LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹੱਕਾਂ ਲਈ ਲੜਦਾ ਰਹੇਗਾ- ਸੁਖਬੀਰ ਬਾਦਲ

badal sahb

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਵਫ਼ਦ ਨੇ ਚੰਡੀਗੜ੍ਹ ਵਿਖੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭਗਵੰਤ ਮਾਨ ਵਲੋਂ ਚੰਡੀਗੜ੍ਹ ਦੇ ਮੁੱਦੇ, ਸਿੱਧੂ ਮੂਸੇਵਾਲਾ ਦੇ ਕਤਲ ਦੇ ਇਨਸਾਫ਼, ਮੂਸੇਵਾਲਾ ਦੇ ਗੀਤ ਐੱਸ. ਵਾਈ. ਐੱਲ. ਅਤੇ ਕੰਵਰ ਗਰੇਵਾਲ ਦੇ ਗੀਤ ਰਿਹਾਈ ਨੂੰ ਬੈਨ ਕਰਨ ਦੇ ਸੰਬੰਧ ਵਿਚ ਰਾਜਪਾਲ ਨੂੰ ਇਕ ਮੰਗ ਪੱਤਰ ਵੀ ਸੌਂਪਿਆ।
ਕੇਂਦਰ ਵੱਲੋਂ ਹਰਿਆਣਾ ਨੂੰ ਵਿਧਾਨਸਭਾ ਲਈ ਵੱਖਰੀ ਜ਼ਮੀਨ ਦੀ ਮੰਜ਼ੂਰੀ ਮਿਲਣ ਅਤੇ ਪੰਜਾਬ ਦੇ ਮੁੱਖਮੰਤਰੀ ਵੱਲੋਂ ਪੰਜਾਬ ਦੀ ਵੀ ਵੱਖਰੀ ਵਿਧਾਨਸਭਾ (Punjab Assembly) ਦੀ ਮੰਗ ਕਰਨ ਦਾ ਅਕਾਲੀ ਦਲ ਸਖ਼ਤ ਵਿਰੋਧ ਕਰ ਰਿਹਾ ਹੈ। 
ਇਸ ਤੋਂ ਪਹਿਲਾਂ ਬੀਤੇ ਕਲ ਨੂੰ  ਸਿੱਧੂ ਮੂਸੇਵਾਲਾ ਦੇ ਐੱਸ.ਵਾਈ.ਐੱਲ. ਅਤੇ ਕੰਵਰ ਗ੍ਰੇਵਾਲ ਦੇ ਰਿਹਾਈ ਗੀਤ ਨੂੰ ਯੂ-ਟਿਊਬ 'ਤੇ ਬੈਨ ਕਰਨ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ (ਬਾਦਲ) ਖਫਾ ਸੀ। ਇਸ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਪੰਜਾਬ ਵਿਚ ਟ੍ਰੈਕਟਰ ਮਾਰਚ ਵੀ ਕੱਢਿਆ ਜਾਣਾ ਹੈ। ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਬੈਨ ਕੀਤਾ ਰਿਹਾਈ ਗੀਤ ਸੁਣ ਕੇ ਵਿਰੋਧ ਜਤਾਇਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਮਸਲਿਆਂ ਨੂੰ ਚੁੱਕਦੇ ਐੱਸ.ਵਾਈ.ਐੱਲ. ਅਤੇ ਰਿਹਾਈ ਵਰਗੇ ਗੀਤ ਬੈਨ ਕਰਨਾ ਵਿਚਾਰਾਂ ਨੂੰ ਪ੍ਰਗਟ ਕਰਨ ਦੇ ਲੋਕਤਾਂਤਰਿਕ ਅਧਿਕਾਰ ਦੀ ਉਲੰਘਣਾ ਹੈ। ਇਸ ਨਾਇਨਸਾਫੀ ਦੇ ਖਿਲਾਫ ਆਵਾਜ਼ ਬੁਲੰਦ ਕਰਾਂਗੇ।
ਦੱਸਣਯੋਗ ਹੈ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦਾ ਐੱਸ.ਵਾਈ.ਐੱਲ. ਗੀਤ ਰਿਲੀਜ਼ ਹੋਇਆ ਸੀ। ਇਹ ਗੀਤ ਪੰਜਾਬ ਅਤੇ ਹਰਿਆਣਾ ਦੇ ਵਿਵਾਦ ਦੀ ਵਜ੍ਹਾ ਸਤਲੁਜ-ਯਮੁਨਾ ਲਿੰਕ ਨਹਰ ਨਾਲ ਜੁੜਿਆ ਹੈ। ਜਿਸ ਵਿਚ ਮੂਸੇਵਾਲਾ ਨੇ ਇਸ ਮੁੱਦੇ ਦੇ ਨਾਲ ਜੇਲਾਂ ਵਿਚ ਬੰਦ ਸਿੱਖਾਂ ਦਾ ਵੀ ਮੁੱਦਾ ਚੁੱਕਿਆ। ਉਥੇ ਹੀ ਕੰਵਰ ਗਰੇਵਾਲ ਨੇ ਵੀ ਆਪਣੀ ਰਿਹਾਈ ਗੀਤ ਵਿਚ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ। ਜਿਸ ਤੋਂ ਬਾਅਦ ਭਾਰਤੀ ਕਾਨੂੰਨ ਦਾ ਹਵਾਲਾ ਦੇ ਕੇ ਯੂ-ਟਿਊਬ ਨੇ ਭਾਰਤ ਵਿਚ ਬੈਨ ਕਰ ਦਿੱਤਾ। ਸ਼ਿਅਦ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐੱਨ.ਡੀ.ਏ. ਦੀ ਰਾਸ਼ਟਰਪਤੀ ਅਹੁਦੇ ਉਮੀਦਵਾਰ ਦ੍ਰੌਪਦੀ ਮੁਰਮੂ ਨੂੰ ਵੀ ਚਿੱਠੀ ਲਿਖੀ ਹੈ। ਜਿਸ ਵਿਚ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ। ਇਸ ਤੋਂ ਪਹਿਲਾਂ ਸੰਗਰੂਰ ਲੋਕ ਸਭਾ ਉਪ ਚੋਣਾਂ ਵੀ ਅਕਾਲੀ ਦਲ ਨੇ ਬੰਦੀ ਸਿੱਖਾਂ ਦੇ ਮੁੱਦੇ 'ਤੇ ਲੜੀਆਂ।

In The Market