LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰਾਜੇਵਾਲ ਤੇ ਚੜੂਨੀ ਧੜਾ ਮਿਲ ਕੇ ਲੜਨਗੇ 2022 ਪੰਜਾਬ ਵਿਧਾਨ ਸਭਾ ਚੋਣਾਂ, ਲੁਧਿਆਣਾ 'ਚ ਹੋਵੇਗਾ ਹੈੱਡਕੁਆਰਟਰ

9j raje

ਚੰਡੀਗੜ੍ਹ : 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੁੰਦਿਆਂ ਹੀ ਸੰਯੁਕਤ ਸਮਾਜ ਮੋਰਚਾ ਨੇ ਤਿਆਰੀ ਵਿੱਢ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ( Balbir Singh Rajewal ) ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਸੰਯੁਕਤ ਸਮਾਜ ਮੋਰਚੇ ਦਾ ਹੈੱਡਕੁਆਟਰ ਲੁਧਿਆਣਾ 'ਚ ਹੋਵੇਗਾ। 

Also Read: ਲਹਿੰਦੇ ਪੰਜਾਬ 'ਚ ਵਾਪਰਿਆ ਰੇਲ ਹਾਦਸਾ, 3 ਲੋਕਾਂ ਦੀ ਮੌਤ

ਰਾਜੇਵਾਲ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਦਾ ਮੁੱਖ ਦਫ਼ਤਰ ਲੁਧਿਆਣਾ 'ਚ ਹੋਵੇਗਾ। ਉਨ੍ਹਾਂ ਕਿਹਾ ਕਿ ਅਗਲੇ 2-3 ਦਿਨਾਂ 'ਚ ਉਮੀਦਵਾਰਾਂ ਦੀ ਪਹਿਲੀ ਲਿਸਟ ਆ ਜਾਵੇਗੀ। ਇੱਕ ਹਫ਼ਤੇ ਅੰਦਰ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ ਅਤੇ 117 ਸੀਟਾਂ 'ਤੇ ਚੋਣਾਂ ਲੜੀਆਂ ਜਾਣਗੀਆਂ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਸੰਯੁਕਤ ਸਮਾਜ ਮੋਰਚਾ ਨੇ ਮੀਟਿੰਗ ਕਰਕੇ ਤਿੰਨ ਕਮੇਟੀਆਂ ਦਾ ਗਠਨ ਕੀਤਾ ਹੈ। ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰਾਂ ਦੀ ਚੋਣ ਲਈ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਹੈ। ਇਸ ਤੋਂ ਇਲਾਵਾ ਪੰਜ ਮੈਂਬਰੀ ਮੈਨੀਫੈਸਟੋ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ।

Also Read: ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’

ਸੰਯੁਕਤ ਸਮਾਜ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਤੇ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਮਿਲ ਕੇ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਚੜੂਨੀ ਦੀ ਪਾਰਟੀ ਨਾਲ ਟਿਕਟ ਵੰਡ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਰਾਜੇਵਾਲ ਨੇ ਸਪਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਨਾਲ ਕੋਈ ਗਠਜੋੜ ਨਹੀਂ ਹੋਵੇਗਾ।

Also Read: ਸਰਕਾਰ ਦੀ ਸਖਤੀ, 'ਫਰਜ਼ੀ ਅਤੇ ਭੜਕਾਊ' ਸਮੱਗਰੀ ਫੈਲਾਉਣ 'ਤੇ ਕਈ ਸੋਸ਼ਲ ਮੀਡੀਆ ਹੈਂਡਲ ਬੈਨ

In The Market