LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

10 ਜੂਨ ਨੂੰ ਹੋਵੇਗੀ ਪੰਜਾਬ ਰਾਜ ਸਭਾ ਦੀਆਂ 2 ਸੀਟਾਂ 'ਤੇ ਚੋਣ, AAP ਦੇ ਖਾਤੇ 'ਚ ਦੋਵੇਂ ਸੀਟਾਂ ਜਾਣੀਆਂ ਤੈਅ

12m soni

ਚੰਡੀਗੜ੍ਹ- ਪੰਜਾਬ ਵਿੱਚ ਰਾਜ ਸਭਾ ਦੀਆਂ ਦੋ ਸੀਟਾਂ ਲਈ 10 ਜੂਨ ਨੂੰ ਵੋਟਾਂ ਪੈਣਗੀਆਂ। ਇਹ ਸੀਟਾਂ ਕਾਂਗਰਸ ਦੀ ਅੰਬਿਕਾ ਸੋਨੀ ਅਤੇ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦਾ ਕਾਰਜਕਾਲ ਖਤਮ ਹੋਣ ਕਾਰਨ ਖਾਲੀ ਹੋ ਰਹੀਆਂ ਹਨ। ਦੋਵਾਂ ਦੀ ਮਿਆਦ 4 ਜੁਲਾਈ ਨੂੰ ਖਤਮ ਹੋ ਰਹੀ ਹੈ।

Also Read: ਕੈਨੇਡਾ ਜਾਣ ਦੇ ਚਾਹਵਾਨ ਜ਼ਰਾ ਸਾਵਧਾਨ! ਅਪਲਾਈ ਕਰਨ ਤੋਂ ਬਾਅਦ ਕਿਤੇ ਪੈ ਨਾ ਜਾਵੇ ਪਛਤਾਉਣਾ

ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ 24 ਤੋਂ 31 ਮਈ ਤੱਕ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 1 ਜੂਨ ਨੂੰ ਹੋਵੇਗੀ। ਉਸ ਤੋਂ ਬਾਅਦ ਜੇਕਰ ਲੋੜ ਪਈ ਤਾਂ 10 ਜੂਨ ਨੂੰ ਵੋਟਾਂ ਪੈਣਗੀਆਂ। ਹਾਲਾਂਕਿ ਜਿਸ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ 117 'ਚੋਂ 92 ਸੀਟਾਂ ਮਿਲੀਆਂ ਹਨ, ਉਸ ਤੋਂ ਬਾਅਦ ਦੋਵੇਂ ਸੀਟਾਂ ਉਨ੍ਹਾਂ ਦੇ ਖਾਤੇ 'ਚ ਜਾਣੀਆਂ ਤੈਅ ਹਨ। ਇਸ ਤੋਂ ਪਹਿਲਾਂ ਵੀ 5 ਸੀਟਾਂ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਗਈਆਂ ਸਨ।

ਪਹਿਲੀਆਂ 5 ਸੀਟਾਂ ਵੀ ਆਪ ਦੇ ਖਾਤੇ ਪਈਆਂ
ਇਸ ਤੋਂ ਪਹਿਲਾਂ ਪੰਜਾਬ ਵਿੱਚ ਰਾਜ ਸਭਾ ਦੀਆਂ 5 ਸੀਟਾਂ ਵੀ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਗਈਆਂ ਸਨ। ਇਨ੍ਹਾਂ ਵਿੱਚ ਰਾਘਵ ਚੱਢਾ, ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਸੰਦੀਪ ਪਾਠਕ, ਸੰਜੀਵ ਅਰੋੜਾ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਅਸ਼ੋਕ ਮਿੱਤਲ ਨੂੰ ‘ਆਪ’ ਵੱਲੋਂ ਰਾਜ ਸਭਾ ਭੇਜਿਆ ਗਿਆ ਸੀ।

Also Read: 'ਪੰਜਾਬ 'ਚ ਹੁਣ ਤੱਕ 1008 ਏਕੜ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਤੋਂ ਲੋਕਾਂ ਨੇ ਛੱਡੇ ਨਾਜਾਇਜ਼ ਕਬਜ਼ੇ'

