LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜਾਣੋਂ ਕੌਣ ਹਨ ਸਾਬਕਾ IPS ਸਿਮਰਨਜੀਤ ਸਿੰਘ ਮਾਨ? ਸੰਗਰੂਰ ਲੋਕ ਸਭਾ ਚੋਣਾਂ 'ਚ ਦਰਜ ਕੀਤੀ ਜਿੱਤ

26june maan

ਮਾਨਸਾ- ਸਿਮਰਨਜੀਤ ਸਿੰਘ ਮਾਨ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਨਵੇਂ ਸੰਸਦ ਮੈਂਬਰ ਬਣੇ ਹਨ। ਮਾਨ ਆਪਣੇ ਸਿਆਸੀ ਜੀਵਨ ਵਿਚ ਤੀਜੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ। 77 ਸਾਲਾ ਸਿਮਰਨਜੀਤ ਸਿੰਘ ਮਾਨ ਨੇ ਜਿਮਨੀ ਚੋਣਾਂ ਵਿਚ ਸੱਤਾਧਾਰੀ ਪਾਰਟੀ 'ਆਪ' ਦੇ ਉਮੀਦਵਾਰ ਨੂੰ ਹਰਾ ਕੇ ਜ਼ਬਰਦਸਤ ਜਿੱਤ ਦਰਜ ਕੀਤੀ ਹੈ। ਸੰਗਰੂਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗ੍ਰਹਿ ਜ਼ਿਲ੍ਹਾ ਹੈ ਅਤੇ ਇਹ ਸੀਟ ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਹੀ ਖਾਲੀ ਹੋਈ ਸੀ। ਇੱਥੋਂ ‘ਆਪ’ ਉਮੀਦਵਾਰ ਗੁਰਮੇਲ ਸਿੰਘ ਦੀ ਹਾਰ ਕਾਰਨ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।

Also Read: ਜਿੱਤ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ

ਸੂਬੇ ਦੀ ਗਰਮ ਖਿਆਲੀ ਸਿਆਸਤ ਦਾ ਕੇਂਦਰ ਸਮਝੇ ਜਾਂਦੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਆਈ.ਪੀ.ਐੱਸ. ਅਧਿਕਾਰੀ ਰਹੇ ਹਨ। ਮਾਨ ਨੇ 1966 ਵਿਚ ਸਿਵਲ ਸੇਵਾਵਾਂ ਦੀ ਪ੍ਰੀਖਿਆ ਦਿੱਤੀ ਅਤੇ ਉਸ ਤੋਂ ਬਾਅਦ 1967 ਵਿਚ ਉਹ ਭਾਰਤੀ ਪੁਲਿਸ ਸੇਵਾ (IPS) ਲਈ ਚੁਣੇ ਗਏ। ਉਨ੍ਹਾਂ ਨੂੰ ਪੰਜਾਬ ਕੇਡਰ ਮਿਲਿਆ। ਇਸ ਦੌਰਾਨ ਉਹ ਲੁਧਿਆਣਾ ਵਿਚ ਏ.ਐੱਸ.ਪੀ. ਰਹੇ। ਫਿਰ ਉਹ ਫਿਰੋਜ਼ਪੁਰ ਅਤੇ ਫਰੀਦਕੋਟ ਵਿਚ ਐੱਸ.ਐੱਸ.ਪੀ. ਰਹੇ। ਫਿਰ ਉਹ ਮੁੰਬਈ ਵਿਚ CISF ਦੇ ਗਰੁੱਪ ਕਮਾਂਡੈਂਟ ਰਹੇ।

