LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਰੋਡਵੇਜ਼ ਮੁਲਾਜ਼ਮਾਂ ਵਲੋਂ ਚੱਕਾ ਜਾਮ, ਮੰਗਾਂ ਨਾ ਮੰਨਣ ਤੱਕ ਅਣਮਿੱਥੇ ਸਮੇਂ ਲਈ ਹੜਤਾਲ 'ਤੇ 

bus strike

ਨਵੀਂ ਦਿੱਲੀ (ਇੰਟ.)- ਪੰਜਾਬ ਰੋਡਵੇਜ਼ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਗਏ ਹਨ। ਆਪਣੀਆਂ ਮੰਗਾਂ ਮਨਵਾਉਣ ਨੂੰ ਲੈਕੇ ਰੋਡਵੇਜ਼ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਰਹਿਣਗੇ। ਇਸ ਕਾਰਨ ਸੂਬੇ ਦੀਆਂ 2000 ਰੋਡਵੇਜ਼ ਬੱਸਾਂ ਦੇ ਸੰਚਾਲਨ 'ਤੇ ਪੂਰੀ ਤਰ੍ਹਾਂ ਬ੍ਰੇਕ ਲੱਗ ਜਾਵੇਗੀ। ਹੜਤਾਲ 'ਤੇ ਜਾਣ ਵਾਲੇ ਮੁਲਾਜ਼ਮਾਂ ਨੇ ਪੱਕੇ ਮੁਲਾਜ਼ਮਾਂ ਨੂੰ ਅੰਦੋਲਨ 'ਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਓਧਰ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਕੱਚੇ 'ਤੇ ਪੱਕੇ ਮੁਲਾਜ਼ਮਾਂ ਦੇ ਟਕਰਾਅ ਦਾ ਖਦਸ਼ਾ ਜਤਾਇਆ ਹੈ ਤੇ 9 ਜ਼ਿਲ੍ਹਿਆਂ ਦੇ ਪ੍ਰਸ਼ਾਸਨ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਪੰਜਾਬ 'ਚ ਰੋਡਵੇਜ਼ ਤੇ ਪੀਆਰਟੀਸੀ ਦੇ ਕੱਚੇ ਕਰਮਚਾਰੀ ਕਾਫੀ ਸਮੇਂ ਤੋਂ ਪੱਕੇ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ ਕਰਦੇ ਨਜ਼ਰ ਆ ਰਹੇ ਹਨ।

Ludhiana: Contractual staff announce indefinite strike, bus services to be  hit - Hindustan Times

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਆਏ 38,948 ਨਵੇਂ ਕੋਰੋਨਾ ਮਾਮਲੇ, 219 ਲੋਕਾਂ ਦੀ ਹੋਈ ਮੌਤ

ਪਰ ਅਜੇ ਤਕ ਇਹ ਪੂਰੀ ਨਹੀਂ ਹੋ ਸਕੀ। ਇਸ ਕਾਰਨ ਹੁਣ ਕੱਚੇ ਕਰਮਚਾਰੀਆਂ ਨੇ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇੱਧਰ ਟਰਾਂਸਪੋਰਟ ਵਿਭਾਗ ਨੇ ਹੜਤਾਲ ਨਾਲ ਸੂਬੇ 'ਚ ਆਵਾਜਾਈ ਵਿਵਸਥਾ 'ਚ ਅੜਚਨ ਨਾ ਹੋਣ ਦਾ ਦਾਅਵਾ ਕੀਤਾ ਹੈ। ਵਿਭਾਗੀ ਅਧਿਕਾਰੀਆਂ ਨੇ 9 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ, ਕਪੂਰਥਲਾ, ਮਾਨਸਾ, ਮੋਹਾਲੀ, ਬਠਿੰਡਾ ਤੇ ਫਰੀਦਕੋਟ ਦੇ ਡਿਪਟੀ ਕਮਿਸ਼ਨਰਾਂ ਨੂੰ ਚਿੱਠੀ ਭੇਜੀ ਹੈ। ਜਿਸ ਚ ਉਨ੍ਹਾਂ ਐਤਵਾਰ ਦੀ ਸ਼ਾਮ ਤੋਂ ਸਬੰਧਤ ਜ਼ਿਲ੍ਹਿਆਂ ਦੇ ਬੱਸ ਅੱਡਿਆਂ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਖਦਸ਼ਾ ਜਤਾਇਆ ਕਿ ਹੜਤਾਲ ਦੌਰਾਨ ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕਰਮਚਾਰੀ ਸਿੰਘ ਬੱਸ ਸੇਵਾ ਨੂੰ ਪ੍ਰਭਾਵਿਤ ਕਰਨ ਦਾ ਯਤਨ ਕਰੇਗਾ ਤੇ ਉਨ੍ਹਾਂ ਕਰਮਚਾਰੀਆਂ ਨਾਲ ਲੜਾਈ ਕਰੇਗਾ ਜੋ ਬੱਸ ਸੇਵਾ ਬਹਾਲ ਰੱਖਣਾ ਚਾਹੁੰਦੇ ਹਨ।

In The Market