LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਿਨਾਂ ਵਿਰੋਧ ਚੁਣੇ ਗਏ 'ਆਪ' ਦੇ ਰਾਜ ਸਭਾ ਉਮੀਦਵਾਰ: ਸੰਤ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਨੂੰ ਮਿਲਿਆ ਜਿੱਤ ਦਾ ਸਰਟੀਫਿਕੇਟ

3j aap12

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਉਮੀਦਵਾਰ ਨਿਰਵਿਰੋਧ ਚੁਣੇ ਗਏ ਹਨ। ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸਮਾਜ ਸੇਵੀ ਵਿਕਰਮਜੀਤ ਸਾਹਨੀ ਰਾਜ ਸਭਾ ਮੈਂਬਰ ਬਣ ਗਏ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਜਿੱਤ ਦੇ ਸਰਟੀਫਿਕੇਟ ਸੌਂਪੇ ਗਏ। ਜਿੱਤ ਤੋਂ ਬਾਅਦ ਸੰਤ ਸੀਚੇਵਾਲ ਅਤੇ ਸਾਹਨੀ ਨੇ ਕਿਹਾ ਕਿ ਉਹ ਰਾਜ ਸਭਾ ਵਿੱਚ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ। ਪੰਜਾਬ ਦੇ ਵਾਤਾਵਰਨ ਨਾਲ ਸਬੰਧਤ ਸਾਰੇ ਮੁੱਦੇ ਰਾਜ ਸਭਾ ਵਿੱਚ ਉਠਾਉਣਗੇ।

Also Read: AAP ਨੇ ਸੰਗਰੂਰ ਜ਼ਿਮਨੀ ਚੋਣ ਲਈ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਐਲਾਨਿਆ ਉਮੀਦਵਾਰ

ਕਾਂਗਰਸ ਦੀ ਅੰਬਿਕਾ ਸੋਨੀ ਅਤੇ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦੇ ਕਾਰਜਕਾਲ ਦੀ ਮਿਆਦ ਅਗਲੇ ਮਹੀਨੇ ਖਤਮ ਹੋ ਰਹੀ ਹੈ। ਇਹ ਮੈਂਬਰ ਉਨ੍ਹਾਂ ਦੀ ਥਾਂ ਲੈਣਗੇ। 'ਆਪ' ਦੇ ਪੰਜਾਬ ਤੋਂ ਰਾਜ ਸਭਾ 'ਚ 7 ਮੈਂਬਰ ਹਨ। ਇਸ ਤੋਂ ਪਹਿਲਾਂ ਰਾਘਵ ਚੱਢਾ, ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਐਲਪੀਯੂ ਦੇ ਸੰਦੀਪ ਪਾਠਕ, ਸੰਜੀਵ ਅਰੋੜਾ ਅਤੇ ਅਸ਼ੋਕ ਮਿੱਤਲ ਰਾਜ ਸਭਾ ਲਈ ਚੁਣੇ ਗਏ ਹਨ।

ਜਿੱਤ ਯਕੀਨੀ ਸੀ, ਇਸ ਲਈ ਕਿਸੇ ਨੇ ਨਾਮਜ਼ਦ ਕੀਤਾ ਨਹੀਂ
ਸੰਤ ਬਲਬੀਰ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਦੀ ਜਿੱਤ ਯਕੀਨੀ ਸੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ 117 ਵਿੱਚੋਂ 92 ਵਿਧਾਇਕ ਹਨ। ਅਜਿਹੇ 'ਚ ਜੇਕਰ ਵੋਟਿੰਗ ਹੁੰਦੀ ਤਾਂ ਉਹ ਜਿੱਤ ਜਾਂਦੇ। ਇਸ ਕਾਰਨ ਵਿਰੋਧੀ ਪਾਰਟੀਆਂ ਨੇ ਆਪਣਾ ਕੋਈ ਉਮੀਦਵਾਰ ਨਾਮਜ਼ਦ ਨਹੀਂ ਕੀਤਾ।

Also Read: ਸ਼ੁੱਭਦੀਪ ਸਿੰਘ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ: CM ਮਾਨ

ਸੰਤ ਸੀਚੇਵਾਲ ਨੇ ਵਾਤਾਵਰਨ ਲਈ ਬਹੁਤ ਵੱਡਾ ਕੰਮ ਕੀਤਾ ਹੈ। ਉਨ੍ਹਾਂ ਨੇ ਕਾਲੀ ਬੇਈ ਨਦੀ ਦੀ 160 ਕਿਲੋਮੀਟਰ ਦੀ ਸਫਾਈ ਆਪਣੇ ਤੌਰ 'ਤੇ ਕੀਤੀ। ਉਨ੍ਹਾਂ ਦਾ ਸਫਾਈ ਮਾਡਲ ਪੂਰੀ ਦੁਨੀਆ ਵਿਚ ਚਰਚਾ ਦਾ ਵਿਸ਼ਾ ਬਣ ਗਿਆ ਸੀ। ਉਸ ਨੂੰ ਈਕੋ ਬਾਬਾ ਦਾ ਖਿਤਾਬ ਵੀ ਮਿਲ ਚੁੱਕਾ ਹੈ। ਜਿਸ ਤੋਂ ਬਾਅਦ ਕੇਂਦਰ ਨੇ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਵਿਕਰਮਜੀਤ ਸਾਹਨੀ ਨੇ ਸਮਾਜ ਸੇਵਾ ਵਿੱਚ ਵੀ ਅੰਤਰਰਾਸ਼ਟਰੀ ਪੱਧਰ 'ਤੇ ਕੰਮ ਕੀਤਾ ਹੈ। ਪੰਜਾਬ ਵਿੱਚ ਕਰੋਨਾ ਦੇ ਦੌਰ ਵਿੱਚ ਉਨ੍ਹਾਂ ਨੇ ਆਕਸੀਜਨ ਸਿਲੰਡਰ, ਕੰਸੈਂਟਰੇਟਰ ਜਿਹੇ ਕਈ ਕੰਮ ਕੀਤੇ। ਇਸ ਤੋਂ ਬਾਅਦ ਉਨ੍ਹਾਂ ਨੂੰ ਪਦਮ ਸ਼੍ਰੀ ਵੀ ਮਿਲ ਚੁੱਕਾ ਹੈ।

In The Market