ਸਾਕਾ ਨੀਲਾ ਤਾਰਾ ਤੋਂ ਨਾਰਾਜ਼ ਹੋ ਕੇ ਕੁਰਸੀ ਛੱਡੀ
ਸਿਮਰਨਜੀਤ ਸਿੰਘ ਮਾਨ ਨੇ 18 ਜੂਨ 1984 ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸਿੱਖ ਵਿਰੋਧੀ ਦੰਗਿਆਂ ਅਤੇ ਸਾਕਾ ਨੀਲਾ ਤਾਰਾ ਦੌਰਾਨ ਅੰਮ੍ਰਿਤਸਰ ਵਿਚ ਸ੍ਰੀ ਹਰਮਿੰਦਰ ਸਾਹਿਬ ਉੱਤੇ ਹੋਏ ਹਮਲੇ ਦੇ ਵਿਰੋਧ ਵਿਚ ਅਸਤੀਫਾ ਦੇ ਦਿੱਤਾ ਸੀ। ਮਾਨ ਨੂੰ ਭਾਰਤ-ਨੇਪਾਲ ਸਰਹੱਦ 'ਤੇ ਤਿੰਨ ਹੋਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਬਾਅਦ ਵਿਚ ਮਾਨ ਦੇ ਖਿਲਾਫ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੀ ਸਾਜ਼ਿਸ਼ ਵਿਚ ਸ਼ਾਮਲ ਹੋਣ ਤੋਂ ਲੈ ਕੇ ਦੇਸ਼ਧ੍ਰੋਹ ਤੱਕ ਕਈ ਕੇਸ ਦਰਜ ਕੀਤੇ ਗਏ ਸਨ।

Also Read: ਮਨਕੀਰਤ ਔਲਖ ਨੇ ਫਰੋਲਿਆ ਦੁੱਖ, ਕਿਹਾ-'ਪਤਾ ਨਹੀਂ ਕਿੰਨੇ ਦਿਨਾਂ ਦਾ ਮਹਿਮਾਨ ਹਾਂ'

ਜੇਲ੍ਹ ਤੋਂ ਲੜੀ ਸੀ 1989 ਦੀ ਲੋਕ ਸਭਾ ਚੋਣ
ਪੰਜ ਸਾਲ ਭਾਗਲਪੁਰ ਜੇਲ੍ਹ ਵਿਚ ਨਜ਼ਰਬੰਦ ਰਹੇ ਮਾਨ ਨੇ 1989 ਦੀਆਂ ਲੋਕ ਸਭਾ ਚੋਣਾਂ ਵਿਚ ਤਰਨਤਾਰਨ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਉਨ੍ਹਾਂ 5,27,707 ਵੋਟਾਂ ਲੈ ਕੇ ਰਿਕਾਰਡ ਜਿੱਤ ਦਰਜ ਕੀਤੀ। ਉਨ੍ਹਾਂ ਦੇ ਖਿਲਾਫ ਅਜੀਤ ਸਿੰਘ ਮਾਨ (ਜ਼ਿਲ੍ਹਾ ਅੰਮ੍ਰਿਤਸਰ ਕਾਂਗਰਸ ਪ੍ਰਧਾਨ) ਨੇ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜੀ ਸੀ। ਇਸ ਸੀਟ 'ਤੇ ਮਾਨ ਨੇ 5,61,883 ਵੋਟਾਂ 'ਚੋਂ 527707 ਵੋਟਾਂ ਲੈ ਕੇ ਕਾਂਗਰਸ ਦੇ ਅਜੀਤ ਸਿੰਘ ਮਾਨ ਨੂੰ 4,80,417 ਵੋਟਾਂ ਦੇ ਫਰਕ ਨਾਲ ਹਰਾਇਆ। ਚੋਣਾਂ ਵਿਚ ਕਾਂਗਰਸੀ ਉਮੀਦਵਾਰ ਦੀ ਜ਼ਮਾਨਤ ਜ਼ਬਤ ਹੋ ਗਈ ਸੀ। ਉਨ੍ਹਾਂ ਨੂੰ ਤਰਨਤਾਰਨ ਤੋਂ ਲੋਕ ਸਭਾ ਮੈਂਬਰ ਬਣਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

