LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਬਿਜਲੀ ਸੰਕਟ : ਆਪ ਪਾਰਟੀ ਘੇਰੇਗੀ ਸੀ.ਐੱਮ. ਕੈਪਟਨ ਦਾ ਫਾਰਮ ਹਾਊਸ

app

ਚੰਡੀਗੜ੍ਹ (ਡੈਵਿਟ ਵਰਮਾ)-ਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਦੇ ਫ਼ਾਰਮ ਹਾਉਸ ਨੂੰ ਘੇਰ ਕੇ ਧਰਨਾ ਪ੍ਰਦਸ਼ਨ ਕੀਤਾ ਜਾਣਾ ਹੈ, ਜਿਸ ਕਾਰਨ ਪੂਰੇ ਇਲਾਕੇ ਦੀ ਪੰਜਾਬ ਪੁਲਿਸ ਵੱਲੋਂ ਨਾਕੇ ਲਗਾ ਕੇ ਘੇਰਾ ਬੰਦੀ ਕੀਤੀ ਹੋਈ ਹੈ। ਇਨ੍ਹਾਂ ਨਾਕਿਆਂ ਕਾਰਣ ਆਮ ਲੋਕਾਂ 'ਤੇ ਅਸਰ ਪੈ ਰਿਹਾ ਹੈ ਤੇ ਲੋਕ ਪਰੇਸ਼ਾਨ ਹੋ ਰਹੇ ਹਨ। ਤਪਦੀ ਗਰਮੀ ਵਿੱਚ ਬਿਜਲੀ ਨਾ ਮਿਲਣ ਦੇ ਕਾਰਨ ਪੰਜਾਬ ਦੇ ਲੋਕ ਪਹਿਲਾਂ ਹੀ ਇੰਨੇ ਖੱਜਲ-ਖੁਆਰ ਹੋ ਰਹੇ ਹਨ ਉੱਤੋਂ ਪੰਜਾਬ ਵਿਚ ਛਾਏ ਬਿਜਲੀ ਸੰਕਟ ਕਾਰਣ ਲੋਕਾਂ ਨੂੰ ਦੋ-ਚਾਰ ਹੋਣਾ ਪੈ ਰਿਹਾ ਹੈ। ਪੰਜਾਬ ਦੇ ਲੋਕ ਘਰਾਂ ਤੋਂ ਨਿਕਲ ਕੇ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਸਿਰਫ ਇਕ ਵਿਅਕਤੀ ਹੀ ਆਪਣੇ ਘਰ ਵਿੱਚ ਬੈਠਾ ਏਸੀ ਦਾ ਆਨੰਦ ਮਾਣ ਰਿਹਾ ਹੈ।'' ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਇਹ ਗੱਲ ਕਹੀ।

Massive power crisis in Maharashtra due to unavailability of railway rakes  to carry coal - India News

Read this- ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੁਪਰੀਮ ਕੋਰਟ ਵਿਚ ਕੀਤੀ ਜਾਵੇਗੀ ਅਪੀਲ

ਭਗਵੰਤ ਮਾਨ ਨੇ ਕਿਹਾ ਕਿ ਅੱਜ ਸਵੇਰੇ 11 ਵਜੇ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਦੀ ਯੋਜਨਾ ਹੈ ਅਤੇ ਇਸ ਦੌਰਾਨ ਮੀਟਰ ਚੈੱਕ ਕਰਕੇ ਪਤਾ ਲਗਾਇਆ ਜਾਵੇਗਾ ਕਿ ਇੱਥੇ ਕਿੰਨੇ ਘੰਟੇ ਬਿਜਲੀ ਦਾ ਕੱਟ ਲੱਗ ਰਿਹਾ ਹੈ। ਮਾਨ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਵਿਚ ਲਾਗੂ ਪੰਜਾਬ ਵਿਰੋਧੀ ਬਿਜਲੀ ਸਮਝੌਤੇ ਅਤੇ ਮਾਫੀਆ ਰਾਜ ਕੈਪਟਨ ਦੇ ਸ਼ਾਸਨ ਚ ਚੱਲ ਰਿਹਾ ਹੈ। ਬਿਜਲੀ ਮੰਤਰੀ ਹੋਣ ਦੇ ਨਾਤੇ ਮੁੱਖ ਮੰਤਰੀ ਨੂੰ ਮੌਜੂਦਾ ਬਿਜਲੀ ਸੰਕਟ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਬਿਜਲੀ ਸੰਕਟ ਅਤੇ ਸੁਖਬੀਰ ਬਾਦਲ ਦੇ ਪ੍ਰਦਰਸ਼ਨ ਨੂੰ ਭਗਵੰਤ ਮਾਨ ਵਲੋਂ ਨਾਟਕ ਦੱਸਿਆ ਗਿਆ ਅਤੇ ਕਿਹਾ ਗਿਆ ਕਿ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਨੇ ਨਿੱਜੀ ਬਿੱਲ ਕੰਪਨੀਆਂ ਦੇ ਨਾਲ ਗਲਤ ਸਮਝੌਤੇ ਕੀਤੇ ਉਨ੍ਹਾਂ ਨੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਵੀ ਸਵਾਲ ਕੀਤਾ ਕਿ ਉਹ ਦੱਸਣ ਅਕਾਲੀ ਸਰਕਾਰ  ਵੇਲੇ ਕਿੰਨੇ ਸੋਲਰ ਪਲਾਂਟ ਅਤੇ ਕਿਸ-ਕਿਸ ਨਾਮ ਤੋਂ ਲਾਏ ਗਏ ਸਨ।

In The Market