LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਚੋਣ ਲੜਨ ਤੋਂ ਇਨਕਾਰ, ਕਿਹਾ-'ਅਜੇ ਤਾਂ...'

4j mossa father

ਮਾਨਸਾ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੰਗਰੂਰ ਜਿਮਨੀ ਚੋਣਾਂ ਲੜਨ ਤੋਂ ਸਾਫ ਨਾਂਹ ਕਰ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਅਜੇ ਮੇਰੇ ਪੁੱਤ ਦਾ ਸਿਵਾ ਠੰਢਾ ਨਹੀਂ ਹੋਇਆ। ਮੈਂ ਕੋਈ ਚੋਣ ਨਹੀਂ ਲੜ ਰਿਹਾ ਹਾਂ। ਸੋਸ਼ਲ ਮੀਡੀਆ ਉਤੇ ਵੇਖ ਕੇ ਮੇਰਾ ਮਨ ਬੜਾ ਦੁਖੀ ਹੁੰਦਾ ਹੈ।

Also Read: ਬਾਡੀ ਸਪ੍ਰੇਅ ਦੇ ਨਾਂ 'ਤੇ ਭੱਦੇ ਵਿਗਿਆਪਨ! ਸੂਚਨਾ ਤੇ ਪ੍ਰਸਾਰਣ ਮੰਤਰਾਲਾ ਨੇ ਲਿਆ ਵੱਡਾ ਐਕਸ਼ਨ

 

ਤੁਸੀਂ ਦੁੱਖ ਵਿਚ ਮੇਰਾ ਸਾਥ ਦਿੱਤਾ ਹੈ, ਤੁਹਾਡਾ ਧੰਨਵਾਦ। 8 ਤਰੀਕ ਨੂੰ ਮੇਰੇ ਬੱਚੇ ਦਾ ਭੋਗ ਹੈ, ਤੁਸੀਂ ਜ਼ਰੂਰ ਆਉਣਾ, ਮੈਂ ਦਿਲ ਦੀਆਂ ਗੱਲਾਂ ਕਰਾਂਗਾ। ਦੱਸ ਦਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਾਂਗਰਸ ਇਸ ਸੀਟ ਤੋਂ ਉਨ੍ਹਾਂ ਦੇ ਪਿਤਾ ਨੂੰ ਚੋਣ ਮੈਦਾਨ ਵਿੱਚ ਉਤਾਰਨਾ ਚਾਹੁੰਦੀ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਸਿਫਾਰਿਸ਼ ਕੀਤੀ ਸੀ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਮੂਸੇਵਾਲਾ ਦੇ ਪਿਤਾ ਨੂੰ ਸਾਂਝਾ ਉਮੀਦਵਾਰ ਬਣਾਉਣ।

ਉੱਘੇ ਅਰਥ ਸ਼ਾਸਤਰੀ ਸਰਦਾਰਾ ਸਿੰਘ ਜੌਹਲ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਬਿਨਾਂ ਮੁਕਾਬਲਾ ਚੁਣੇ ਜਾਣ ਦਾ ਸੁਝਾਅ ਦਿੱਤਾ ਸੀ। ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਚੋਣ ਲੜਾਉਣ ਦੇ ਹੱਕ ਵਿੱਚ ਨਜ਼ਰ ਆ ਰਹੇ ਹਨ, ਪਰ ਧੂਰੀ ਤੋਂ ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਦਲਬੀਰ ਸਿੰਘ ਗੋਲਡੀ ਵੀ ਟਿਕਟ ਦੇ ਦਾਅਵੇਦਾਰਾਂ ਵਿੱਚ ਸ਼ਾਮਲ ਹਨ।

Also Read: ਅਮਿਤ ਸ਼ਾਹ ਵਲੋਂ ਕਾਂਗਰਸ ਨੂੰ ਵੱਡਾ ਝਟਕਾ, ਵੇਰਕਾ ਤੇ ਮੋਹਾਲੀ ਦੇ ਮੇਅਰ ਸਮੇਤ 4 ਸਾਬਕਾ ਕਾਂਗਰਸੀ ਮੰਤਰੀ ਭਾਜਪਾ 'ਚ ਸ਼ਾਮਲ

ਦੱਸ ਦਈਏ ਕਿ ਇਸ ਤੋਂ ਪਹਿਲਾਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਇਥੇ ਚੰਡੀਗੜ੍ਹ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਪਰਿਵਾਰ ਇਸ ਮੁਲਾਕਾਤ ਲਈ ਆਪਣੇ ਮਾਨਸਾ ਨੇੜਲੇ ਪਿੰਡ ਮੂਸਾ ਤੋਂ ਚੰਡੀਗੜ੍ਹ ਪੁੱਜਿਆ ਸੀ।

In The Market