LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰਾਘਵ ਚੱਢਾ ਦਾ BJP 'ਤੇ ਵੱਡਾ ਬਿਆਨ, ਦੱਸਿਆ 'ਭਾਰਤੀ ਜਾਹਿਲ ਪਾਰਟੀ'

17a chadha

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਤੇ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਨੇ ਦੋਸ਼ ਲਾਇਆ ਹੈ ਕਿ ਭਾਜਪਾ ਸ਼ਰਾਰਤੀ ਅਨਸਰਾਂ ਦੀ ਪਾਰਟੀ ਬਣ ਗਈ ਹੈ ਅਤੇ ਸ਼ਰਾਰਤੀ ਅਨਸਰਾਂ ਨੂੰ ਇਸ ਪਾਰਟੀ ਦੇ ਆਗੂਆਂ ਵੱਲੋਂ ਸਤਿਕਾਰ ਦਿੱਤਾ ਜਾਂਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਅਸਲ ਵਿੱਚ ਭਾਰਤ ਦੀ ਜ਼ਾਹਿਲ ਪਾਰਟੀ ਬਣ ਚੁੱਕੀ ਹੈ। ਸ਼ਰਾਰਤੀ ਅਨਸਰ ਅਤੇ ਅਪਰਾਧੀ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। 

Also Read: ਜਹਾਂਗੀਰਪੁਰੀ 'ਚ ਹਨੂੰਮਾਨ ਜਯੰਤੀ ਜਲੂਸ ਦੌਰਾਨ ਹੋਈ ਹਿੰਸਾ, 14 ਲੋਕ ਗ੍ਰਿਫਤਾਰ

 

ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਦੇ ਅਪਰਾਧੀ ਅਨਸਰ ਆਮ ਆਦਮੀ ਪਾਰਟੀ ਦੇ ਨੇਤਾਵਾਂ ’ਤੇ ਹਮਲਾ ਕਰਦੇ ਹਨ। ਪਿਛਲੇ ਦਿਨੀਂ ਦਿੱਲੀ ਵਿੱਚ ਵੀ ਅਜਿਹਾ ਹੀ ਹੋਇਆ ਸੀ ਜਦੋਂ ਮੁੱਖ ਮੰਤਰੀ ਕੇਜਰੀਵਾਲ ’ਤੇ ਭਾਜਪਾ ਦੇ ਸ਼ਰਾਰਤੀ ਅਨਸਰਾਂ ਨੇ ਹਮਲਾ ਕੀਤਾ ਸੀ। ਕੇਜਰੀਵਾਲ ’ਤੇ ਹਮਲਾ ਕਰਨ ਵਾਲਿਆਂ ਨੂੰ ਭਾਜਪਾ ਆਗੂਆਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਅਜਿਹਾ ਹੀ ਉਦੋਂ ਵੀ ਹੋਇਆ ਜਦੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ’ਤੇ ਹਮਲਾ ਹੋਇਆ ਸੀ। ਉਨ੍ਹਾਂ ਕਿਹਾ ਕਿ ਜਦੋਂ ਉਹ ਦਿੱਲੀ ਜਲ ਬੋਰਡ ਦੇ ਉਪ ਮੁਖੀ ਸਨ ਤਾਂ ਭਾਜਪਾ ਦੇ ਸ਼ਰਾਰਤੀ ਅਨਸਰਾਂ ਨੇ ਦਿੱਲੀ ਜਲ ਬੋਰਡ ਅਤੇ ਇਸ ਦੇ ਦਫ਼ਤਰ ’ਤੇ ਹਮਲਾ ਕੀਤਾ ਸੀ। ਇਸ ਤਰ੍ਹਾਂ ਭਾਜਪਾ ਨੇ ਅਸਲ ਵਿੱਚ ਦਿੱਲੀ ਵਿੱਚ ਉਨ੍ਹਾਂ ’ਤੇ ਅਪਰਾਧਿਕ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

Also Read: ਸੁਜਾਨਪੁਰ 'ਚ 100 ਕਿੱਲੇ ਦੇ ਕਰੀਬ ਖੜੀ ਫਸਲ ਨੂੰ ਲੱਗੀ ਅੱਗ, ਕੀਤੀ ਕਾਰਵਾਈ ਦੀ ਮੰਗ

ਉਨ੍ਹਾਂ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਦੇਸ਼ ਭਗਤਾਂ ਦੀ ਪਾਰਟੀ ਹੈ। ਪੜ੍ਹੇ-ਲਿਖੇ ਲੋਕਾਂ ਦੀ ਪਾਰਟੀ ਹੈ । ਇਹ ਪਾਰਟੀ ਦੇਸ਼ ਦੇ ਲੋਕਾਂ ਨੂੰ ਚੰਗੇ ਸਕੂਲ, ਚੰਗੇ ਕਾਲਜ ਅਤੇ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਆਮ ਆਦਮੀ ਪਾਰਟੀ ਗੁੰਡਾ ਅਨਸਰਾਂ ਨੂੰ ਲੋਕਾਂ ਸਾਹਮਣੇ ਬੇਨਕਾਬ ਕਰੇਗੀ। ਰਾਘਵ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰੇਗੀ। ਇਹ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ।

In The Market