LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਘਟਨਾ ਨੂੰ ਲੈ ਕੇ SGPC ਵਲੋਂ 7 ਮੈਂਬਰੀ ਕਮੇਟੀ ਗਠਿਤ

4j sgpc

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਿਛਲੇ ਦਿਨੀਂ ਸਰੋਵਰ ਵਿਚ ਗੁਰਬਾਣੀ ਦਾ ਗੁਟਕਾ ਸਾਹਿਬ ਸੁੱਟਣ ਅਤੇ ਇਕ ਵਿਅਕਤੀ ਵੱਲੋਂ ਜੰਗਲਾ ਟੱਪ ਕੇ ਬੇਅਦਬੀ ਦੀ ਕੀਤੀ ਕੋਸ਼ਿਸ਼ ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਕਮੇਟੀ ਗਠਿਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਮੇਟੀ ਦੇ ਗਠਨ ਸਬੰਧੀ ਦਫ਼ਤਰੀ ਆਦੇਸ਼ ਜਾਰੀ ਕੀਤੇ ਹਨ।

Also Read: ਪੰਜਾਬ ਸਰਕਾਰ ਵਲੋਂ 1 IPS ਸਣੇ 11 ਪੁਲਿਸ ਅਧਿਕਾਰੀਆਂ ਦੀ ਬਦਲੀ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਮੇਟੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਉੱਘੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਸ਼ਾਮਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੂੰ ਇਸ ਕਮੇਟੀ ਦੇ ਕੋਆਰਡੀਨੇਟਰ ਲਗਾਇਆ ਹੈ।

Also Read: ਜੇਕਰ ਸਰੀਰ 'ਚ ਦਿਖ ਰਹੇ ਹਨ ਅਜਿਹੇ ਬਦਲਾਅ ਤਾਂ ਵੀ ਹੈ ਕੋਰੋਨਾ ਦਾ ਖਤਰਾ, ਰਿਸਰਚ 'ਚ ਦਾਅਵਾ

In The Market