LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Parole ਨਾਲ ਸੁਰਖੀਆਂ 'ਚ ਰਾਮ ਰਹੀਮ, ਸਿਆਸਤ ਨਾਲ ਹੈ 'ਗੂੜਾ ਨਾਤਾ'

7f ramu

ਚੰਡੀਗੜ੍ਹ- ਪੰਜਾਬ ਚੋਣ 2022 ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ, ਜੋ ਤਿੰਨ ਅਪਰਾਧਿਕ ਮਾਮਲਿਆਂ ਵਿੱਚ ਸਜ਼ਾ ਕੱਟ ਰਿਹਾ ਹੈ, ਨੂੰ ਤਿੰਨ ਹਫ਼ਤਿਆਂ ਦੀ ਪੇਰੋਲ ਦੇ ਦਿੱਤੀ ਗਈ ਹੈ। ਇਸ ਕਾਰਨ ਪੰਜਾਬ ਦੀ ਸਿਆਸਤ ਵਿੱਚ ਗਰਮਾ ਗਈ ਹੈ। ਹਾਲ ਹੀ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਡੇਰਾ ਸਿਰਸਾ ਨੇ ਬਠਿੰਡਾ ਦੇ ਸਲਾਬਤਪੁਰਾ 'ਚ ਮੀਟਿੰਗ ਬੁਲਾਈ ਸੀ। ਹਾਲਾਂਕਿ ਸਾਧ ਸੰਗਤ ਨੇ ਪੰਜਾਬ ਚੋਣਾਂ ਵਿੱਚ ਹਮਾਇਤ ਸਬੰਧੀ ਕੋਈ ਫੈਸਲਾ ਨਹੀਂ ਲਿਆ ਹੈ।

Also Read: ਵਿਆਹ ਤੋਂ ਕੁਝ ਘੰਟਿਆਂ ਬਾਅਦ ਹੀ ਹੋਇਆ ਤਲਾਕ, ਇਸ ਦੇਸ਼ ਦੇ ਇਤਿਹਾਸ 'ਚ ਰਿਕਾਰਡ ਸਭ ਤੋਂ ਛੋਟੀ ਵੈਡਿੰਗ

ਪੰਜਾਬ ਦੀਆਂ 117 ਵਿੱਚੋਂ 56 ਸੀਟਾਂ 'ਤੇ ਡੇਰੇ ਦਾ ਪ੍ਰਭਾਵ ਹੈ। ਇੱਥੋਂ ਉਮੀਦਵਾਰਾਂ ਦੀ ਜਿੱਤ ਜਾਂ ਹਾਰ ਵਿੱਚ ਡੇਰਾ ਪ੍ਰੇਮੀ ਵੱਡੀ ਭੂਮਿਕਾ ਨਿਭਾਉਂਦੇ ਹਨ। ਹਰਿਆਣਾ ਵਿੱਚ ਵੀ ਡੇਰਾ ਸੱਚਾ ਸੌਦਾ ਨੇ 2014 ਅਤੇ 2019 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਵਿੱਚ ਵੱਡੀ ਭੂਮਿਕਾ ਨਿਭਾਈ ਸੀ। ਇੱਥੇ ਭਾਜਪਾ ਨੇ ਡੇਰੇ ਨੂੰ ਪੂਰਾ ਸਮਰਥਨ ਦਿੱਤਾ ਸੀ। ਇਸ ਵਾਰ ਦੀ ਪੇਰੋਲ ਨਾਲ ਭਾਜਪਾ ਨੂੰ ਵੱਡਾ ਫਾਇਦਾ ਹੋ ਸਕਦਾ ਹੈ।

Also Read: ਜਬਰ-ਜ਼ਨਾਹ ਦੇ ਦੋਸ਼ੀ ਰਾਮ ਰਹੀਮ ਨੂੰ 21 ਦਿਨਾਂ ਦੀ ਪੇਰੋਲ, ਹਰਿਆਣਾ 'ਚ ਸੁਰੱਖਿਆ ਸਖਤ

