LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਯੂਕਰੇਨ 'ਚ ਫਸੇ ਪੰਜਾਬੀਆਂ ਲਈ ਚਿੰਤਤ ਸ਼੍ਰੋਮਣੀ ਅਕਾਲੀ ਦਲ, ਬੱਚਿਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੀ ਕੀਤੀ ਅਪੀਲ

1m akali dal

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਡਾ. ਦਲਜੀਤ ਸਿੰਘ ਚੀਮਾ ਨੇ ਰੂਸ-ਯੂਕਰੇਨ ਜੰਗ ਦੌਰਾਨ ਉੱਥੇ ਫਸੇ ਵਿਦਿਆਰਥੀਆਂ ਬਾਰੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਭਾਰਤੀ ਵਿਦਿਆਰਥੀ ਅਜੇ ਵੀ ਯੂਕਰੇਨ ਦੇ ਵੱਖ-ਵੱਖ ਸ਼ਹਿਰਾਂ 'ਚ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ 'ਚ ਪੰਜਾਬ ਦੇ ਵਿਦਿਆਰਥੀ ਵੀ ਵੱਡੀ ਗਿਣਤੀ 'ਚ ਸ਼ਾਮਲ ਹਨ, ਜਿਸ ਕਾਰਨ ਉਨ੍ਹਾਂ ਦੇ ਮਾਪੇ ਵੱਡੀ ਪਰੇਸ਼ਾਨੀ 'ਚੋਂ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਮਾਪੇ ਜਦੋਂ ਵੀ ਆਪਣੇ ਬੱਚਿਆਂ ਨਾਲ ਗੱਲ ਕਰਦੇ ਹਨ, ਜਿਹੜੀ ਬੰਮਬਾਰੀ ਪਿੱਛੋਂ ਸੁਣਨ ਨੂੰ ਮਿਲਦੀ ਹੈ, ਮਾਪੇ ਬੁਰੀ ਤਰ੍ਹਾਂ ਸਹਿਮੇ ਹੋਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ਸਰਕਾਰ, ਵਿਦੇਸ਼ ਮੰਤਰਾਲੇ ਨੂੰ ਅਪੀਲ ਕਰਦੇ ਹਨ ਕਿ ਮਾਪਿਆਂ ਨੂੰ ਭਰੋਸਾ ਦੁਆਇਆ ਜਾਵੇ ਕਿ ਉਨ੍ਹਾਂ ਦੇ ਬੱਚਿਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੇ ਬੱਚੇ ਯੂਕਰੇਨ 'ਚ ਫਸੇ ਹੋਏ ਹਨ, ਉਨ੍ਹਾਂ ਪਰਿਵਾਰਾਂ ਦੀ ਹਾਲਤ ਬਹੁਤ ਬੁਰੀ ਹੈ।

Also Read: Microsoft CEO ਸੱਤਿਆ ਨਡੇਲਾ ਦੇ ਬੇਟੇ ਦਾ ਦੇਹਾਂਤ, ਇਸ ਗੰਭੀਰ ਬੀਮਾਰੀ ਨਾਲ ਸੀ ਪੀੜਤ