ਜਿੱਥੇ ਬਣਾਇਆ ਰਿਕਾਰਡ, ਉਥੇ ਹੀ ਹੋਈ ਜ਼ਮਾਨਤ ਜ਼ਬਤ
ਸਿਮਰਨਜੀਤ ਸਿੰਘ ਮਾਨ ਨੇ ਜੇਲ੍ਹ ਵਿਚ ਰਹਿੰਦਿਆਂ ਤਰਨਤਾਰਨ ਤੋਂ ਲੋਕ ਸਭਾ ਚੋਣ ਲੜੀ ਸੀ। ਚੋਣਾਂ ਵਿਚ 93.92 ਫੀਸਦੀ ਵੋਟਾਂ ਹਾਸਲ ਕਰਨ ਵਾਲੇ ਮਾਨ ਦਾ 30 ਸਾਲ ਬਾਅਦ ਵੀ ਕੋਈ ਰਿਕਾਰਡ ਨਹੀਂ ਤੋੜ ਸਕਿਆ। ਹਾਲਾਂਕਿ 25 ਸਾਲ ਬਾਅਦ ਇਸੇ ਲੋਕ ਸਭਾ ਹਲਕੇ ਤੋਂ ਚੋਣ ਲੜਨ ਤੋਂ ਬਾਅਦ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ ਸੀ।

Also Read: ਭਾਰਤ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਗੀਤ SYL ਯੂਟਿਊਬ ਤੋਂ ਗਾਇਬ

1999 ਵਿਚ ਦੂਜੀ ਵਾਰ ਲੋਕ ਸਭਾ ਚੋਣ ਜਿੱਤੀ
ਸਿਮਰਨਜੀਤ ਸਿੰਘ ਮਾਨ ਦਾ ਜਨਮ 20 ਮਈ 1945 ਨੂੰ ਇਕ ਸਿਆਸੀ ਪਰਿਵਾਰ ਵਿਚ ਹੋਇਆ ਸੀ। ਉਨ੍ਹਾਂ ਦੇ ਪਿਤਾ ਲੈਫਟੀਨੈਂਟ ਕਰਨਲ ਜੋਗਿੰਦਰ ਸਿੰਘ ਮਾਨ ਵੀ 1967 ਵਿਚ ਵਿਧਾਨ ਸਭਾ ਦੇ ਸਪੀਕਰ ਸਨ। ਮਾਨ ਨੇ 1999 ਵਿਚ ਦੂਜੀ ਵਾਰ ਲੋਕ ਸਭਾ ਚੋਣ ਜਿੱਤੀ ਸੀ। ਮਾਨ ਤਰਨਤਾਰਨ ਤੋਂ ਰਿਕਾਰਡ ਤੋੜ ਜਿੱਤ ਤੋਂ ਬਾਅਦ ਵੀ ਦੇਸ਼ ਦੀ ਪਾਰਲੀਮੈਂਟ ਤੱਕ ਨਹੀਂ ਪਹੁੰਚ ਸਕੇ। ਉਨ੍ਹਾਂ ਨੇ ਪਾਰਲੀਮੈਂਟ ਵਿਚ ਸ਼੍ਰੀਸਾਹਿਬ ਨੂੰ ਹੱਥ ਵਿਚ ਲੈ ਕੇ ਜਾਣ ਉੱਤੇ ਜ਼ੋਰ ਦਿੱਤਾ। 2014 ਦੀਆਂ ਲੋਕ ਸਭਾ ਚੋਣਾਂ ਵਿਚ ਸਿਮਰਨਜੀਤ ਸਿੰਘ ਮਾਨ ਨੇ ਅਕਾਲੀ ਦਲ ਅੰਮ੍ਰਿਤਸਰ ਦੀ ਤਰਫੋਂ ਹਲਕਾ ਖਡੂਰ ਸਾਹਿਬ (ਪਹਿਲਾਂ ਤਰਨਤਾਰਨ) ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਚੋਣ ਵਿਚ ਕੁੱਲ 17 ਉਮੀਦਵਾਰ ਮੈਦਾਨ ਵਿਚ ਸਨ। ਮਾਨ ਨੂੰ ਚੋਣਾਂ ਵਿਚ ਸਿਰਫ਼ 13,990 ਵੋਟਾਂ ਮਿਲੀਆਂ। ਚੋਣ ਨਤੀਜਿਆਂ 'ਚ ਉਹ ਚੌਥੇ ਨੰਬਰ 'ਤੇ ਰਹੇ ਅਤੇ ਉਸ ਦੀ ਜ਼ਮਾਨਤ ਵੀ ਜ਼ਬਤ ਹੋ ਗਈ ਸੀ।

