LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਵਿਧਾਨ ਸਭਾ ਸੈਸ਼ਨ 2022: ਅਗਨੀਪਥ ਯੋਜਨਾ ਦਾ ਭਾਜਪਾ ਨੂੰ ਛੱਡ ਸਾਰੀਆਂ ਪਾਰਟੀਆਂ ਨੇ ਕੀਤਾ ਜੰਮ ਕੇ ਵਿਰੋਧ

28june agni

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 2022 ਜਾਰੀ ਹੈ। ਅੱਜ ਚੌਥੇ ਦਿਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਵਿਧਾਨ ਸਭਾ ਵਿਚ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ਅਗਨੀਪਥ ਯੋਜਨਾ ਦਾ ਮੁੱਦਾ ਵੀ ਜ਼ੋਰਾਂ ਨਾਲ ਗੂੰਜਿਆਂ। ਇਸ ਦੌਰਾਨ ਕੇਂਦਰ ਸਰਕਾਰ ਦੀ ਇਸ ਯੋਜਨਾ ਦਾ ਜੰਮ ਕੇ ਵਿਰੋਧ ਹੋਇਆ।

Also Read: New Labour Code: ਹਫ਼ਤੇ 'ਚ 48 ਘੰਟੇ ਕੰਮ, ਨੌਕਰੀ ਛੱਡਣ ਦੇ ਦੋ ਦਿਨਾਂ ਬਾਅਦ ਹੋਵੇਗਾ Full and Final Settlement

ਵਿਰੋਧੀ ਧਿਰ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਇਸ ਦੌਰਾਨ ਸਭ ਤੋਂ ਪਹਿਲਾਂ ਅਗਨੀਪਥ ਯੋਜਨਾ ਦਾ ਵਿਰੋਧ ਕੀਤਾ। ਉਨ੍ਹਾਂ ਇਸ ਖਿਲਾਫ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋ ਕੇ ਪ੍ਰਸਤਾਵ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ ਇਸ ਪ੍ਰਸਤਾਵ ਨੂੰ ਵਾਪਸ ਲੈਣ ਦੀ ਅਪੀਲ ਕਰੇ। ਪੰਜਾਬ ਨੇ ਅੱਗੇ ਹੋ ਕੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ ਤੇ ਸੂਬੇ ਦੇ ਨੌਜਵਾਨਾਂ ਲਈ ਇਹ ਸਕੀਮ ਸਹੀ ਨਹੀਂ ਹੈ। ਇਸ ਤੋਂ ਬਾਅਦ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਹੈਰਾਨ ਹਨ ਕਿ 17 ਸਾਲ ਦਾ ਬੱਚਾ ਫੌਜ ਵਿਚ ਜਾਵੇਗਾ ਤੇ 21 ਸਾਲ ਦਾ ਸਾਬਕਾ ਬਣ ਕੇ ਵਾਪਸ ਆਵੇਗਾ। ਇਸ ਤੋਂ ਬਾਅਦ ਵੀ ਉਸ ਨੂੰ ਫੌਜ ਸਬੰਧੀ ਕੋਈ ਸਹੂਲਤ ਨਹੀਂ ਮਿਲੇਗੀ। ਅਸੀਂ ਇਸ ਕਾਨੂੰਨ ਦੇ ਸਖਤ ਖਿਲਾਫ ਹਾਂ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਨਾਲ ਅਗਨੀਪਥ ਨਹੀਂ ਹੈ। ਅਸੀਂ ਸਾਰੇ ਸਹਿਮਤੀ ਨਾਲ ਪ੍ਰਸਤਾਵ ਲਿਆਵਾਂਗੇ। ਮੈਂ ਇਸ ਉੱਤੇ ਸਹਿਮਤ ਹਾਂ।

Also Read: ਪੰਜਾਬ ਬਜਟ ਸੈਸ਼ਨ 2022: ਵਿਧਾਨ ਸਭਾ 'ਚ 'ਆਪ' ਸਰਕਾਰ ਦੇ ਪਹਿਲੇ ਬਜਟ 'ਤੇ ਬਹਿਸ ਜਾਰੀ

ਹਾਲਾਂਕਿ ਇਸ ਦੌਰਾਨ ਭਾਜਪਾ ਦੇ ਅਸ਼ਵਨੀ ਸ਼ਰਮਾ ਨੇ ਹੰਗਾਮਾ ਕਰ ਦਿੱਤਾ। ਉਨ੍ਹਾਂ ਨੇ ਜਿਥੇ ਇਕ ਪਾਸੇ ਸਰਕਾਰ ਤੇ ਵਿਰੋਧੀ ਧਿਰ ਉੱਤੇ ਹਾਊਸ ਨੂੰ ਗੁੰਮਰਾਹ ਕਰਨ ਦੇ ਇਲਜ਼ਾਮ ਲਾਏ। ਉਥੇ ਹੀ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੀ ਸ਼ਲਾਘਾ ਕੀਤੀ।

In The Market