LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਦਾ ਬਜਟ ਇਜਲਾਸ 2022, ਮੂਸੇਵਾਲਾ ਸਣੇ 11 ਸ਼ਖਸੀਅਤਾਂ ਨੂੰ ਦਿੱਤੀ ਗਈ ਸ਼ਰਧਾਂਜਲੀ

24june budget

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੀ ਸ਼ੁਰੂਆਤ ਵਿਚ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਮੂਸੇਵਾਲਾ ਸਣੇ 11 ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਇਸ ਤੋਂ ਬਾਅਦ ਵਿਧਾਨ ਸਭਾ ਵਿਚ 2 ਮਿੰਟ ਦਾ ਮੌਨ ਰੱਖਿਆ ਗਿਆ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

 

ਇਹ ਸੈਸ਼ਨ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਪੇਪਰ ਰਹਿਤ ਹੋਵੇਗਾ। ਵਿਧਾਇਕਾਂ ਨੂੰ ਮੋਬਾਈਲ ਐਪ ਰਾਹੀਂ ਬਜਟ ਉਪਲਬਧ ਕਰਵਾਇਆ ਜਾਵੇਗਾ। ਇਸ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇੱਕ ਵਿਧਾਇਕ-ਇੱਕ ਪੈਨਸ਼ਨ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਪ੍ਰਸਤਾਵ ਲਿਆਵੇਗੀ। ਇਸ ਦੌਰਾਨ ਵਿਰੋਧੀ ਧਿਰ ਨੇ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।

Also Read: ਸੰਗਰੂਰ ਜਿਮਨੀ ਚੋਣ ਨੂੰ ਲੈ ਕੇ ਵੋਟਿੰਗ ਪ੍ਰਕਿਰਿਆ ਖਤਮ, EVM 'ਚ ਕੈਦ ਹੋਈ ਉਮੀਦਵਾਰਾਂ ਦੀ ਕਿਸਮਤ

ਰਾਜਪਾਲ ਨੇ ਵਾਪਸ ਕੀਤਾ ਸੀ ਆਰਡੀਨੈਂਸ
ਮਾਨ ਸਰਕਾਰ ਨੇ ਪਹਿਲਾਂ ਇੱਕ ਵਿਧਾਇਕ-ਇੱਕ ਪੈਨਸ਼ਨ ਦਾ ਆਰਡੀਨੈਂਸ ਪਾਸ ਕੀਤਾ ਸੀ। ਜਿਸ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਗਿਆ ਸੀ। ਹਾਲਾਂਕਿ, ਰਾਜਪਾਲ ਨੇ ਇਹ ਕਹਿ ਕੇ ਵਾਪਸ ਕਰ ਦਿੱਤਾ ਕਿ ਇਸਨੂੰ ਵਿਧਾਨ ਸਭਾ ਤੋਂ ਪਾਸ ਕਰਕੇ ਭੇਜਿਆ ਜਾਵੇ। ਜਿਸ ਤੋਂ ਬਾਅਦ ਅੱਜ ਤੋਂ ਹੀ ਸ਼ੁਰੂ ਹੋਣ ਵਾਲੇ ਸੈਸ਼ਨ ਵਿੱਚ ਇਸ ਨੂੰ ਪਾਸ ਕਰ ਦਿੱਤਾ ਜਾਵੇਗਾ।

ਬਜਟ 'ਚ ਮੁਫਤ ਬਿਜਲੀ ਅਤੇ ਸਕੂਲ-ਸਿਹਤ 'ਤੇ ਨਜ਼ਰਾਂ
ਬਜਟ ਵਿਚ ਸਰਕਾਰ ਮੁਫ਼ਤ ਬਿਜਲੀ ਦਾ ਵੀ ਪ੍ਰਬੰਧ ਕਰੇਗੀ। ਸੀਐੱਮ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜੁਲਾਈ ਤੋਂ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲ ਅਤੇ ਸਿਹਤ ਢਾਂਚੇ ਸਬੰਧੀ ਵੀ ਬਜਟ ਵਿਚ ਵੱਡੇ ਪ੍ਰਬੰਧ ਕੀਤੇ ਜਾ ਸਕਦੇ ਹਨ।

In The Market