LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ: ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਗੂੰਜਿਆ ਕੈਪਟਨ ਅਮਰਿੰਦਰ ਸਿੰਘ ਦਾ ਨਾਂ

25june bains

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। 'ਆਪ' ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਇਕਬਾਲ ਕੀਤਾ ਹੈ ਕਿ ਉਨ੍ਹਾਂ ਕੋਲ ਸੂਚੀ ਹੈ। ਕਾਂਗਰਸੀਆਂ ਨੇ ਇਸ ਦਾ ਵਿਰੋਧ ਕੀਤਾ। ਫਿਲਹਾਲ ਦੂਜੇ ਦਿਨ ਦੀ ਕਾਰਵਾਈ ਚੱਲ ਰਹੀ ਹੈ।

Also Read: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ: CM ਮਾਨ ਦੇ ਰਹੇ ਵਿਰੋਧੀਆਂ ਨੂੰ ਜਵਾਬ

ਸ਼ੁਰੂ ਵਿਚ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਸ ਸਮੇਂ ਮੰਡੀ ਵਿਚ ਰੇਤੇ ਦਾ ਔਸਤ ਰੇਟ 26 ਤੋਂ 28 ਰੁਪਏ ਅਤੇ ਬਜਰੀ ਦਾ 29 ਤੋਂ 30 ਰੁਪਏ ਹੈ। 16 ਮਾਰਚ ਤੋਂ 22 ਜੂਨ 2022 ਤੱਕ 30 ਕਰੋੜ 8 ਲੱਖ ਦੀ ਆਮਦਨ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੀ ਨੀਤੀ ਅਨੁਸਾਰ 7 ਬਲਾਕ ਦਿੱਤੇ ਗਏ ਸਨ, ਜਿਨ੍ਹਾਂ ਵਿੱਚੋਂ 3 ਬੰਦ ਵੀ ਹਨ। ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ 277 ਕੇਸ ਦਰਜ ਕੀਤੇ ਗਏ ਹਨ। ਮਾਈਨਿੰਗ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਸਾਢੇ 5 ਰੁਪਏ ਫੁੱਟ ਰੇਟ ਕਿਹਾ ਸੀ ਪਰ ਨਹੀਂ ਮਿਲਿਆ।

Also Read: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ: CM ਭਗਵੰਤ ਮਾਨ ਦੇਣਗੇ ਸਵਾਲਾਂ ਦੇ ਜਵਾਬ

'ਆਪ' ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ 'ਚ ਕਿਹਾ ਸੀ ਕਿ ਉਨ੍ਹਾਂ ਕੋਲ 10 ਪੰਨਿਆਂ ਦੀ ਸੂਚੀ ਹੈ, ਜਿਸ 'ਚ ਰੇਤ ਚੁੱਕਣ ਵਾਲਿਆਂ ਦੇ ਨਾਂ ਹਨ। ਮੈਂ ਉਨ੍ਹਾਂ ਦਾ ਨਾਮ ਨਹੀਂ ਲੈਣਾ ਚਾਹੁੰਦਾ। ਅਰੋੜਾ ਨੇ ਮੰਤਰੀ ਨੂੰ ਪੁੱਛਿਆ ਕਿ ਕੀ ਉਨ੍ਹਾਂ ਨੂੰ ਅਜਿਹੀ ਕੋਈ ਸੂਚੀ ਮਿਲੀ ਹੈ। ਮੰਤਰੀ ਬੈਂਸ ਨੇ ਕਿਹਾ ਕਿ ਉਹ ਇਸ ਬਾਰੇ ਬਜਟ ਤੋਂ ਬਾਅਦ ਦੱਸਣਗੇ। ਇਸ ਮਾਮਲੇ ਵਿੱਚ ਇੱਕ ਸਾਬਕਾ ਵਿਧਾਇਕ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ।

In The Market