LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਹੋਏ ਭਾਜਪਾ ਵਿਚ ਸ਼ਾਮਲ

14feb manisha

ਚੰਡੀਗੜ੍ਹ : ਪੰਜਾਬ ਮਹਿਲਾ ਕਮਿਸ਼ਨ (Punjab Women's Commission) ਦੇ ਚੇਅਰਪਰਸਨ ਮਨੀਸ਼ਾ ਗੁਲਾਟੀ (Chairperson Manisha Gulati) ਭਾਜਪਾ ’ਚ ਸ਼ਾਮਿਲ ਹੋ ਗਏ ਹਨ। ਬੀਤੇ ਕੱਲ੍ਹ ਤੋਂ ਉਨ੍ਹਾਂ ਦੇ ਭਾਜਪਾ ’ਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ। ਵਿਧਾਨ ਸਭਾ ਚੋਣਾਂ (Assembly elections) ਤੋਂ ਪਹਿਲਾਂ ਪੰਜਾਬ ਮਹਿਲਾ ਕਮਿਸ਼ਨ (Punjab Women's Commission) ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Chairperson Manisha Gulati) ਭਾਜਪਾ 'ਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਕਈ ਫਿਲਮੀ ਕਲਾਕਾਰ (Film star), ਅਦਾਕਾਰ ਤੇ ਸਿਆਸੀ ਲੀਡਰ (Political leaders) ਲਗਾਤਾਰ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ। ਮਨੀਸ਼ਾ ਗੁਲਾਟੀ ਉਦੋਂ ਸੁਰਖੀਆਂ 'ਚ ਆਏ ਸਨ, ਜਦੋਂ ਮੁੱਖ ਮੰਤਰੀ ਚੰਨੀ 'ਤੇ Me Too ਦਾ  ਇਲਜ਼ਾਮ ਲੱਗਾ ਸੀ।

ਉਸ ਵੇਲੇ ਚੰਨੀ ਤਕਨੀਕੀ ਸਿੱਖਿਆ ਮੰਤਰੀ ਸਨ। ਮਨੀਸ਼ਾ ਗੁਲਾਟੀ ਨੇ ਕਾਰਵਾਈ ਨਾ ਹੋਣ 'ਤੇ ਧਰਨੇ ਉਤੇ ਬੈਠਣ ਦੀ ਵੀ ਚਿਤਾਵਨੀ ਦਿੱਤੀ ਸੀ ਪਰ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਸ ਮਸਲੇ 'ਤੇ ਚੁੱਪ ਧਾਰ ਲਈ ਸੀ। ਪਿਛਲੇ ਸਮੇਂ ਤੋਂ ਮਨੀਸ਼ਾ ਗੁਲਾਟੀ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਇਹ ਵੀ ਚਰਚਾ ਸੀ ਕਿ ਕਾਂਗਰਸ ਵੱਲੋਂ ਉਨ੍ਹਾਂ ਨੂੰ ਟਿਕਟ ਦਿੱਤੀ ਜਾ ਸਕਦੀ ਹੈ ਪਰ ਅੱਜ ਅਚਾਨਕ ਉਹ ਭਾਜਪਾ 'ਚ ਸ਼ਾਮਲ ਹੋ ਗਏ।  ਦੱਸਣਯੋਗ ਹੈ ਕਿ ਮਨੀਸ਼ਾ ਗੁਲਾਟੀ ਪਿਛਲੇ ਲੰਬੇ ਸਮੇਂ ਤੋਂ ਕਾਫੀ ਸੁਰਖੀਆਂ ਵਿਚ ਬਣੇ ਹੋਏ ਹਨ ਉਨ੍ਹਾਂ ਵਲੋਂ ਮਹਿਲਾਵਾਂ ਦੇ ਹੱਕ ਵਿਚ ਬੁਲੰਦ ਆਵਾਜ਼ ਚੁੱਕੀ ਜਾਂਦੀ ਰਹੀ ਹੈ। ਚਰਚਿਤ ਗਾਇਕ ਦੇ ਪਰਿਵਾਰਕ ਝਗੜੇ ਨੂੰ ਸੁਲਝਾ ਕੇ ਉਨ੍ਹਾਂ ਨੂੰ ਮਨੀਸ਼ਾ ਗੁਲਾਟੀ ਨੇ ਇਕ ਨਵੀਂ ਸੇਧ ਦਿੱਤੀ ਸੀ।

In The Market