LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

1304 'ਚੋਂ 956 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ, ਬਲਬੀਰ ਰਾਜੇਵਾਲ ਸਣੇ ਵੱਡੇ ਨਾਂ ਸ਼ਾਮਲ

11m balbir

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨ ਹੁੰਦੇ ਹੀ ਆਮ ਆਦਮੀ ਪਾਰਟੀ ਵਲੋਂ ਨਵੀਂ ਸਰਕਾਰ ਦਾ ਗਠਨ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਆਮ ਆਦਮੀ ਪਾਰਟੀ ਨੇ 92 ਸੀਟਾਂ ਉੱਤੇ ਜਿੱਤ ਦਰਜ ਕਰਕੇ ਬਹੁਮਤ ਹਾਸਲ ਕੀਤਾ ਹੈ ਪਰ ਅਜਿਹੇ ਵਿਚ ਕੁਝ ਅਜਿਹੇ ਵੱਡੇ ਨਾਂ ਵੀ ਸਨ ਜਿਨ੍ਹਾਂ ਦੀਆਂ ਜ਼ਮਾਨਤਾਂ ਤੱਕ ਜ਼ਬਤ ਹੋ ਗਈਆਂ।

Also Read: ਯੂਕਰੇਨ ਵਾਸੀਆਂ ਲਈ ਕੈਨੇਡਾ ਨੇ ਖੋਲ੍ਹੇ ਦਰਵਾਜ਼ੇ, ਕਿਹਾ- ਹਾਲਾਤ ਦੇਖ ਸਾਡਾ ਦਿਲ ਦੁਖੀ

ਤੁਹਾਨੂੰ ਦੱਸ ਦਈਏ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਵਿਚ 1304 ਉਮੀਦਵਾਰ ਖੜੇ ਹੋਏ ਸਨ। ਪਰ ਇਨ੍ਹਾਂ ਵਿਚੋਂ 956 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ। ਇਨ੍ਹਾਂ ਵਿਚ ਕੁਝ ਬਹੁਤ ਵੱਡੇ ਨਾਂ ਵੀ ਸ਼ਾਮਲ ਹਨ। ਜਿਨ੍ਹਾਂ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਈਆਂ ਹਨ ਉਨ੍ਹਾਂ ਵਿਚ ਕਿਸਾਨ ਆਗੂ ਤੇ ਐਸ.ਐਸ.ਐੱਮ. ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਤੇ ਅਰਵਿੰਦ ਖੰਨਾ ਵੀ ਆਪਣੀ ਜ਼ਮਾਨਤ ਬਚਾ ਨਹੀਂ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਦੀ ਵੀ ਇਨ੍ਹਾਂ ਚੋਣਾਂ ਵਿਚ ਜ਼ਮਾਨਤ ਜ਼ਬਤ ਹੋ ਗਈ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਰਿਸ਼ਤੇਦਾਰ ਸੁਮਿਤ ਸਿੰਘ ਮਾਨ ਦੀ ਵੀ ਜ਼ਮਾਨਤ ਜ਼ਬਤ ਹੋਈ ਹੈ। ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਦੌੜ ਤੇ ਚਮਕੌਰ ਸਾਹਿਬ ਦੋਵਾਂ ਸੀਟਾਂ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਨਵਜੋਤ ਸਿੰਘ ਸਿੱਧੂ ਵੀ ਅੰਮ੍ਰਿਤਸਰ ਵੈਸਟ ਸੀਟ ਤੋਂ ਹਾਰ ਗਏ ਹਨ।

Also Read: ਚੋਣ ਨਤੀਜਿਆਂ ਤੋਂ ਬਾਅਦ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਕਰੋ ਚੈੱਕ

ਕਿਵੇਂ ਹੁੰਦੀ ਹੈ ਜ਼ਮਾਨਤ ਜ਼ਬਤ
1304 ਉਮੀਦਵਾਰਾਂ ਵਿਚੋਂ 956 ਦੀ ਜ਼ਮਾਨਤ ਜ਼ਬਤ ਹੋਣਾ ਅਸਲ ਵਿਚ ਇਕ ਵੱਡਾ ਅੰਕੜਾ ਹੈ। ਇਥੇ ਤੁਹਾਨੂੰ ਦੱਸ ਦਈਏ ਕਿ ਜੇਕਰ ਕੋਈ ਉਮੀਦਵਾਰ ਹਲਕੇ ਦੇ ਕੁੱਲ ਵੋਟਰਾਂ ਦੀ ਗਿਣਤੀ ਦਾ 6ਵਾਂ ਹਿੱਸਾ ਵੀ ਹਾਸਲ ਨਹੀਂ ਕਰ ਪਾਉਂਦਾ ਤਾਂ ਉਸ ਵਲੋਂ ਜਮਾ ਕਰਵਾਈ ਗਈ ਜ਼ਮਾਨਤ ਰਾਸ਼ੀ ਜ਼ਬਤ ਕਰ ਲਈ ਜਾਂਦੀ ਹੈ। 

In The Market