LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਪੁਲਿਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ, 155 ਕਿੱਲੋ ਹੈਰੋਇਨ ਬਰਾਮਦ

18july igp

ਚੰਡੀਗੜ੍ਹ- ਨਸ਼ਿਆਂ ਖ਼ਿਲਾਫ਼ ਜਾਰੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਦੋ ਅੰਤਰਰਾਜੀ ਆਪਰੇਸ਼ਨਾਂ ਦੌਰਾਨ ਗੁਜਰਾਤ ਅਤੇ ਮਹਾਰਾਸ਼ਟਰ ਦੋਵਾਂ ਸੂਬਿਆਂ ‘ਚੋਂ 147.5 ਕਿੱਲੋਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਇਹ ਦੋ ਬਰਾਮਦਗੀਆਂ ਤੋਂ ਇਲਾਵਾ ਸੂਬੇ ‘ਚੋਂ ਪਿਛਲੇ ਹਫ਼ਤੇ 7.89 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਹੈਰੋਇਨ ਦੀ ਕੁੱਲ ਬਰਾਮਦਗੀ 155.39 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ. ਜੀ. ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ। 

Also Read: ਨਰਮਦਾ 'ਚ ਸਮਾਈ ਬੱਸ: 13 ਯਾਤਰੀ ਸਵਾਰ ਸਨ, ਸਿਰਫ ਲਾਸ਼ਾਂ ਹੀ ਨਿਕਲੀਆਂ

ਜ਼ਿਕਰਯੋਗ ਹੈ ਕਿ 12 ਜੁਲਾਈ ਨੂੰ ਏ. ਟੀ. ਐੱਸ. ਗੁਜਰਾਤ ਨਾਲ ਸਾਂਝੇ ਆਪਰੇਸ਼ਨ ਦੌਰਾਨ ਪੰਜਾਬ ਪੁਲਸ ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ 'ਤੇ ਕੰਟੇਨਰ 'ਚੋਂ 75 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਦੋਂ ਕਿ 15 ਜੁਲਾਈ ਨੂੰ ਮਹਾਰਾਸ਼ਟਰ ਪੁਲਸ ਨਾਲ ਮਿਲ ਕੇ ਮੁੰਬਈ ਦੇ ਨਾਹਵਾ ਸ਼ੇਵਾ ਪੋਰਟ 'ਤੇ ਕੰਟੇਨਰ 'ਚੋਂ 72.5 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਨਸ਼ਿਆਂ ਦੀ ਬਰਾਮਦਗੀ ਸਬੰਧੀ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਈ. ਜੀ. ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸੂਬੇ ਭਰ 'ਚ ਪਿਛਲੇ ਇੱਕ ਹਫ਼ਤੇ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ. ਡੀ. ਪੀ. ਐੱਸ.) ਐਕਟ ਤਹਿਤ 34 ਵਪਾਰਕ ਐੱਫ. ਆਈ. ਆਰਜ਼. ਸਮੇਤ 453 ਐੱਫ. ਆਈ. ਆਰਜ਼. ਦਰਜ ਕਰਕੇ 565 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਜੰਗ ਛੇੜਨ ਲਈ ਪੂਰੀ ਖੁੱਲ੍ਹ ਦੇਣ ਉਪਰੰਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਚਲਾ ਕੇ ਅਤੇ ਸੰਵੇਦਨਸ਼ੀਲ ਰੂਟਾਂ 'ਤੇ ਨਾਕੇ ਲਗਾ ਕੇ ਨਸ਼ਾ ਪ੍ਰਭਾਵਿਤ ਖੇਤਰਾਂ 'ਚ 16.29 ਲੱਖ ਰੁਪਏ ਡਰੱਗ ਮਨੀ, 15 ਕਿੱਲੋ ਅਫ਼ੀਮ, 37 ਕਿੱਲੋ ਗਾਂਜਾ, 16 ਕੁਇੰਟਲ ਭੁੱਕੀ ਅਤੇ 64000 ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਹੋਰ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ।

