ਚੰਡੀਗੜ੍ਹ- ਪੰਜਾਬ ਵਿੱਚ ਪ੍ਰੀ-ਮੌਨਸੂਨ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਬੱਦਲ ਗਰਜਦੇ ਰਹੇ ਅਤੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ 'ਚ ਰਾਤ ਭਰ ਮੀਂਹ ਪਿਆ, ਜਿਸ ਕਾਰਨ ਸਵੇਰ ਖੁਸ਼ਗਵਾਰ ਰਹੀ। ਦੂਜੇ ਪਾਸੇ ਅੱਜ ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਨੂੰ ਯੈਲੋ ਸ਼੍ਰੇਣੀ ਵਿੱਚ ਰੱਖਿਆ ਹੈ, ਯਾਨੀ ਅੱਜ ਪੂਰਾ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਪੂਰਾ ਦਿਨ ਬੱਦਲ ਛਾਏ ਰਹਿਣਗੇ ਅਤੇ ਠੰਡੀਆਂ ਹਵਾਵਾਂ ਚੱਲਣਗੀਆਂ। ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
Also Read: Father’s Day Special 'ਤੇ ਦੇਖੋ ਬਾਲੀਵੁੱਡ ਦੇ ਸਭ ਤੋਂ ਹੌਟ Daddy's
ਦੱਸ ਦੇਈਏ ਕਿ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰਾਤ ਭਰ ਬੱਦਲ ਗਰਜਦੇ ਰਹੇ ਅਤੇ ਮੀਂਹ ਵੀ ਪਿਆ। ਇਸ ਤੋਂ ਬਾਅਦ ਸਵੇਰੇ 6.30 ਵਜੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 21 ਡਿਗਰੀ ਦੇ ਕਰੀਬ ਮਾਪਿਆ ਗਿਆ। ਮੌਸਮ ਵਿਭਾਗ ਨੇ ਪ੍ਰੀ-ਮੌਨਸੂਨ ਕਾਰਨ ਮੰਗਲਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਨੂੰ ਪੀਲੀ ਸ਼੍ਰੇਣੀ ਵਿੱਚ ਰੱਖਿਆ ਹੈ। ਇਸ ਕਾਰਨ ਸਾਰਾ ਦਿਨ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਦਿਨ ਭਰ ਮੌਸਮ ਸੁਹਾਵਣਾ ਰਹੇਗਾ।
ਮੌਨਸੂਨ 25 ਜੂਨ ਤੋਂ 5 ਜੁਲਾਈ ਤੱਕ
ਮਾਨਸੂਨ ਵੀ ਜਲਦ ਹੀ ਪੰਜਾਬ 'ਚ ਦਸਤਕ ਦੇਣ ਵਾਲਾ ਹੈ। ਪੰਜਾਬ ਵਿੱਚ 25 ਜੂਨ ਤੋਂ 5 ਜੁਲਾਈ ਤੱਕ ਮਾਨਸੂਨ ਸਰਗਰਮ ਰਹੇਗਾ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸੂਨ 25 ਜੂਨ ਤੱਕ ਹਰਿਆਣਾ ਨਾਲ ਲੱਗਦੇ ਪੰਜਾਬ ਦੇ ਮਾਲਵੇ ਦੇ ਕੁਝ ਸ਼ਹਿਰਾਂ ਵਿੱਚ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਮਾਨਸੂਨ 30 ਜੂਨ ਤੱਕ ਲੁਧਿਆਣਾ ਅਤੇ ਜਲੰਧਰ 'ਚ ਦਸਤਕ ਦੇਵੇਗਾ ਪਰ ਸਰਹੱਦੀ ਖੇਤਰ 'ਚ ਮਾਨਸੂਨ ਨੂੰ ਪਹੁੰਚਣ 'ਚ 5 ਜੂਨ ਤੱਕ ਦਾ ਸਮਾਂ ਲੱਗ ਸਕਦਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jammu-Kashmir : कश्मीर में सीजन की पहली बर्फबारी,पहाड़ों पर दिखी बर्फ की सफेद चादर
China News: चीन में एक छात्र ने लोगों पर किया हथियार से हमला, 8 की मौत,17 से अधिक घायल
Philippines News: फिलीपींस में तूफान ने मचाई तबाही, 250,000 से अधिक लोग बेघर