LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਸਰਕਾਰ ਵੱਲੋਂ 'ਪੰਜਾਬ ਸਟੇਟ ਪਲਾਨਿੰਗ ਬੋਰਡ ਭੰਗ', ਬੀਬੀ ਭੱਠਲ ਨੂੰ ਝਟਕਾ

26a board

ਚੰਡੀਗੜ੍ਹ : ਸੀਐਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਪੰਜਾਬ ਰਾਜ ਯੋਜਨਾ ਬੋਰਡ ਨੂੰ ਭੰਗ ਕਰ ਦਿੱਤਾ ਹੈ। ਇਸ ਸਮੇਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਇਸ ਬੋਰਡ ਦੀ ਉਪ ਚੇਅਰਪਸਨ ਸੀ। ਉਨ੍ਹਾਂ ਦੀ ਨਿਯੁਕਤੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਦੀ ਸੀ, ਜੋ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੁੱਖ ਮੰਤਰੀ ਸੀ। ਹੁਣ ਮਾਨ ਸਰਕਾਰ ਨੇ ਰਾਜਪਾਲ ਤੋਂ ਮਨਜ਼ੂਰੀ ਮਿਲਦੇ ਹੀ ਸੂਬਾਈ ਬੋਰਡ ਤੇ ਜ਼ਿਲ੍ਹਾ ਯੋਜਨਾ ਬੋਰਡਾਂ ਨੂੰ ਭੰਗ ਕਰ ਦਿੱਤਾ ਹੈ।

Also Read: ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲੋਨ ਮਸਕ ਅਜੇ ਵੀ ਬੇਘਰ, ਵੇਚ ਦਿੱਤੇ ਸਾਰੇ ਘਰ!

ਰਾਜਪਾਲ ਵੱਲੋਂ ਮਾਨ ਸਰਕਾਰ ਦੀ ਸਿਫ਼ਾਰਿਸ਼ ਮਨਜ਼ੂਰ ਕਰਦਿਆਂ ਕਿਹਾ ਗਿਆ ਕਿ ਸੂਬਾ ਸਰਕਾਰ ਨੇ ਐਡਵੋਕੇਟ ਜਨਰਲ ਨੂੰ ਨਵੇਂ ਬੋਰਡ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ। ਨਵੀਂ ਇਕੋਨਾਮਿਕ ਨੀਤੀ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਮਾਨ ਹੋਣਗੇ, ਜਦੋਂ ਕਿ ਬੋਰਡ ਦੇ ਹੋਰ ਮੈਂਬਰਾਂ ਨੂੰ ਨਾਮਜ਼ਦ ਕਰਨ ਲਈ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਭਗਵੰਤ ਮਾਨ ਨੇ ਬੋਰਡ ਦੇ ਦੋ ਉਪ ਚੇਅਰਮੈਨ ਲਗਾਉਣ ਦਾ ਫ਼ੈਸਲਾ ਕੀਤਾ ਹੈ। ਜਿਸ ’ਚ ਜ਼ਿਆਦਾਤਰ ਆਰਥਿਕ ਨੀਤੀਆਂ ਦੇ ਮਾਹਿਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਸੂਬਹਾ ਸਰਕਾਰ ਨੇ ਟ੍ਰੇਡਰ ਬੋਰਡ ਨੂੰ ਭੰਗ ਕਰਨ ਦੀ ਸਿਫ਼ਾਰਿਸ਼ ਵੀ ਰਾਜਪਾਲ ਨੂੰ ਭੇਜ ਦਿੱਤੀ ਹੈ।

Also Read: KFC ਦੇ ਬਕੇਟ 'ਚ ਚਿਕਨ ਦੇ ਨਿਕਲੇ ਸਿਰਫ ਚਾਰ ਪੀਸ, ਔਰਤ ਨੇ ਸੱਦ ਲਈ ਪੁਲਿਸ

ਸਬੰਧਿਤ ਬੋਰਡ ਇਕ ਦੋ ਦਿਨ ’ਚ ਭੰਗ ਹੋ ਜਾਣਗੇ। ਰਾਜਪਾਲ ਦੀ ਮਨਜ਼ੂਰੀ ਦੇ ਬਾਅਦ ਰਾਜਿੰਦਰ ਕੌਰ ਭੱਠਲ ਨੂੰ ਹਟਾਉਣ ਦੀ ਸੂਚਨਾ ਉਨ੍ਹਾਂ ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਨੂੰ ਕੈਬਨਿਟ ਰੈਂਕ ਦੀ ਸਹੂਲਤ ਅਤੇ ਸਟਾਫ਼ ਮਿਲਿਆ ਹੋਇਆ ਸੀ। ਉਨ੍ਹਾਂ ਨੂੰ ਸਰਕਾਰੀ ਬੰਗਲਾ ਇਕ ਮਹੀਨੇ ਤੱਕ ਛੱਡਣਾ ਹੋਵੇਗਾ। ਬੋਰਡ ’ਚ ਉਪ ਚੇਅਰਪਰਸਨ ਰਾਜਿੰਦਰ ਗੁਪਤਾ ਅਤੇ ਮੈਂਬਰ ਭਾਵਦੀਪ ਸਰਦਾਨਾ, ਭਗਵੰਤ ਸਿੰਘ ,ਕੇ. ਵੀ. ਐੱਸ ਸਿੱਧੂ ਅਤੇ ਬਲਦੇਵ ਸਿੰਘ ਢਿੱਲੋਂ ਦੀ ਸੇਵਾ ਵੀ ਖ਼ਤਮ ਹੋ ਗਈ ਹੈ, ਜਦ ਕਿ ਸਟਾਫ਼ ਦੀ ਵਾਪਸੀ ਇਕ ਮਈ ਤੋਂ ਪਹਿਲਾਂ ਮੁੱਖ ਸਕੱਤਰੇਤ ’ਚ ਹੋ ਜਾਵੇਗੀ।

In The Market