Also Read: ਜਬਰ ਜਨਾਹ ਦੇ ਮਾਮਲੇ 'ਚ ਸਾਬਕਾ ਵਿਧਾਇਕ Simarjit Bains ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ਜੇਲ੍ਹ

ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਐੱਨ. ਡੀ. ਪੀ. ਐੱਸ. ਕੇਸਾਂ 'ਚ 10 ਭਗੌੜੇ ਵੀ ਗ੍ਰਿਫ਼ਤਾਰ ਕੀਤੇ ਗਏ ਹਨ। ਨਸ਼ਾ ਤਸਕਰੀ ਦੇ ਰੁਝਾਨ ਬਾਰੇ ਗੱਲ ਕਰਦਿਆਂ ਆਈ. ਜੀ. ਪੀ. ਸੁਖਚੈਨ ਗਿੱਲ ਨੇ ਕਿਹਾ ਕਿ ਆਪਣੇ ਆਪ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਲਈ ਅੱਜ-ਕੱਲ੍ਹ ਨਸ਼ਾ ਤਸਕਰ ਪੈਦਲ ਹੀ ਨਸ਼ਿਆਂ ਦੀ ਤਸਕਰੀ ਕਰਨ ਨੂੰ ਤਰਜ਼ੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਘੱਟ ਮਾਤਰਾ 'ਚ ਨਸ਼ਾ ਵੇਚ ਰਹੇ ਹਨ ਤਾਂ ਜੋ ਫੜ੍ਹੇ ਜਾਣ 'ਤੇ ਵੀ ਉਨ੍ਹਾਂ ਦੇ ਮਾਮਲੇ ਨੂੰ ਵਪਾਰਕ ਨਜ਼ਰੀਏ ਤੋਂ ਨਾ ਸਮਝਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਤਸਕਰ ਛਾਪੇ ਦੌਰਾਨ ਬਰਾਮਦਗੀ ਤੋਂ ਬਚਣ ਲਈ ਆਪਣੇ ਘਰਾਂ 'ਚ ਨਸ਼ੀਲੇ ਪਦਾਰਥਾਂ ਦੀ ਖੇਪ ਲੁਕਾਉਣ ਦੀ ਬਜਾਏ, ਇਸ ਨੂੰ ਛੱਪੜਾਂ ਅਤੇ ਖੇਤਾਂ 'ਚ ਲੁਕਾਉਣ ਨੂੰ ਤਰਜ਼ੀਹ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਨਸ਼ਾ ਤਸਕਰਾਂ ਤੋਂ ਇਹ ਪਤਾ ਲੱਗਾ ਕਿ ਨਸ਼ੇ ਦੀ ਸਪਲਾਈ ਪਠਾਨਕੋਟ ਦੇ ਨਾਲ ਲੱਗਦੇ ਇਲਾਕੇ ਹਿਮਾਚਲ ਪ੍ਰਦੇਸ਼ ਦੇ ਪਿੰਡ ਛੰਨੀ-ਬੇਲੀ ਜਾਂ ਜੰਮੂ-ਕਸ਼ਮੀਰ ਦੇ ਗੁਆਂਢੀ ਕਠੂਆ ਜ਼ਿਲ੍ਹੇ ਤੋਂ ਹੁੰਦੀ ਹੈ, ਇਸ ਲਈ ਸਰਹੱਦੀ ਜ਼ਿਲ੍ਹੇ ਦੇ ਐੱਸ. ਐੱਸ. ਪੀਜ਼ ਨੂੰ ਇਨ੍ਹਾਂ ਗੁਆਂਢੀ ਸੂਬਿਆਂ ਦੀ ਪੁਲਸ ਨਾਲ ਤਾਲਮੇਲ ਰੱਖਣ ਲਈ ਕਿਹਾ ਗਿਆ ਹੈ।

In The Market