LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬੱਚਿਆਂ ਦੇ ਕੋਰੋਨਾ ਪਾਜ਼ੇਟਿਵ ਹੋਣ ਵਿਚਾਲੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਕਿਹਾ-ਬੰਦ ਨਹੀਂ ਹੋਣਗੇ ਸਕੂਲ

13 sc2

ਚੰਡੀਗੜ੍ਹ: ਪੰਜਾਬ ਦੇ ਸਕੂਲਾਂ (Punjab schools) ਵਿੱਚ ਵਿਦਿਆਰਥੀਆਂ ਦੇ ਕੋਵਿਡ-19 (Students Covid-19 Positive) ਨਾਲ ਸੰਕਰਮਿਤ ਹੋਣ ਤੋਂ ਬਾਅਦ ਮਾਪੇ ਚਿੰਤਤ ਹਨ। ਸ਼ੁੱਕਰਵਾਰ ਨੂੰ ਪੰਜਾਬ ਸਰਕਾਰ (Punjab Government) ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ (Education Minister Vijay Inder Singla) ਨੇ ਦੱਸਿਆ ਕਿ ਲੁਧਿਆਣਾ ਵਿੱਚ ਟੈਸਟਿੰਗ ਦੌਰਾਨ 20 ਬੱਚੇ ਪੌਜ਼ੇਟਿਵ ਆਏ, ਪਰ ਹੋਰ ਥਾਵਾਂ 'ਤੇ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ। ਸਕੂਲ ਵਿੱਚ 18 ਸਾਲ ਤੋਂ ਵੱਧ ਉਮਰ ਦੇ ਹਰ ਬੱਚੇ ਨੂੰ ਟੀਕਾ ਲਗਾਇਆ ਜਾਵੇਗਾ।

ਪੜੋ ਹੋਰ ਖਬਰਾਂ: ਬੱਚਿਆਂ 'ਤੇ ਵਧਦਾ ਜਾ ਰਿਹੈ ਕੋਰੋਨਾ ਵਾਇਰਸ ਦਾ ਖਤਰਾ, ਅਜਨਾਲਾ ਦੇ ਸਕੂਲ ਦੀਆਂ 8 ਵਿਦਿਆਰਥਣਾਂ ਪਾਜ਼ੇਟਿਵ

ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਸੰਪਰਕ ਵਿੱਚ ਹੈ। ਡਿਪਟੀ ਕਮਿਸ਼ਨਰ ਲਗਾਤਾਰ ਸਕੂਲਾਂ ਦੀ ਨਿਗਰਾਨੀ ਕਰ ਰਹੇ ਹਨ। ਜੇ ਹੋਰ ਮਾਮਲੇ ਸਾਹਮਣੇ ਆਉਂਦੇ ਹਨ, ਤਾਂ ਸਕੂਲ ਨੂੰ ਬੰਦ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। 26 ਜੁਲਾਈ ਨੂੰ ਪੰਜਾਬ ਸਰਕਾਰ ਨੇ 10ਵੀਂ ਤੋਂ 12ਵੀਂ ਜਮਾਤ ਦੇ ਸਕੂਲ ਆਫਲਾਈਨ ਕਲਾਸਾਂ ਲਈ ਖੋਲ੍ਹੇ ਸੀ। ਬਾਅਦ ਵਿੱਚ 2 ਅਗਸਤ ਤੋਂ ਬਾਕੀ ਸਕੂਲ ਵੀ ਖੋਲ੍ਹੇ ਗਏ। ਕੁਝ ਦਿਨ ਪਹਿਲਾਂ ਲੁਧਿਆਣਾ ਦੇ ਦੋ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਕੋਰੋਨਾ ਪੌਜ਼ੇਟਿਵ ਪਾਏ ਜਾਣ ਤੋਂ ਬਾਅਦ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ।

ਪੜੋ ਹੋਰ ਖਬਰਾਂ: ਟਵਿੱਟਰ ਨੇ ਇਕ ਮਹੀਨੇ ’ਚ 167 ਵੈੱਬਸਾਈਟਾਂ ਖ਼ਿਲਾਫ਼ ਕੀਤੀ ਕਾਰਵਾਈ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਜੋਧੇਵਾਲ ਵਿੱਚ ਇੱਕੋ ਜਮਾਤ ਦੇ ਅੱਠ ਵਿਦਿਆਰਥੀ ਕੋਰੋਨਾ ਪੌਜ਼ੇਟਿਵ ਨਿਕਲੇ। ਸਰਕਾਰੀ ਹਾਈ ਸਕੂਲ ਕੈਲਾਸ਼ ਨਗਰ ਦੇ 12 ਵਿਦਿਆਰਥੀ ਪੌਜ਼ੇਟਿਵ ਪਾਏ ਗਏ। ਹੋਰ ਜ਼ਿਲ੍ਹਿਆਂ ਤੋਂ ਵੀ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਮਾਪੇ ਚਿੰਤਤ ਹੋਏ ਕਿ ਸਕੂਲ ਖੁੱਲ੍ਹੇ ਰਹਿਣਗੇ ਜਾਂ ਬੰਦ ਹੋ ਜਾਣਗੇ। ਸ਼ੁੱਕਰਵਾਰ ਨੂੰ ਸਿੱਖਿਆ ਮੰਤਰੀ ਨੇ ਉਨ੍ਹਾਂ ਦੇ ਸ਼ੰਕਿਆਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਫਿਲਹਾਲ ਸਕੂਲ ਬੰਦ ਨਹੀਂ ਹੋਣ ਜਾ ਰਹੇ ਹਨ।

ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਨੇ ਸਕੂਲਾਂ ਵਿੱਚ ਰੋਜ਼ਾਨਾ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਿਆਂ ਵਿੱਚ ਡੀਸੀ ਨੇ ਸਕੂਲ ਸਟਾਫ ਦਾ ਟੀਕਾਕਰਣ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਟੀਕਾਕਰਨ ਕੈਂਪ ਲਗਾਉਣ ਲਈ ਕਿਹਾ ਗਿਆ ਹੈ। ਜਲੰਧਰ ਵਿੱਚ ਡੀਸੀ ਘਣਸ਼ਿਆਮ ਥੋਰੀ ਨੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਵਿੱਚ ਸਮੁੱਚੇ ਸਟਾਫ ਦਾ ਟੀਕਾਕਰਨ 31 ਅਗਸਤ ਤੱਕ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਬਾਅਦ ਟੀਕਾਕਰਣ ਰਹਿਤ ਸਟਾਫ ਨੂੰ ਸਕੂਲ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

In The Market