਲੱਗ ਗਈ, ਘਟਨਾ ਸੀਸੀਟੀਵੀ 'ਚ ਕੈਦ

ਪਹਿਲਾ ਚਲਾਨ ਪੇਸ਼ ਕਰ ਚੁੱਕੀ ਪੁਲਿਸ
ਜਾਂਚ ਅਧਿਕਾਰੀ ਅੰਗਰੇਜ਼ ਸਿੰਘ ਦੀ ਅਗਵਾਈ 'ਚ ਪੰਜਾਬ ਪੁਲਿਸ ਨੇ ਮੂਸੇਵਾਲਾ ਕਤਲ ਕਾਂਡ ਦਾ ਚਲਾਨ ਪੇਸ਼ ਕਰ ਦਿੱਤਾ ਹੈ। ਜਿਸ ਵਿੱਚ 24 ਕਾਤਲਾਂ ਅਤੇ 166 ਗਵਾਹਾਂ ਦੇ ਨਾਮ ਦਰਜ ਹਨ। ਇਸ ਵਿੱਚ ਗੋਲਡੀ ਬਰਾੜ ਨੂੰ ਮਾਸਟਰਮਾਈਂਡ ਦੱਸਿਆ ਗਿਆ ਹੈ। ਇਹ ਗੋਲਡੀ ਹੀ ਸੀ ਜਿਸ ਨੇ ਮੂਸੇਵਾਲਾ ਨੂੰ ਰੇਕੀ ਕਰਨ ਦੇ ਨਾਲ-ਨਾਲ ਸ਼ੂਟਰਾਂ ਨੂੰ ਹਥਿਆਰ ਅਤੇ ਵਾਹਨ ਮੁਹੱਈਆ ਕਰਵਾਏ ਸਨ। ਇਸ ਤੋਂ ਇਲਾਵਾ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਨੇ ਵੀ ਗੋਲਡੀ ਦੀ ਸਾਜ਼ਿਸ਼ ਰਚਣ ਵਿਚ ਮਦਦ ਕੀਤੀ, ਸ਼ੂਟਰ ਮੁਹੱਈਆ ਕਰਵਾਏ। ਇਨ੍ਹਾਂ ਤੋਂ ਇਲਾਵਾ ਵਿਦੇਸ਼ ਭੱਜ ਗਏ ਲਾਰੈਂਸ ਦੇ ਭਤੀਜੇ ਸਚਿਨ ਥਾਪਨ ਨੂੰ ਅਜ਼ਰਬਾਈਜਾਨ ਤੋਂ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਲਾਰੈਂਸ ਦੇ ਭਰਾ ਅਨਮੋਲ ਦ ਲੋਕੇਸ਼ਨ ਵੀ ਕੀਨੀਆ ਵਿਚ ਟ੍ਰੇਸ ਹੋ ਚੁੱਕੀ ਹੈ।

In The Market