ਸਿੱਧੂ ਮੂਸੇਵਾਲਾ ਨੇ ਕੀਤਾ ਸੀ ਸਮਰਥਨ
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (ਜਿਸ ਦਾ ਕੁਝ ਸਮਾਂ ਪਹਿਲਾਂ ਕਤਲ ਹੋ ਗਿਆ ਸੀ) ਨੇ ਵੀ ਸਿਮਰਨਜੀਤ ਸਿੰਘ ਮਾਨ ਦਾ ਸਮਰਥਨ ਕੀਤਾ ਸੀ। ਮੂਸੇਵਾਲਾ ਵੀ ਮਾਨ ਦਾ ਚੋਣ ਪ੍ਰਚਾਰ ਕਰਨ ਵਾਲੇ ਸਨ। ਮਾਨ ਦੀ ਜਿੱਤ ਦਾ ਇੱਕ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ। ਪੰਜਾਬ 'ਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਅਮਨ-ਕਾਨੂੰਨ ਨੂੰ ਲੈ ਕੇ 'ਆਪ' ਸਰਕਾਰ 'ਤੇ ਕਈ ਸਵਾਲ ਖੜ੍ਹੇ ਹੋ ਗਏ ਸਨ ਕਿਉਂਕਿ ਕਤਲ ਤੋਂ ਇਕ ਦਿਨ ਪਹਿਲਾਂ ਸੂਬਾ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ।

ਵਿਧਾਨ ਸਭਾ ਚੋਣਾਂ ਹਾਰੇ 
ਸਿਮਰਨਜੀਤ ਮਾਨ ਹਰ ਵਾਰ ਵਿਧਾਨ ਸਭਾ ਚੋਣ ਲੜਦੇ ਰਹੇ ਹਨ। ਇਸੇ ਸਾਲ ਉਨ੍ਹਾਂ ਅਮਰਗੜ੍ਹ ਸੀਟ ਤੋਂ ਵਿਧਾਨ ਸਭਾ ਚੋਣ ਲੜੀ। ਹਾਲਾਂਕਿ ਇੱਥੋਂ ਆਮ ਆਦਮੀ ਪਾਰਟੀ ਦੇ ਜਸਵੰਤ ਸਿੰਘ ਗੱਜਣਮਾਜਰਾ ਨੇ ਉਨ੍ਹਾਂ ਨੂੰ 6043 ਵੋਟਾਂ ਨਾਲ ਹਰਾਇਆ। ਇਸ ਤੋਂ ਬਾਅਦ ਸਿਮਰਨਜੀਤ ਮਾਨ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਲਗਾਈ ਗਈ ਡਿਊਟੀ ਅਨੁਸਾਰ ਹਰ ਵਾਰ ਚੋਣ ਲੜਦੇ ਹਨ। ਮਾਨ ਦੇ ਸਿਆਸੀ ਕਰੀਅਰ ਦੀ ਗੱਲ ਕਰੀਏ ਤਾਂ 1999 ਤੋਂ ਬਾਅਦ ਉਹ ਲਗਾਤਾਰ ਲੋਕਾਂ ਵੱਲੋਂ ਨਕਾਰੇ ਜਾਂਦੇ ਰਹੇ ਹਨ। 23 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਹੁਣ ਉਹ ਤੀਜੀ ਵਾਰ ਸੰਗਰੂਰ ਸੀਟ ਤੋਂ ਜਿੱਤੇ ਹਨ।

In The Market