ਪੰਜਾਬ, ਉੱਤਰਾਖੰਡ, ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਖਾਸਾ ਅਸਰ
ਦੇਸ਼ ਵਿੱਚ ਪੰਜ ਰਾਜਾਂ ਪੰਜਾਬ, ਉੱਤਰਾਖੰਡ, ਉੱਤਰ ਪ੍ਰਦੇਸ਼, ਗੋਆ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਹਨ। ਡੇਰਾ ਮੁਖੀ ਦਾ ਪੰਜਾਬ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਕਾਫ਼ੀ ਪ੍ਰਭਾਵ ਹੈ। ਅਜਿਹੇ 'ਚ ਡੇਰਾ ਮੁਖੀ ਨੂੰ 3 ਹਫਤਿਆਂ ਲਈ ਪੇਰੋਲ ਮਿਲਣਾ ਬਹੁਤ ਜ਼ਰੂਰੀ ਸੀ। ਡੇਰਾ ਮੁਖੀ ਰਾਮ ਰਹੀਮ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ 10 ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਸ ਤੋਂ ਇਲਾਵਾ ਇਹ ਪੱਤਰਕਾਰ ਛਤਰਪਤੀ ਅਤੇ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

Also Read: ਪੰਜਾਬ: 6ਵੀਂ ਤੋਂ ਉੱਪਰ ਦੀਆਂ ਆਫਲਾਈਨ ਕਲਾਸਾਂ ਸ਼ੁਰੂ, ਸੂਬੇ 'ਚ ਐਂਟਰੀ ਲਈ ਨਵੀਆਂ ਪਾਬੰਦੀਆਂ ਲਾਗੂ 

ਡੇਰੇ ਦੇ ਸਮਰਥਕਾਂ ਦੀ ਗਿਣਤੀ ਲੱਖਾਂ ਵਿੱਚ
ਪੰਜਾਬ ਵਿੱਚ 300 ਦੇ ਕਰੀਬ ਡੇਰੇ ਹਨ। ਇਨ੍ਹਾਂ ਵਿੱਚੋਂ ਕਰੀਬ 10 ਡੇਰਿਆਂ ਦੇ ਸਮਰਥਕਾਂ ਦੀ ਗਿਣਤੀ ਲੱਖਾਂ ਵਿੱਚ ਹੈ। ਇਨ੍ਹਾਂ ਵਿੱਚ ਰਾਧਾਸੁਆਮੀ ਬਿਆਸ, ਡੇਰਾ ਸੱਚਾ ਸੌਦਾ, ਨਿਰੰਕਾਰੀ, ਨਾਮਧਾਰੀ, ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ, ਡੇਰਾ ਸੱਚਖੰਡ ਬੱਲਾਂ, ਡੇਰਾ ਬੇਗੋਵਾਲ ਦੇ ਨਾਮ ਪ੍ਰਮੁੱਖ ਹਨ। ਚੋਣਾਂ ਵਿੱਚ ਡੇਰਿਆਂ ਦਾ ਸਮਰਥਨ ਮਿਲਦਾ ਹੈ ਤਾਂ ਪਾਰਟੀਆਂ ਨੂੰ ਵੱਡਾ ਵੋਟ ਬੈਂਕ ਮਿਲ ਸਕਦਾ ਹੈ। ਇਹੀ ਕਾਰਨ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਡੇਰਾ ਬਿਆਸ ਅਤੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣ ਪਹੁੰਚੇ ਸਨ। ਹਾਲਾਂਕਿ ਇਨ੍ਹਾਂ ਵਿੱਚੋਂ ਕੋਈ ਵੀ ਆਗੂ ਇਸ ਵਾਰ ਕਿਸੇ ਵੀ ਡੇਰਾ ਸੱਚਾ ਸੌਦਾ ਵਿੱਚ ਨਹੀਂ ਗਿਆ ਹੈ।

In The Market