LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ 12 ਸੀਟਾਂ ’ਤੇ ਆਪਣੇ ਉਮੀਦਵਾਰ ਐਲਾਨੇ

21j

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਅਗਲੇ ਮਹੀਨੇ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ, ਜਿਸ ਨੂੰ ਦੇਖਦੇ ਹੋਏ ਸਿਆਸੀ ਪਾਰਟੀਆਂ (Political parties) ਵਲੋਂ ਟਿਕਟਾਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ (Election field) ਵਿਚ ਉਤਾਰਿਆ ਜਾ ਰਿਹਾ ਹੈ। ਇਸੇ ਦੌਰਾਨ ਭਾਜਪਾ ਨਾਲ ਗਠਜੋੜ (Alliance with BJP) ਕਰਕੇ ਵਿਧਾਨ ਸਭਾ ਚੋਣਾਂ (Assembly elections) ਲੜਨ ਵਾਲੇ ਅਕਾਲੀ ਦਲ ਸੰਯੁਕਤ (Akali Dal United) ਵਲੋਂ ਚੋਣਾਂ ਲਈ ਆਪਣੇ 12 ਉਮੀਦਵਾਰਾਂ (12 candidates) ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਸੰਯੁਕਤ (Akali Dal United) ਵਲੋਂ 12 ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਨ੍ਹਾਂ 12 ਉਮੀਦਵਾਰਾਂ ਨੂੰ ਇਨ੍ਹਾਂ ਹਲਕਿਆਂ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। Also Read : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ 34 ਉਮੀਦਵਾਰ ਐਲਾਨੇ 

ਜੋ ਕਿ ਇਸ ਤਰ੍ਹਾਂ ਹਨ। ਮਾਲਵਾ ਖੇਤਰ ਵਿਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋਂ, ਸਾਹਨੇਵਾਲ ਤੋਂ ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ, ਬਾਘਾ ਪੁਰਾਣਾ ਤੋਂ ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸਨਮੁੱਖ ਸਿੰਘ ਮੋਖਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਦੁਆਬਾ ਖੇਤਰ ਵਿਚ ਵਿਧਾਨ ਸਭਾ ਹਲਕਾ ਫਿਲੌਰ ਤੋਂ ਸਰਵਣ ਸਿੰਘ ਫਿਲੌਰ ਜਾਂ ਦਮਨਵੀਰ ਸਿੰਘ ਫਿਲੌਰ, ਉੜਮੁੜ ਟਾਂਡਾ ਤੋਂ ਮਨਜੀਤ ਸਿੰਘ ਦਸੂਹਾ, ਸੁਲਤਾਨਪੁਰ ਲੋਧੀ ਤੋਂ ਜੁਗਰਾਜਪਾਲ ਸਿੰਘ ਸਾਹੀ ਅਤੇ ਮਾਝਾ ਖੇਤਰ ਵਿਚ ਹਲਕਾ ਖੇਮਕਰਨ ਤੋਂ ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

In The Market