ਇਸ ਦੌਰਾਨ ਡਾ. ਦਲਜੀਤ ਚੀਮਾ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ 'ਚ ਪੰਜਾਬ ਦੇ ਖੋਹੇ ਜਾ ਰਹੇ ਹੱਕਾਂ ਬਾਰੇ ਗੱਲਬਾਤ ਕੀਤੀ। ਦਲਜੀਤ ਚੀਮਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਪਰ ਕੇਂਦਰ ਸਰਕਾਰ ਦੀ ਕੋਸ਼ਿਸ਼ ਹੈ ਕਿ ਕਿਸੇ ਨਾ ਕਿਸੇ ਤਰੀਕੇ ਇਸ 'ਚ ਪੰਜਾਬ ਦੀ ਹਿੱਸੇਦਾਰੀ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਬਹੁਤ ਵਾਰੀ ਹੋ ਚੁੱਕਾ ਹੈ। ਦਲਜੀਤ ਚੀਮਾ ਨੇ ਕਿਹਾ ਕਿ ਇਹ ਬੜੇ ਲੰਬੇ ਸਮੇਂ ਤੋਂ ਤੈਅ ਹੋਇਆ ਹੈ ਕਿ ਚੰਡੀਗੜ੍ਹ 'ਚ ਮੁਲਾਜ਼ਮਾਂ ਦੀ 60:40 ਦੀ ਰੈਸ਼ੋ ਬਰਕਰਾਰ ਰੱਖੀ ਜਾਵੇਗੀ ਪਰ ਅਫ਼ਸੋਸ ਇਸ ਗੱਲ ਦਾ ਹੈ ਕਿ ਕੇਂਦਰ ਦੇ ਪੱਧਰ 'ਤੇ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪੰਜਾਬ ਦੇ ਹੱਕਾਂ 'ਚ ਡਾਕਾ ਮਾਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Also Read: ਯੂਕਰੇਨ 'ਚ ਫਸੇ ਭਾਰਤੀਆਂ ਨੂੰ ਅੱਜ ਹੀ ਕੀਵ ਖਾਲੀ ਕਰਨ ਦੇ ਹੁਕਮ, ਦੁਤਘਰ ਨੇ ਦਿੱਤਾ ਅਲਰਟ

ਉਨ੍ਹਾਂ ਕਿਹਾ ਕਿ ਇਸ ਦਾ ਗੰਭੀਰ ਨੋਟਿਸ ਲਿਆ ਜਾਣਾ ਚਾਹੀਦਾ ਹੈ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਇਸ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਜਾਵੇਗੀ। ਉਨ੍ਹਾਂ ਕਿਹਾ ਕਿ ਬੀ. ਬੀ. ਐੱਮ. ਬੀ. ਮਾਮਲੇ 'ਚ ਵੀ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਦੀ ਅਕਾਲੀ ਦਲ ਪੁਰਜ਼ੋਰ ਨਿੰਦਾ ਕਰਦਾ ਹੈ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਬੀਤੇ ਦਿਨ ਉਨ੍ਹਾਂ ਵੱਲੋਂ ਜੇਲ੍ਹ 'ਚ ਬੰਦ ਬਿਕਰਮ ਮਜੀਠੀਆ ਨਾਲ ਵੀ ਮੁਲਾਕਾਤ ਕੀਤੀ ਗਈ ਸੀ, ਜਿਨ੍ਹਾਂ ਨੇ ਜੇਲ੍ਹ 'ਚ ਬੰਦ ਕੈਦੀਆਂ ਦਾ ਮਸਲਾ ਚੁੱਕਦਿਆਂ ਕਿਹਾ ਸੀ ਕਿ ਜੇਲ੍ਹਾਂ ਦੇ ਕੈਦੀਆਂ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਕਾਰਨ ਅਜੇ ਤੱਕ ਆਪਣੇ ਪਰਿਵਾਰਾਂ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ।

Also Read: ਜਲੰਧਰ 'ਚ ਵੱਡੀ ਵਾਰਦਾਤ, ਕਬੱਡੀ ਖਿਡਾਰੀ 'ਤੇ ਕੀਤੀ ਫਾਇਰਿੰਗ

ਡਾ. ਦਲਜੀਤ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਸਕੱਤਰ ਨੂੰ ਅਪੀਲ ਹੈ ਕਿ ਜੇਲ੍ਹਾਂ 'ਚ ਬੰਦ ਕੈਦੀਆਂ ਦੀ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਵਾਈ ਜਾਵੇ ਕਿਉਂਕਿ ਕੈਦੀ ਪਰਿਵਾਰਾਂ ਨੂੰ ਨਾ ਮਿਲਣ ਕਾਰਨ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਪੈਦਾ ਹੋਏ ਹਾਲਾਤ ਹੁਣ ਬਦਲ ਚੁੱਕੇ ਹਨ, ਇਸ ਲਈ ਕੈਦੀਆਂ ਨੂੰ ਵੀ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

 

In The Market