LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ਼੍ਰੋਮਣੀ ਅਕਾਲੀ ਦੱਲ ਨੇ ਲਖੀਮਪੁਰ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਦਿੱਤੀ 5-5 ਲੱਖ ਰੁਪਏ ਦੀ ਵਿੱਤੀ ਮਦਦ

9o9

ਚੰਡੀਗੜ੍ਹ- ਲਖੀਮਪੁਰ ਖੀਰੀ ’ਚ ਹੋਈ ਹਿੰਸਾ ਵਿਚ ਮਾਰੇ ਗਏ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ 5-5 ਲੱਖ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਵੱਲੋਂ ਟਵਿੱਟਰ ’ਤੇ ਦਿੱਤੀ ਗਈ। ਸੁਖਬੀਰ ਬਾਦਲ ਨੇ ਤਸਵੀਰਾਂ ਸਾਂਝੀਆਂ ਕਰਕੇ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਨੇ ਲਖੀਮਪੁਰ ਖੀਰੀ ਦੁਖਾਂਤ ਦੇ ਪੰਜ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਨੂੰਨੀ ਸਮੇਤ ਸਿੱਖਿਆ ਸਬੰਧੀ ਮਦਦ ਦੇਣ ਦੀ ਪੇਸ਼ਕਸ਼ ਕਰਨ ਦੇ ਨਾਲ-ਨਾਲ 5-5 ਲੱਖ ਰੁਪਏ ਦੀ ਮਾਲੀ ਮਦਦ ਦਿੱਤੀ। ਅੱਗੇ ਲਿੱਖਦੇ ਹੋਏ ਉਨ੍ਹਾਂ ਕਿਹਾ ਕਿ ਇਹ ਜਾਣ ਕੇ ਦੁੱਖ ਲੱਗਿਆ ਕਿ ਇਸ ਜਾਨੀ ਨੁਕਸਾਨ ਨਾਲ ਪਰਿਵਾਰ ਬਹੁਤ ਬੁਰੀ ਤਰ੍ਹਾਂ ਨਾਲ ਟੁੱਟ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਯੂ. ਪੀ. ਸਰਕਾਰ ਨੂੰ ਅਪੀਲ ਕਰਦੇ ਹੋਏ ਇਸ ਮਾਮਲੇ ’ਚ ਛੇਤੀ ਨਿਆਂ ਦੀ ਮੰਗ ਕੀਤੀ। 

Also Read:  PSPCL ਵੱਲੋਂ 4 ਨਿੱਜੀ ਪਾਵਰ ਪਲਾਂਟਾਂ ਨਾਲ ਬਿਜਲੀ ਸਮਝੌਤੇ ਰੱਦ ਕਰਨ ਸਬੰਧੀ ਨੋਟਿਸ ਜਾਰੀ

ਜਾਣੋ ਕੀ ਹੈ ਪੂਰਾ ਮਾਮਲਾ 
ਇਥੇ ਦੱਸਣਯੋਗ ਹੈ ਕਿ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਹਾਦਸੇ ’ਚ ਘੱਟੋ-ਘੱਟ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ।ਜਿਹੜੀ ਗੱਡੀ ਕਿਸਾਨਾਂ ’ਤੇ ਚੜ੍ਹਾਈ ਗਈ ਸੀ, ਉਸ ’ਚ ਗ੍ਰਹਿ ਰਾਜ ਮੰਤਰੀ ਅਜੇ ਟੇਨੀ ਦਾ ਪੁੱਤਰ ਅਤੇ ਹੋਰ ਨਜ਼ੀਦੀਕੀ ਸਵਾਰ ਸਨ।

Also Read: ATM 'ਚ ਕੈਸ਼ ਨਾ ਹੋਣ 'ਤੇ ਬੈਂਕ ਨੂੰ ਠੁੱਕ ਸਕਦੈ ਭਾਰੀ ਜੁਰਮਾਨਾ

ਇਹ ਹਾਦਸਾ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ’ਚ ਵਾਪਰਿਆ। ਐਤਵਾਰ ਨੂੰ ਲਖੀਮਪੁਰ ਖੀਰੀ ’ਚ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਪਹੁੰਚਣ ਵਾਲੇ ਸਨ ਪਰ ਉਸ ਤੋਂ ਪਹਿਲਾਂ ਹੀ ਤਿਕੁਨੀਆ ’ਚ ਵਿਵਾਦ ਹੋ ਗਿਆ। ਤਿਕੁਨੀਆ ’ਚ ਕਿਸਾਨ ਉੱਪ ਮੁੱਖ ਮੰਤਰੀ ਨੂੰ ਕਾਲੇ ਝੰਡੇ ਵਿਖਾਉਣ ਲਈ ਖੜ੍ਹੇ ਸਨ। ਰਿਪੋਰਟ ਮੁਤਾਬਕ ਉੱਪ ਮੁੱਖ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਕੁਝ ਭਾਜਪਾਈਆਂ ਅਤੇ ਕਿਸਾਨਾਂ ਵਿਚਾਲੇ ਵਿਵਾਦ ਹੋ ਗਿਆ ਸੀ। ਇਸ ਦੇ ਬਾਅਦ ਭਾਜਪਾਈਆਂ ਨੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਸੀ। ਇਸ ਹਿੰਸਾ ਤੋਂ ਬਾਅਦ ਗੁੱਸੇ ’ਚ ਆਏ ਕਿਸਾਨਾਂ ਨੇ ਕਈ ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ ਸੀ। 

Also Read: ਆਸ਼ੀਸ਼ ਮਿਸ਼ਰਾ ਤੋਂ ਪੁੱਛਗਿੱਛ ਜਾਰੀ, ਕਿਸਾਨ ਮੋਰਚੇ ਨੇ ਕੀਤੇ ਵੱਡੇ ਐਲਾਨ

In The Market