LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Sangrur ਦੇ ਸੰਸਦ ਮੈਂਬਰ ਵਜੋਂ ਸਿਮਰਨਜੀਤ ਸਿੰਘ ਮਾਨ ਨੇ ਸੰਵਿਧਾਨ ਦੀ ਚੁੱਕੀ ਸਹੁੰ

18july simaran

ਸੰਗਰੂਰ- ਸੰਗਰੂਰ (Sangrur) ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਮਾਨ (Simranjit Mann) ਨੇ ਸਹੁੰ ਚੁੱਕੀ ਹੈ। ਉਨ੍ਹਾਂ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਦਫ਼ਤਰ ਵਿੱਚ ਸਹੁੰ ਚੁਕਾਈ ਗਈ। ਸਿਮਰਨਜੀਤ ਮਾਨ ਨੇ ਭਾਰਤੀ ਸੰਵਿਧਾਨ ਦੀ ਸਹੁੰ ਚੁੱਕੀ।

1999 ਵਿਚ ਸੰਸਦ ਦੇ ਅੰਦਰ ਕਿਰਪਾਨ ਲੈ ਕੇ ਜਾਣ ਦੀ ਆਪਣੀ ਜ਼ਿੱਦ ਪੂਰੀ ਨਾ ਹੋਣ 'ਤੇ ਉਨ੍ਹਾਂ ਨੇ ਸੰਸਦ ਮੈਂਬਰ ਦਾ ਅਹੁਦਾ ਛੱਡ ਦਿੱਤਾ। ਮਾਨ ਨੇ ਇਸ ਦੌਰਾਨ ਸੰਗਰੂਰ ਵਿੱਚ ਵਿਕਾਸ ਦਾ ਭਰੋਸਾ ਵੀ ਦਿੱਤਾ। ਪਿੱਛੇ ਜਿਹੇ ਉਹ ਹਰਿਆਣਾ ਦੇ ਕਰਨਾਲ ਗਏ ਅਤੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਹੰਗਾਮਾ ਵੀ ਹੋਇਆ ਹੈ।

ਮਾਨ ਨੇ ਕੀਤਾ ਸੀ ਸਪੱਸ਼ਟ
ਇਸ ਵਾਰ ਵੀ ਸਿਮਰਨਜੀਤ ਮਾਨ ਬਾਰੇ ਚਰਚਾ ਸੀ ਕਿ ਜੇਕਰ ਉਨ੍ਹਾਂ ਨੂੰ ਵੱਡੀ ਕਿਰਪਾਨ ਨਾ ਚੁੱਕਣ ਦਿੱਤੀ ਗਈ ਤਾਂ ਉਹ ਸਹੁੰ ਨਹੀਂ ਚੁੱਕਣਗੇ। ਹਾਲਾਂਕਿ ਮਾਨ ਨੇ ਖੁਦ ਇਸ ਗੱਲ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਸਿੱਖਾਂ ਵਿਚ ਕਨਫਿਊਜ਼ਨ ਪੈਦਾ ਹੋ ਰਿਹਾ ਹੈ। ਉਹ ਸੰਸਦ ਵਿੱਚ ਜਾ ਕੇ ਅਸਲ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨਗੇ। ਸਹੁੰ ਚੁੱਕਣ ਤੋਂ ਪਹਿਲਾਂ ਹੀ ਉਨ੍ਹਾਂ ਕਿਹਾ ਸੀ ਕਿ ਉਹ ਕਿਰਪਾਨ ਲਿਜਾਣ ਦੀ ਕੋਸ਼ਿਸ਼ ਕਰਨਗੇ। ਜੇਕਰ ਅਜਿਹਾ ਨਾ ਕਰਨ ਦਿੱਤਾ ਗਿਆ ਤਾਂ ਇਹ ਸਿੱਖਾਂ ਉੱਤੇ ਜ਼ੁਲਮ ਹੋਵੇਗਾ। 

ਭਗਤ ਸਿੰਘ 'ਤੇ ਬਿਆਨ ਨੂੰ ਲੈ ਕੇ ਘਿਰੇ ਮਾਨ
ਸਿਮਰਨਜੀਤ ਮਾਨ ਇਸ ਵੇਲੇ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨੂੰ ਲੈ ਕੇ ਘਿਰੇ ਹੋਏ ਹਨ। ਆਮ ਆਦਮੀ ਪਾਰਟੀ ਲਗਾਤਾਰ ਉਨ੍ਹਾਂ ਤੋਂ ਮੁਆਫੀ ਮੰਗਣ ਦੀ ਗੱਲ ਕਰ ਰਹੀ ਹੈ। 'ਆਪ' ਦਾ ਕਹਿਣਾ ਹੈ ਕਿ ਉਹ ਭਗਤ ਸਿੰਘ ਦੀ ਕੁਰਬਾਨੀ ਤੋਂ ਪ੍ਰਾਪਤ ਵੋਟਾਂ ਦੇ ਆਧਾਰ 'ਤੇ ਸੰਸਦ ਮੈਂਬਰ ਚੁਣੇ ਗਏ ਸਨ, ਉਹ ਉਸੇ ਭਗਤ ਸਿੰਘ ਨੂੰ ਅੱਤਵਾਦੀ ਕਹਿ ਰਹੇ ਹਨ। ਇਸ ਦੇ ਨਾਲ ਹੀ ਕਾਂਗਰਸ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਹੱਦ ਦੇ ਅੰਦਰ ਰਹਿਣਾ ਚਾਹੀਦਾ ਹੈ।

In The Market