LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Punjab politics : ਆਪ ਦੇ ਇਕ ਹੋਰ ਐਮਐਲਏ ਨੂੰ 25 ਕਰੋੜ ਦਾ ਆਫਰ ! ਫੋਨ ਕਰਨ ਵਾਲੇ ਖ਼ਿਲਾਫ਼ FIR

aam adami party11

Punjab Politics : ਆਮ ਆਦਮੀ ਪਾਰਟੀ (ਆਪ) ਦੇ ਇਕ ਹੋਰ ਵਿਧਾਇਕ ਨੇ ਭਾਰਤੀ ਜਨਤਾ ਪਾਰਟੀ ਉਤੇ 25 ਕਰੋੜ ਦਾ ਆਫਰ ਦੇਣ ਦੇ ਦੋਸ਼ ਲਾਏ ਹਨ। ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਵਿਦੇਸ਼ੀ ਨੰਬਰ ਤੋਂ ਫੋਨ ਕਰਨ ਅਤੇ ਬਦਲੇ ਵਿਚ 25 ਕਰੋੜ ਰੁਪਏ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।
ਵਿਧਾਇਕ ਦੀ ਸ਼ਿਕਾਇਤ ’ਤੇ ਥਾਣਾ ਜਲਾਲਾਬਾਦ ਦੀ ਪੁਲਿਸ ਨੇ ਸੇਵਕ ਸਿੰਘ ਨਾਂਅ ਦੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਲਈ ਵਿਜੀਲੈਂਸ ਨੂੰ ਪੱਤਰ ਵੀ ਲਿਖਿਆ ਗਿਆ ਹੈ ਤਾਂ ਜੋ ਇਸ ਨਾਲ ਜੁੜਿਆ ਸਾਰਾ ਸੱਚ ਸਾਹਮਣੇ ਲਿਆਂਦਾ ਜਾ ਸਕੇ।
ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਵਿਧਾਇਕ ਨੇ ਦੱਸਿਆ ਕਿ ਚਾਰ ਦਿਨ ਪਹਿਲਾਂ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਸੀ। ਫੋਨ ਕਰਨ ਵਾਲੇ ਸੇਵਕ ਸਿੰਘ ਨੇ 20-25 ਕਰੋੜ ਰੁਪਏ ਲੈ ਕੇ ਉਸ 'ਤੇ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਲਈ ਦਬਾਅ ਪਾਇਆ। ਉਨ੍ਹਾਂ ਨੂੰ ਸਖ਼ਤ ਸੁਰੱਖਿਆ ਅਤੇ ਲੋਕ ਸਭਾ ਚੋਣ ਟਿਕਟ ਦੀ ਪੇਸ਼ਕਸ਼ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਹਰਾ ਕੇ ਵਿਧਾਇਕ ਬਣੇ ਸਨ। ਇਸ ਦੇ ਨਾਲ ਹੀ ਇਲਾਕੇ ਵਿੱਚ ਉਸ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵੀ ਚਰਚਾ ਹੈ। 

 

 

In The Market