ਮੋਹਾਲੀ (ਬਿਊਰੋ)-ਕੱਚੇ ਅਧਿਆਪਕ ਯੂਨੀਅਨ (Raw Teachers Union) ਵਲੋਂ ਅੱਜ ਰੈਗੂਲਰ (Regular) ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਸਕੱਤਰ (Secretary of Education) ਦੇ ਦਫ਼ਤਰ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ (Government of Punjab) ਤੇ ਸਕੱਤਰ ਸਕੂਲ ਸਿੱਖਿਆ (Secretary School Education) ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ (Sloganeering) ਕੀਤੀ ਜਾ ਰਹੀ ਹੈ। ਇਸ ਦੌਰਾਨ 5 ਸਾਥੀ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਕੱਤਰੇਤ ਦੀ ਉੱਪਰਲੀ ਮੰਜ਼ਿਲ ਉੱਪਰ ਚੜ ਗਏ ਹਨ। ਮੁਹਾਲੀ ਸਿੱਖਿਆ ਬੋਰਡ ਦੀ ਬਿਲਡਿੰਗ 'ਤੇ ਚੜੇ ਇਕ ਅਧਿਆਪਕ ਨੇ ਆਪਣੇ 'ਤੇ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਜਦੋਂ ਕਿ ਅਧਿਆਪਕਾ ਰਾਜਬੀਰ ਕੌਰ ਨੇ ਸਲਫਾਸ ਖਾ ਲਿਆ ਹੈ। ਆਗੂਆਂ ਨੇ ਕਿਹਾ ਕਿ ਬਾਅਦ ਦੁਪਹਿਰ ਅਧਿਆਪਕ ਮੁੱਖ ਮੰਤਰੀ ਦਫ਼ਤਰ (CM Office) ਚੰਡੀਗੜ੍ਹ ਤੱਕ ਰੋਸ ਮਾਰਚ ਕੀਤਾ ਜਾਵੇਗਾ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਚੰਡੀਗੜ੍ਹ ਅਤੇ ਮੋਹਾਲੀ ਪੁਲਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਖਿਡਾਰੀਆਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਬਲ ਮੌਕੇ ’ਤੇ ਮੌਜੂਦ
ਮੋਹਾਲੀ ਅਤੇ ਚੰਡੀਗੜ੍ਹ ਹੱਦ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਯੂਨੀਅਨ ਦੇ ਪੰਜ ਆਗੂਆਂ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਝਕਾਵੀਂ ਦਿੰਦਿਆਂ ਵਿੱਦਿਆ ਭਵਨ ਦੀ ਸੱਤਵੀਂ ਮੰਜ਼ਿਲ 'ਤੇ ਪਹੁੰਚ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਹੈ। ਆਗੂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਥੱਲੇ ਉਤਾਰਨ ਦੀ ਧੱਕਾਸ਼ਾਹੀ ਕੀਤੀ ਗਈ ਤਾਂ ਉਹ ਆਪਣੇ ਆਪ ਨੂੰ ਅੱਗ ਲਗਾ ਲੈਣਗੇ। ਤਸਵੀਰ ਵਿਚ ਦੇਖਿਆ ਜਾ ਸਕਦਾ ਹੈ ਕਿ ਉਨ੍ਹਾਂ ਦੇ ਹੱਥ ਵਿਚ ਪੈਟਰੋਲ ਦੀਆਂ ਬੋਤਲਾਂ ਫੜੀਆਂ ਹੋਈਆਂ ਹਨ। ਇਸ ਦੌਰਾਨ 19 ਜੂਨ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰਾ ਦਾ ਘਿਰਾਓ ਕਾਤੀ ਜਾਵੇਗਾ।
Punjab: Non-permanent teachers of Punjab School Education Board protest in Mohali over their job status
— ANI (@ANI) June 16, 2021
There are around 13,000 teachers, some working for 16-18 years but are still not regular employees. Govt didn't fulfill their promise &keeps on postponing meeting: A protester pic.twitter.com/GrjxNLSx6S
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर