ਚੰਡੀਗੜ੍ਹ- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਵਿਜੀਲੈਂਸ ਬਿਊਰੋ ਦੇ ਰਾਡਾਰ 'ਚ ਆ ਗਏ ਹਨ। ਮਨਪ੍ਰੀਤ 'ਤੇ ਕਣਕ-ਝੋਨੇ ਦੀ ਢੋਆ-ਢੁਆਈ 'ਚ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੁੱਟਣ ਦਾ ਦੋਸ਼ ਹੈ। ਇਹ ਦੋਸ਼ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਬਠਿੰਡਾ ਨੇ ਲਾਏ ਹਨ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨਾਲ ਸਬੰਧਤ ਰਿਕਾਰਡ ਮੰਗਿਆ ਹੈ।
ਖਾਸ ਗੱਲ ਇਹ ਹੈ ਕਿ ਮਨਪ੍ਰੀਤ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਆਸਤ ਵਿੱਚ ਲਿਆਂਦਾ ਸੀ। ਮਾਨ ਨੇ ਮਨਪ੍ਰੀਤ ਦੀ ਪੀਪਲਜ਼ ਪਾਰਟੀ ਆਫ਼ ਪੰਜਾਬ (ਪੀਪੀਪੀ) ਤੋਂ ਪਹਿਲੀ ਚੋਣ ਲੜੀ ਸੀ। ਇਸ ਤੋਂ ਬਾਅਦ ਮਨਪ੍ਰੀਤ ਕਾਂਗਰਸ ਅਤੇ ਮਾਨ ਆਮ ਆਦਮੀ ਪਾਰਟੀ ਵਿੱਚ ਚਲੇ ਗਏ।
ਡਰਾਈਵਰ ਅਤੇ ਗੰਨਮੈਨ ਦੇ ਨਾਂ 'ਤੇ ਬਣੀਆਂ ਕੰਪਨੀਆਂ
ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ਵਿਚ ਕਿਹਾ ਗਿਆ ਹੈ ਕਿ 2017 ਤੋਂ 2022 ਦੌਰਾਨ ਮਨਪ੍ਰੀਤ ਬਾਦਲ ਦੇ ਡਰਾਈਵਰ ਅਤੇ ਗੰਨਮੈਨ ਦੇ ਨਾਂ 'ਤੇ ਫਰਜ਼ੀ ਕੰਪਨੀਆਂ ਬਣਾਈਆਂ ਗਈਆਂ। ਜਿਸ 'ਚ ਮਨਪ੍ਰੀਤ ਦੇ ਰਿਸ਼ਤੇਦਾਰਾਂ 'ਤੇ ਵੀ ਸਵਾਲ ਚੁੱਕੇ ਗਏ ਹਨ। ਮਨਪ੍ਰੀਤ 'ਤੇ ਇਕ ਨਿੱਜੀ ਟਰਾਂਸਪੋਰਟ ਕੰਪਨੀ ਨੂੰ ਫਾਇਦਾ ਪਹੁੰਚਾਉਣ ਦਾ ਦੋਸ਼ ਹੈ। ਜੋ ਉਸ ਦੇ ਰਿਸ਼ਤੇਦਾਰ ਦੇ ਡਰਾਈਵਰ ਦੇ ਨਾਂ ’ਤੇ ਹੈ।
ਰਿਸ਼ਤੇਦਾਰ ਦੋਸ਼ਾਂ ਤੋਂ ਕਰ ਰਹੇ ਇਨਕਾਰ
ਮਨਪ੍ਰੀਤ ਦੇ ਕਰੀਬੀ ਰਿਸ਼ਤੇਦਾਰ ਜੈਜੀਤ ਜੌਹਲ ਨੇ ਇਹ ਦੋਸ਼ ਨਕਾਰੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਇਸ ਮਾਮਲੇ ਵਿੱਚ ਹੋਰ ਵੇਰਵੇ ਦੇਣਗੇ।
ਸਿੰਗਲਾ ਨੇ ਸਬੂਤ ਨਹੀਂ ਦਿੱਤੇ, ਰਿਕਾਰਡ ਦੀ ਜਾਂਚ ਕਰਾਂਗੇ
ਬਠਿੰਡਾ ਵਿਜੀਲੈਂਸ ਬਿਊਰੋ ਦੇ ਡੀਐਸਪੀ ਸੰਦੀਪ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸਬੰਧਤ ਵਿਭਾਗ ਤੋਂ ਰਿਕਾਰਡ ਮੰਗਿਆ ਜਾ ਰਿਹਾ ਹੈ। ਵਿਜੀਲੈਂਸ ਕਿਸੇ ਵੀ ਨਤੀਜੇ 'ਤੇ ਪਹੁੰਚਣ ਤੋਂ ਪਹਿਲਾਂ ਰਿਕਾਰਡ ਦੀ ਪੜਤਾਲ ਕਰੇਗੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर