LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗੁਰਨਾਮ ਸਿੰਘ ਚੜੂਨੀ ਮਗਰੋਂ ਰੁਲਦੂ ਸਿੰਘ ਮਾਨਸਾ ਸਸਪੈਂਡ, ਫਿਰ ਦਿੱਤਾ ਵੱਡਾ ਬਿਆਨ

ruldu

ਨਵੀਂ ਦਿੱਲੀ: ਖੇਤੀ ਕਾਨੂੰਨਾਂ (Farm law) ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨਾਂ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੇ ਸਿੰਘੂ ਤੇ ਕੁੰਡਲੀ ਬਾਰਡਰਾਂ ’ਤੇ ਧਰਨੇ 'ਤੇ ਬੈਠੇ ਹਨ। ਇਸ ਵਿਚਕਾਰ ਕਿਸਾਨਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।  ਕਿਸਾਨਾਂ ਦੀ ਨੁਮਾਇੰਦਗੀ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚੜੂਨੀ ਮਗਰੋਂ ਕਿਸਾਨ ਲੀਡਰ (Ruldu Singh Mansa) ਰੁਲਦੂ ਸਿੰਘ ਮਾਨਸਾ ਨੂੰ ਮੁਅੱਤਲ (ਸਸਪੈਂਡ) ਕਰ ਦਿੱਤਾ ਹੈ। ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰੁਲਦੂ ਸਿੰਘ ਮਾਨਸਾ ਨੂੰ 15 ਦਿਨਾਂ ਲਈ ਮੁਅੱਤਲ ਕੀਤਾ ਗਿਆ ਹੈ।

Read this: ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਵੱਡਾ ਹਾਦਸਾ, ਨੌਂ ਦੀ ਮੌਤ, ਤਿੰਨ ਜ਼ਖ਼ਮੀ

ਰੁਲਦੂ ਸਿੰਘ ਮਾਨਸਾ (Ruldu Singh Mansa) ਦੀ ਮੁਅੱਤਲੀ ਬਾਰੇ ਫੈਸਲਾ ਐਤਵਾਰ ਨੂੰ ਸਿੰਘੂ ਸਰਹੱਦ ‘ਤੇ ਹੋਈ 21 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪਸਿੰਘਵਾਲਾ ਨੇ ਇਸ ਦੀ ਪੁਸ਼ਟੀ ਕੀਤੀ, ਜੋ ਖ਼ੁਦ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੇ ਹੋਏ ਹਨ। ਦੱਸ ਦਈਏ ਕਿ ਰੁਲਦੂ ਸਿੰਘ ਪੰਜਾਬ ਦੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਹਨ ਤੇ ਉਨ੍ਹਾਂ ਦੀ ਯੂਨੀਅਨ ਪੰਜਾਬ ਦੇ ਮਾਲਵਾ ਖ਼ਿੱਤੇ ਦੇ ਕਈ ਜ਼ਿਲ੍ਹਿਆਂ ਵਿੱਚ ਸਰਗਰਮ ਹੈ। ਰਾਜਿੰਦਰ ਸਿੰਘ ਦੀਪਸਿੰਘਵਾਲਾ ਨੇ ਦੱਸਿਆ ਕਿ ਰੁਲਦੂ ਸਿੰਘ ਪਿਛਲੇ ਕੁਝ ਸਮੇਂ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਸਟੈਂਡ ਉੱਤੇ ਬਿਆਨਬਾਜ਼ੀ ਕਰ ਰਹੇ ਸਨ।

 

ਦੱਸਣਯੋਗ ਹੈ ਕਿ 21 ਜੁਲਾਈ ਨੂੰ ਰੁਲਦੂ ਸਿੰਘ ਮਾਨਸਾ ਨੇ ਜਿਹੜਾ ਬਿਆਨ ਦਿੱਤਾ ਸੀ, ਸੰਯੁਕਤ ਕਿਸਾਨ ਮੋਰਚਾ ਉਨ੍ਹਾਂ ਦੇ ਬਿਆਨਾਂ ਨਾਲ ਸਹਿਮਤ ਨਹੀਂ ਤੇ ਇਸ ਕਾਰਨ ਕਰਕੇ ਉਸ ਨੂੰ 15 ਦਿਨਾਂ ਲਈ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਰੁਲਦੂ ਸਿੰਘ ਤੋਂ ਪਹਿਲਾਂ ਯੂਨਾਈਟਿਡ ਕਿਸਾਨ ਮੋਰਚਾ ਨੇ ਪਹਿਲਾਂ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜ੍ਹੂਨੀ ਨੂੰ ਵੀ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਸੀ।

Read this: ਲੰਬੇ ਸਮੇਂ ਬਾਅਦ ਪੰਜਾਬ ਸਣੇ ਇਨ੍ਹਾਂ ਰਾਜਾਂ ’ਚ ਅੱਜ ਖੁੱਲ੍ਹੇ ਸਕੂਲ, ਬੱਚਿਆਂ 'ਚ ਦਿਖਿਆ ਉਤਸ਼ਾਹ

In The Market