ਕੌਣ ਹੋਣਗੇ 2 ਨਵੇਂ ਮੈਂਬਰ? ਪਿਛਲੀ ਵਾਰ ਹੋਇਆ ਸੀ ਹੰਗਾਮਾ
ਹੁਣ ਸਭ ਦੀਆਂ ਨਜ਼ਰਾਂ ਆਮ ਆਦਮੀ ਪਾਰਟੀ 'ਤੇ ਟਿਕੀਆਂ ਹੋਈਆਂ ਹਨ, ਜਿਸ ਦੇ ਦੋ ਮੈਂਬਰ ਰਾਜ ਸਭਾ 'ਚ ਭੇਜੇ ਜਾਣਗੇ। ਪਿਛਲੀ ਵਾਰ ਭੇਜੇ ਗਏ 5 ਮੈਂਬਰਾਂ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਵਿਰੋਧੀਆਂ ਨੇ ਰਾਘਵ ਚੱਢਾ ਅਤੇ ਡਾਕਟਰ ਸੰਦੀਪ ਪਾਠਕ ਨੂੰ ਪੰਜਾਬ ਤੋਂ ਭੇਜਣ 'ਤੇ ਸਵਾਲ ਉਠਾਏ ਹਨ। ਇਸ ਦੇ ਨਾਲ ਹੀ ਸੰਜੀਵ ਅਰੋੜਾ ਬਾਰੇ ਵੀ ਚਰਚਾ ਸੀ ਕਿ ਉਹ ਪਹਿਲਾਂ ਕਿਸੇ ਹੋਰ ਪਾਰਟੀ ਦੇ ਨੇੜੇ ਸਨ। ਹਾਲਾਂਕਿ, ਆਮ ਆਦਮੀ ਪਾਰਟੀ ਨੇ ਵਿਰੋਧ ਦੀ ਪ੍ਰਵਾਹ ਨਾ ਕੀਤੀ ਅਤੇ ਇਹ ਪੰਜੇ ਬਿਨਾਂ ਮੁਕਾਬਲਾ ਚੁਣੇ ਗਏ ਅਤੇ ਰਾਜ ਸਭਾ ਵਿੱਚ ਪਹੁੰਚ ਗਏ।

ਜਾਣੋ ਕਿਵੇਂ ਹੋਵੇਗੀ ਪੰਜਾਬ 'ਚ ਰਾਜ ਸਭਾ ਮੈਂਬਰ ਦੀ ਚੋਣ!
ਰਾਜ ਸਭਾ ਮੈਂਬਰ ਦੀ ਚੋਣ ਲਈ ਸਿਰਫ਼ ਵਿਧਾਇਕ ਹੀ ਵੋਟ ਪਾਉਣਗੇ। ਇਸ ਦੇ ਲਈ ਰਾਜ ਸਭਾ ਦੀਆਂ ਖਾਲੀ ਸੀਟਾਂ ਨਾਲ 1 ਜੋੜ ਕੇ ਵਿਧਾਇਕਾਂ ਦੀ ਕੁੱਲ ਸੰਖਿਆ ਨੂੰ 3 ਨਾਲ ਵੰਡਿਆ ਜਾਂਦਾ ਹੈ। ਜਿਸ ਤੋਂ ਬਾਅਦ 39 ਆਵੇਗਾ ਤੇ ਉਸ ਵਿਚ ਇਕ ਜੋੜ ਕੇ 40 ਹੋ ਜਾਵੇਗਾ। ਇਸ ਲਿਹਾਜ਼ ਨਾਲ ਇਕ ਮੈਂਬਰ ਦੇ ਲਈ 40 ਵਿਧਾਇਕਾਂ ਦਾ ਸਮਰਥਨ ਜ਼ਰੂਰੀ ਹੈ। ਅਜਿਹੇ ਵਿਚ ਇਹ ਦੋਵੇਂ ਮੈਂਬਰ ਆਮ ਆਦਮੀ ਪਾਰਟੀ ਦੇ ਹੀ ਚੁਣੇ ਜਾਣਗੇ।

In The Market