LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਕਾਲਰਸ਼ਿਪ ਘੋਟਾਲਾ : ਕੈਬਨਿਟ ਮੰਤਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ 'ਆਪ' ਵਰਕਰ

strike aap

ਬਠਿੰਡਾ (ਬਿਊਰੋ)- ਆਮ ਆਦਮੀ ਪਾਰਟੀ (AAP) ਬਠਿੰਡਾ ਦੇ ਐੱਸ.ਸੀ. ਵਿੰਗ (SC Wing) ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲਾ (Post Matric Scholarship Scam) ਕਰਨ ਦੇ ਮਾਮਲੇ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਵਜੀਫੇ ਘੁਟਾਲਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਥਾਵਾਂ 'ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਕਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Cm Captain Amrinder Singh) ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਹੁਣ ਆਮ ਆਦਮੀ ਪਾਰਟੀ ਵੱਲੋਂ ਭੁੱਖ ਹਡ਼ਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਬਾਹਰ ਧਰਨਾ ਪ੍ਰਦਰਸ਼ਨ ਸ਼ੁਰੂ

ਇਸ ਭੁੱਖ ਹਡ਼ਤਾਲ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਆਏ ਦਿਨ ਚੋਣਵੇਂ-ਚੋਣਵੇਂ ਵਿਅਕਤੀ ਭੁੱਖ ਹਡ਼ਤਾਲ 'ਤੇ ਬੈਠਣਗੇ ਅਤੇ ਪੰਜਾਬ ਸਰਕਾਰ ਤੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਧਰਨਾ ਦੇਣਗੇ। ਜੋ ਇਲਜ਼ਾਮ ਸਾਧੂ ਸਿੰਘ ਧਰਮਸੋਤ ਤੇ 64 ਕਰੋੜ ਰੁਪਏ ਦੇ ਵਜ਼ੀਫੇ ਘੁਟਾਲੇ ਦੇ ਲੱਗ ਰਹੇ ਹਨ। ਉਸ ਬੰਦੇ ਵਿੱਚ ਸਾਧੂ ਸਿੰਘ ਧਰਮਸੋਤ ਦਾ ਅਸਤੀਫ਼ਾ ਵੀ ਮੰਗਣਗੇ। ਇਸ ਤੋਂ ਪਹਿਲਾਂ ਇਕ ਦਿਨ ਦਲਿਤ ਵਿਦਿਆਰਥੀਆਂ ਦੀ ਵਜੀਫ਼ਾ ਰਾਸ਼ੀ ਖੁਰਦ-ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪਾਰਟੀ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਉ ਕਰਨ ਪਹੁੰਚੇ।

‘ਆਪ’ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਕਰਨ ਵਾਲੀ ਕੈਪਟਨ ਸਰਕਾਰ ਖਿਲਾਫ ਕੀਤਾ ਪੁਤਲਾ ਫੂਕ ਪ੍ਰਦਰਸ਼ਨ

ਇਹ ਵੀ ਪੜੋ: ਕੀ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ 'ਚ ਦਿੱਤੀ ਜਾ ਸਕਦੀ ਹੈ ਵੱਡੀ ਜ਼ਿੰਮੇਵਾਰੀ?
'ਆਪ' ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। 'ਆਪ' ਆਗੂਆਂ ਨੇ ਇਸ ਮੌਕੇ ਮੰਗ ਕੀਤੀ ਕਿ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕੈਬਨਿਟ ਮੰਤਰੀਆਂ ਸਾਧੂ ਸਿੰਘ ਧਰਮਸੋਤ ਤੇ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਕੇਸ ਦਰਜ ਕਰ ਕੇ ਕੈਬਨਿਟ ਤੋਂ ਬਾਹਰ ਕੀਤਾ ਜਾਵੇ।

In The Market