LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਦਾ ਪੰਜ ਮੈਂਬਰੀ ਵਫਦ

7o sad

ਚੰਡੀਗੜ੍ਹ : ਲਖੀਮਪੁਰ ਖੀਰੀ ਘਟਨਾ ਤੋਂ ਬਾਅਦ ਪੰਜਾਬ ਵਿਚ ਸਿਆਸੀ ਭੂਚਾਲ ਲਗਾਤਾਰ ਵਧਦਾ ਜਾ ਰਿਹਾ ਹੈ। ਤਕਰੀਬਨ ਹਰ ਸਿਆਸੀ ਪਾਰਟੀ ਲਖੀਮਪੁਰ ਜਾਣ ਨੂੰ ਕਾਹਲੀ ਦਿਖਾਈ ਦੇ ਰਹੀ ਹੈ। ਇਸੇ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦਾ ਉਚ ਪੱਧਰੀ ਵਫਦ ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ਤੇ ਉਹਨਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰੇਗਾ, ਜਿਹਨਾਂ ਨੂੰ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਸ਼ਾਂਤੀਪੂਰਨ ਪ੍ਰਦਰਸ਼ਨ ਕਰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੇ ਗੱਡੀ ਹੇਠ ਦਰੜ ਕੇ ਮਾਰ ਦਿੱਤਾ ਸੀ।

Also Read: ਲਖੀਮਪੁਰ ਖੀਰੀ ਘਟਨਾ: ਯੂਪੀ ਪੁਲਿਸ ਨੂੰ ਨਹੀਂ ਪਤਾ ਕਿਥੇ ਹੈ ਮੰਤਰੀ ਦਾ ਬੇਟਾ ਆਸ਼ੀਸ਼

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਹ ਵਫਦ ਉੱਤਰ ਪ੍ਰਦੇਸ਼ ਸਰਕਾਰ ਦੇ ਪ੍ਰਤੀਨਿਧਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਉਹਨਾਂ ਨੂੰ ਇਸ ਅਣਮਨੁੱਖੀ ਕਾਰੇ ਲਈ ਜ਼ਿੰਮੇਵਾਰੀ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਲਈ ਆਖਣਗੇ। ਉਹਨਾਂ ਕਿਹਾ ਕਿ ਅਕਾਲੀ ਦਲ ਮਾਮਲੇ ਵਿਚ ਸਪਸ਼ਟ ਹੈ ਕਿ ਜਿਹੜੇ ਵੀ ਇਸ ਕਤਲੇਆਮ ਲਈ ਜ਼ਿੰਮੇਵਾਰ ਹਨ, ਉਹਨਾਂ ਨੂੰ ਤੁਰੰਤ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਪੰਜ ਮੈਂਬਰੀ ਵਫਦ ਜੋ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਿਹਾ ਹੈ, ਉਸ ਵਿਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੁੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸ਼ਾਮਲ ਹਨ।

In The Market