ਚੰਡੀਗੜ੍ਹ: ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਸੱਤਾ 'ਤੇ ਕਾਬਜ਼ ਹੋਇਆਂ ਨੂੰ 5 ਮਹੀਨੇ ਲੰਘ ਚੁੱਕੇ ਹਨ, ਜਿਸ ਦੌਰਾਨ ਸਰਕਾਰ ਵਿਚ ਮੰਤਰੀਆਂ ਨੇ ਆਪਣਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਭਗਵੰਤ ਮਾਨ ਸਰਕਾਰ ਦੇ 5 ਮੰਤਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪਣਾ ਲੇਖਾ-ਜੋਖਾ ਲੋਕਾਂ ਸਾਹਮਣੇ ਰੱਖਿਆ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਬਣਨ ਤੋਂ ਬਾਅਦ 6349 ਕਰੋੜ ਦੇ ਕਰਜ਼ੇ ਵਾਪਸ ਕੀਤੇ ਜਾ ਚੁੱਕੇ ਹਨ। ਇਨ੍ਹਾਂ ਪੰਜ ਮਹੀਨਿਆਂ ਵਿੱਚ ਸਰਕਾਰ ਨੇ 10,729 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਜੀਐਸਟੀ ਕੁਲੈਕਸ਼ਨ ਵਿੱਚ 24.15% ਦਾ ਵਾਧਾ ਹੋਇਆ ਹੈ। ਸਰਕਾਰ ਦਾ ਟੀਚਾ 27% ਸੀ ਪਰ ਅਜੇ ਪੰਜਾਬ ਵਿੱਚ ਤਿਉਹਾਰਾਂ ਦਾ ਸੀਜ਼ਨ ਆਉਣਾ ਹੈ ਜਿਸ ਕਰਕੇ ਇਹ ਹੋਰ ਵਧੇਗਾ।
ਉਨ੍ਹਾਂ ਕਿਹਾ ਕਿ ਐਕਸਾਈਜ਼ ਰਾਹੀਂ ਅਸੀਂ 56 ਫੀਸਦੀ ਟੀਚਾ ਲੋਚਿਆ ਸੀ ਤੇ ਹੁਣ ਤੱਕ 43 ਫੀਸਦੀ ਦਾ ਟੀਚਾ ਹਾਸਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਸ਼ਰਾਬ ਮਾਫੀਆ ਖਤਮ ਕੀਤਾ ਗਿਆ ਹੈ। ਕੇਂਦਰ ਸਰਕਾਰ ਤੋਂ ਸਾਨੂੰ 703 ਕਰੋੜ ਰੁਪਏ ਮਿਲੇ ਹਨ। ਉਨ੍ਹਾਂ ਕਿਹਾ ਕਿ ਸਹਿਕਾਰਤਾ ਵਿਭਾਗ ਵੱਲੋਂ ਨਾਬਾਰਡ ਨੂੰ ਲੈਣ-ਦੇਣ ਕਰਨ ਲਈ 525 ਕਰੋੜ ਰੁਪਏ ਦਿੱਤੇ ਗਏ। ਉਨ੍ਹਾਂ ਦੇ ਮੁਲਾਜ਼ਮਾਂ ਨੂੰ 188 ਕਰੋੜ ਦੀ ਰਾਹਤ ਦਿੱਤੀ ਗਈ ਹੈ। ਇਸ ਤੋਂ ਇਲਾਵਾ 200 ਕਰੋੜ ਗੰਨੇ ਦੀ ਅਦਾਇਗੀ ਕੀਤੀ ਗਈ। ਪਨਸਪ ਲਈ 100 ਕਰੋੜ ਦਿੱਤੇ ਗਏ। ਕਿਸਾਨਾਂ ਦੀ ਬਿਹਤਰੀ ਲਈ 66.56 ਰੁਪਏ ਦਿੱਤੇ ਗਏ।
ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ 75 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ 15 ਅਗਸਤ ਨੂੰ 75 ਕਲੀਨਿਕ ਖੋਲ੍ਹਣ ਬਾਰੇ ਕਿਹਾ ਸੀ ਪਰ ਅਸੀਂ 100 ਮੁਹੱਲਾ ਕਲੀਨਿਕ ਖੋਲ੍ਹ ਦਿੱਤੇ ਹਨ। ਕਪੂਰਥਲਾ, ਹੁਸ਼ਿਆਰਪੁਰ ਤੇ ਸੰਗਰੂਰ ਵਿੱਚ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ। ਮਾਲੇਰਕੋਟਲਾ ਵਿੱਚ ਕੇਂਦਰ ਸਰਕਾਰ ਨਾਲ ਮਿਲ ਕੇ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ। ਮੋਹਾਲੀ ਵਿੱਚ ਮੈਡੀਕਲ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ। ਆਉਣ ਵਾਲੇ 5 ਸਾਲਾਂ ਵਿੱਚ ਹਰ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਹੋਵੇਗਾ। ਉਨ੍ਹਾਂ ਕਿਹਾ ਹੈ ਕਿ ਸਰਕਾਰ ਆਉਣ ਮਗਰੋਂ ਡਾਕਟਰਾਂ ਦੀ ਤਨਖਾਹ ਵਧ ਗਈ ਹੈ। 842 ਸਟਾਫ਼ ਨਰਸਾਂ ਤੇ ਬਾਕੀ ਸਟਾਫ਼ ਦੀ ਭਰਤੀ ਕੀਤੀ ਗਈ ਹੈ। ਤਿੰਨ ਨਵੇਂ ਮੈਟਰਨਿਟੀ ਹਸਪਤਾਲ ਖੋਲ੍ਹੇ ਗਏ ਹਨ। ਕੋਵਿਡ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट