LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰਾਘਵ ਚੱਢਾ ਨੇ ਨਵਜੋਤ ਸਿੱਧੂ ਨੂੰ ਸੁਣਾਈਆਂ ਖਰੀਆਂ-ਖਰੀਆਂ

raghav chadha

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ (Punjab Pradesh Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ’ਤੇ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ (Co-incharge Raghav Chadha) ਨੇ ਪ੍ਰੈੱਸ ਕਾਨਫਰੰਸ (Press conference) ਦੌਰਾਨ ਤਿੱਖੇ ਹਮਲੇ ਕੀਤੇ। ਨਵਜੋਤ ਸਿੱਧੂ (Navjot Sidhu) ਨੂੰ ਜਵਾਬ ਦਿੰਦਿਆਂ ਰਾਘਵ ਚੱਢਾ (Raghav Chadha) ਨੇ ਕਿਹਾ ਕਿ ਸਿੱਧੂ ਨੇ ਅੱਜ ਲੋਕਾਂ ਦਾ ਧਿਆਨ ਭਟਕਾਉਣ ਲਈ ਪ੍ਰੈਸ ਕਾਨਫਰੰਸ ਕੀਤੀ ਸੀ। ਰਾਘਵ ਚੱਢਾ ਨੇ ਕਿਹਾ ਕਿ ਨਵਜੋਤ ਸਿੱਧੂ 15 ਸਾਲ ਸਿਆਸਤ ਤੋਂ ਹਨ ਇਸ ਦੇ ਬਾਵਜੂਦ ਉਨ੍ਹਾਂ ਨੇ ਪੰਜਾਬ ਲਈ ਕੁਝ ਨਹੀਂ ਕੀਤਾ। ਉਹ ਸਿਰਫ ਸੀ.ਐੱਮ. ਕੁਰਸੀ ਦੇ ਚਾਹਵਾਨ ਹਨ। ਉਹ ਕਾਂਗਰਸ ਵਿਚ ਵੀ ਮੁੱਖ ਮੰਤਰੀ ਬਣਨ ਲਈ ਹੀ ਆਏ ਹਨ ਜਦੋਂ ਕਿ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਨੂੰ ਮੁੱਖ ਮੰਤਰੀ ਨਹੀਂ ਐਲਾਨਿਆ ਗਿਆ ਹੈ। Also Read : ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਕੈਪਟਨ ਅਮਰਿੰਦਰ 'ਤੇ ਵਿੰਨੇ ਨਿਸ਼ਾਨੇ 

ਈ.ਡੀ. ਵਲੋਂ ਕੀਤੀ ਗਈ ਰੇਡ ’ਤੇ ਵੀ ਉਨ੍ਹਾਂ ਨੇ ਅਜੇ ਤੱਕ ਇਸ ਸਬੰਧ ’ਚ ਕੋਈ ਜਵਾਬ ਨਹੀਂ ਦਿੱਤਾ। ਉਹ ਫਾਲਤੂ ਗੱਲਾਂ ਕਰਕੇ ਪੰਜਾਬ ਦੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।  ਰਾਘਵ ਚੱਢਾ ਨੇ ਕਿਹਾ ਕਿ ਅੱਜ ਹਾਲਾਤ ਅਜਿਹੇ ਬਣ ਗਏ ਹਨ ਕਿ ਨਵਜੋਤ ਸਿੱਧੂ ਵੱਲ ਉਨ੍ਹਾਂ ਦੀ ਆਪਣੀ ਪਾਰਟੀ ਕੋਈ ਧਿਆਨ ਨਹੀਂ ਦੇ ਰਹੀ। ਨਵਜੋਤ ਸਿੱਧੂ ਪਿਛਲੇ 15 ਸਾਲਾਂ ਤੋਂ ਸਿਆਸਤ ’ਚ ਹਨ, ਜਿਸ ਦੇ ਬਾਵਜੂਦ ਉਨ੍ਹਾਂ ਨੇ ਅੱਜ ਤੱਕ ਕੁਝ ਨਹੀਂ ਕੀਤਾ। ਰਾਘਵ ਚੱਢਾ ਨੇ ਕਿਹਾ ਕਿ ਸਾਈਕਲ ਦਾ ਸਟੈਂਡ ਹੁੰਦਾ ਹੈ ਪਰ ਨਵਜੋਤ ਸਿੱਧੂ ਦਾ ਕੋਈ ਸਟੈਂਡ ਨਹੀਂ। ਇਹ ਵਿਅਕਤੀ ਆਪਣੀ ਪਾਰਟੀ ਦੇ ਆਗੂਆਂ ’ਤੇ ਨਿਸ਼ਾਨਾ ਵਿੰਨ੍ਹਦੇ ਰਹਿੰਦੇ ਹਨ। ਨਵਜੋਤ ਸਿੱਧੂ ਪੰਜਾਬ ਦੀ ਸਿਆਸਤ ਦੇ ਸਭ ਤੋਂ ਵੱਡੇ ਡਰਾਮੇਬਾਜ਼ ਹਨ। ਰਾਘਵ ਚੱਢਾ ਨੇ ਕਿਹਾ ਕਿ ਨਵਜੋਤ ਸਿੱਧੂ ਰਾਜ ਸਭਾ ਮੈਂਬਰ ਰਹਿ ਚੁੱਕੇ ਹਨ ਇਸ ਲਈ ਉਨ੍ਹਾਂ ਨੂੰ ਭਾਸ਼ਾ ਦੀ ਮਰਿਆਦਾ ਵਿਚ ਰਹਿਣਾ ਚਾਹੀਦਾ ਹੈ।

In The Market