LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੋਨੂ ਸੂਦ ਖਿਲਾਫ FIR ਦਰਜ, ਮਾਲਵਿਕਾ ਸੂਦ ਲਈ ਵੋਟਰਾਂ ਨੂੰ ਪ੍ਰਭਾਵਿਤ ਕਰਨ ਦਾ ਦੋਸ਼

21f sonu

ਮੋਗਾ- ਬਾਲੀਵੁੱਡ ਸਟਾਰ ਸੋਨੂ ਸੂਦ ਮੁਸੀਬਤ ਵਿੱਚ ਫੱਸ ਗਏ ਹਨ। ਚੋਣ ਕਮਿਸ਼ਨ ਨੇ ਕੱਲ੍ਹ ਉਨ੍ਹਾਂ ਦੀ ਗੱਡੀ ਜ਼ਬਤ ਕਰ ਲਈ ਸੀ। ਜਿਸਦੇ ਬਾਅਦ ਉਨ੍ਹਾਂ ਦੇ ਖਿਲਾਫ ਥਾਣਾ ਸਿਟੀ ਮੋਗਾ ਵਿਖੇ ਜ਼ਿਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ 188 ਆਈ.ਪੀ.ਸੀ. ਦਾ ਮਾਮਲਾ ਦਰਜ ਕੀਤਾ ਗਿਆ ਹੈ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਕਾਰ 'ਚ ਉਨ੍ਹਾਂ ਦੇ ਨਾਲ ਮੁੰਬਈ ਦੇ ਕੁਝ ਲੋਕ ਵੀ ਘੁੰਮ ਰਹੇ ਸਨ। 

Also Read: ਪੰਜਾਬ ਚੋਣ ਕਮਿਸ਼ਨ ਵਲੋਂ ਫਾਈਨਲ ਟਰਨਆਊਟ ਜਾਰੀ, ਪੰਜਾਬ 'ਚ ਹੋਈ 72 ਫੀਸਦ ਵੋਟਿੰਗ

ਚੋਣ ਨਿਯਮਾਂ ਅਨੁਸਾਰ ਪੋਲਿੰਗ ਸ਼ੁਰੂ ਹੋਣ ਤੋਂ 48 ਘੰਟੇ ਪਹਿਲਾਂ ਬਾਹਰੀ ਲੋਕ ਰਾਜ ਵਿੱਚ ਨਹੀਂ ਰਹਿ ਸਕਦੇ। ਇਸ ਦੇ ਨਾਲ ਹੀ ਚੋਣ ਕਮਿਸ਼ਨ ਦੀ ਕਾਰਵਾਈ ਤੋਂ ਬਾਅਦ ਸੋਨੂੰ ਸੂਦ ਐਤਵਾਰ ਸ਼ਾਮ ਨੂੰ ਹੀ ਦੱਖਣੀ ਅਫਰੀਕਾ ਲਈ ਰਵਾਨਾ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਉੱਥੇ ਉਨ੍ਹਾਂ ਦੀ ਕਿਸੇ ਫਿਲਮ ਦੀ ਸ਼ੂਟਿੰਗ ਹੋ ਰਹੀ ਹੈ। ਚੋਣ ਡਿਊਟੀ 'ਤੇ ਤਾਇਨਾਤ ਪੁਲਿਸ ਅਧਿਕਾਰੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੋਨੂੰ ਸੂਦ ਮੋਗਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਰਹੀ ਆਪਣੀ ਭੈਣ ਮਾਲਵਿਕਾ ਸੂਦ ਲਈ ਚੋਣ ਪ੍ਰਚਾਰ ਕਰ ਰਹੇ ਹਨ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਸੋਨੂੰ ਪਿੰਡ ਲੰਡੇਕੇ ਦੇ ਇਕ ਪੋਲਿੰਗ ਬੂਥ ਦੇ ਬਾਹਰ ਐਂਡੇਵਰ ਕਾਰ 'ਚ ਸੀ। ਮੁੰਬਈ ਦੇ ਕੁਝ ਲੋਕ ਵੀ ਉਨ੍ਹਾਂ ਦੇ ਨਾਲ ਸਨ।

Also Read: ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਕੱਲ ਤੋਂ ਮੀਂਹ ਦੇ ਆਸਾਰ

ਪੁਲਿਸ ਦਾ ਕਹਿਣਾ ਹੈ ਕਿ ਉਹ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਸੀ। ਹਾਲਾਂਕਿ ਸੋਨੂੰ ਸੂਦ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਵੋਟਾਂ ਖਰੀਦ ਰਹੇ ਸਨ। ਉਹ ਸਿਰਫ ਸਮਰਥਕਾਂ ਤੋਂ ਰਿਪੋਰਟ ਲੈਣ ਗਏ ਸਨ। ਪੁਲਿਸ ਨੂੰ ਸੋਨੂੰ ਸੂਦ ਵੱਲੋਂ ਵਰਤੀ ਜਾ ਰਹੀ ਐਂਡੇਵਰ ਦਾ ਰਿਕਾਰਡ ਵੀ ਮਿਲਿਆ ਹੈ। ਇਸ 'ਚ ਪਤਾ ਲੱਗਾ ਕਿ ਇਹ ਕਾਰ ਸੋਨੂੰ ਸੂਦ ਜਾਂ ਉਸ ਦੇ ਕਿਸੇ ਪਰਿਵਾਰਕ ਮੈਂਬਰ ਦੇ ਨਾਂ 'ਤੇ ਨਹੀਂ ਹੈ। ਇਹ ਕਾਰ ਹਰਵਿੰਦਰ ਸਿੰਘ ਵਾਸੀ ਦੱਤ ਰੋਡ ਮੋਗਾ ਦੇ ਨਾਂ 'ਤੇ ਹੈ। ਇਹ ਵੀ ਚਰਚਾ ਹੈ ਕਿ ਸੋਨੂੰ ਸੂਦ ਮੋਗਾ ਆ ਕੇ ਇਸ ਕਾਰ ਦੀ ਵਰਤੋਂ ਕਰਦੇ ਸੀ। ਇਹ ਕਾਰ ਅਕਸਰ ਉਨ੍ਹਾਂ ਦੇ ਘਰ ਵੀ ਖੜ੍ਹੀ ਹੁੰਦੀ ਸੀ। ਪੁਲਿਸ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ ਕਿ ਸੋਨੂੰ ਕਿਸੇ ਹੋਰ ਦੇ ਨਾਮ 'ਤੇ ਰਜਿਸਟਰਡ ਕਾਰ ਕਿਉਂ ਵਰਤ ਰਿਹਾ ਸੀ ?

In The Market