LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵਿੱਤ ਮੰਤਰੀ ਚੀਮਾ ਤੇ ਸਿੱਖਿਆ ਮੰਤਰੀ ਮੀਤ ਹੇਅਰ ਸਣੇ ਵੱਡੇ ਲੀਡਰਾਂ ਨੇ ਪਾਈ ਵੋਟ, ਸਵੇਰੇ 11 ਵਜੇ ਤੱਕ 12.75 ਫੀਸਦੀ ਵੋਟਿੰਗ 

23june sangroor3

ਮਾਨਸਾ- ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ 'ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ। ਸਵੇਰੇ 11 ਵਜੇ ਤੱਕ ਇੱਥੇ 12.75 ਫੀਸਦੀ ਵੋਟਿੰਗ ਹੋ ਚੁੱਕੀ ਹੈ। ਪੰਜਾਬ ਸਰਕਾਰ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਪਹਿਲਾਂ ਹੀ ਵੋਟਾਂ ਪਾ ਚੁੱਕੇ ਹਨ।

Also Read: ਸੰਗਰੂਰ ਜ਼ਿਮਨੀ ਚੋਣ ਦਰਮਿਆਨ CM ਮਾਨ ਦੀ ਲੋਕਾਂ ਨੂੰ ਅਪੀਲ, ਕਿਹਾ-ਵੋਟ ਦੀ ਜ਼ਰੂਰ ਕਰੋ ਵਰਤੋਂ

ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਸੰਗਰੂਰ ਸੀਟ 'ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ। ਜਿਸ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਅਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ। ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ। ਪੰਜਾਬ 'ਚ ਸਰਕਾਰ ਬਣਨ ਤੋਂ ਕਰੀਬ 100 ਦਿਨ ਬਾਅਦ 'ਆਪ' ਦੀ ਇਹ ਪਹਿਲੀ ਚੋਣ ਹੈ। ਜੇਕਰ ਆਪ ਜਿੱਤ ਜਾਂਦੀ ਹੈ ਤਾਂ ਇਸ ਨੂੰ ਸਰਕਾਰ ਦੀ ਕਾਰਗੁਜ਼ਾਰੀ 'ਤੇ ਮੋਹਰ ਮੰਨਿਆ ਜਾਵੇਗਾ। ਹਾਰ ਗਏ ਤਾਂ ਸਵਾਲ ਖੜੇ ਹੋਣਗੇ।

Also Read: ਸਿੱਧੂ ਮੂਸੇਵਾਲਾ ਕਤਲਕਾਂਡ 'ਤੇ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ-'ਪੰਜਾਬ ਸਰਕਾਰ ਲਏਗੀ ਬਦਲਾ'

ਭਗਵੰਤ ਮਾਨ 'ਤੇ ਗੜ੍ਹ ਬਚਾਉਣ ਦੀ ਚੁਣੌਤੀ
ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਮਾਨ ਨੇ ਇੱਥੋਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਉਹ 2019 'ਚ ਜਿੱਤਣ ਵਾਲੇ ਦੇਸ਼ ਭਰ 'ਚੋਂ 'ਆਪ' ਦੇ ਇਕਲੌਤੇ ਸੰਸਦ ਮੈਂਬਰ ਸਨ। ਮਾਨ ਇਸ ਵਾਰ ਧੂਰੀ ਵਿਸ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਪਾਰਟੀ ਨੂੰ 117 'ਚੋਂ 92 ਸੀਟਾਂ ਮਿਲਣ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਬਣਨ ਲਈ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਵੀ ਇੱਥੇ ਚੋਣ ਪ੍ਰਚਾਰ ਕਰ ਚੁੱਕੇ ਹਨ। ‘ਆਪ’ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ।

In The Market