LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Sangrur: ਹਾਈ ਲੈਵਲ ਕਮੇਟੀ ਕਰੇਗੀ ਜ਼ਹਿਰੀਲੀ ਸ਼ਰਾਬ ਕਾਂਡ ਦੀ ਜਾਂਚ, ਹੁਣ ਤਕ 21 ਮੌਤਾਂ, ਛੇ ਖਿ਼ਲਾਫ਼ ਕਤਲ ਦਾ ਪਰਚਾ

alcohal new

ਸੰਗਰੂਰ ਸ਼ਰਾਬ ਕਾਂਡ ਮਾਮਲੇ ਵਿਚ ਹੁਣ ਤਕ 21 ਮੌਤਾਂ ਹੋ ਚੁੱਕੀਆਂ ਹਨ। 40 ਲੋਕ ਹਾਲੇ ਵੀ ਹਸਪਤਾਲ ਵਿਚ ਦਾਖਲ ਹਨ। ਇਸ ਮਾਮਲੇ ਦੀ ਜਾਂਚ ਫਾਸਟ ਟਰੈਕ ਉਤੇ ਲਿਆਉਣ ਲਈ ਹਾਈ ਲੈਵਲ ਕਮੇਟੀ (SIT) ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਏਡੀਜੀਪੀ ਗੁਰਵਿੰਦਰ ਸਿੰਘ ਢਿਲੋਂ ਦੀ ਅਗਵਾਈ ਵਿੱਚ ਬਣਾਈ ਗਈ ਹੈ। 
ਦੱਸ ਦਈਏ ਕਿ ਸੰਗਰੂਰ ਦੇ ਪਿੰਡ ਗੁੱਜਰਾਂ ਵਿਚ 9 ਲੋਕਾਂ ਦੀ ਮੌਤ ਤੋਂ ਬਾਅਦ ਸ਼ੁੱਕਰਵਾਰ ਨੂੰ ਸੁਨਾਮ ਦੀ ਟਿੱਬੀ ਰਵਿਦਾਸਪੁਰਾ ਕਾਲੋਨੀ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਨੂੰ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 21 ਹੋ ਗਈ ਹੈ। ਸ਼ਨਿਚਰਵਾਰ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖਲ ਰਵੀ ਨਾਥ, ਸੁਖਦੇਵ ਸਿੰਘ, ਕਰਮਜੀਤ ਸਿੰਘ ਅਤੇ ਬਿੱਟੂ ਸਿੰਘ ਦੀ ਮੌਤ ਹੋ ਗਈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੁੱਜਰਾਂ ਵਿੱਚ ਉਸੇ ਮਾਰਕਾ ਦੀ ਜ਼ਹਿਰੀਲੀ ਸ਼ਰਾਬ, ਜਿਸ ਨੂੰ ਪੀਣ ਨਾਲ ਲੋਕਾਂ ਦੀ ਮੌਤ ਹੋ ਜਾਂਦੀ ਸੀ, ਹੁਣ ਸੁਨਾਮ ਵਿੱਚ ਵੇਚੀ ਜਾ ਰਹੀ ਹੈ, ਜਿਸ ਦੇ ਸੇਵਨ ਨਾਲ ਲੋਕਾਂ ਦੀ ਸਿਹਤ ਖ਼ਰਾਬ ਹੋ ਗਈ ਹੈ।
ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐਸਐਚਓ ਨੇ ਦੱਸਿਆ ਕਿ ਮੰਗਲ ਸਿੰਘ ਵਾਸੀ ਰਵਿਦਾਸਪੁਰਾ, ਗੁਰਲਾਲ ਸਿੰਘ ਉਭਾਵਾਲ, ਤਰਸੇਮ ਸਿੰਘ, ਹਰਮਨਪ੍ਰੀਤ ਸਿੰਘ, ਸੋਮਾ ਕੌਰ ਅਤੇ ਸੰਜੂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।

In The Market