LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਦਸ਼ਾ, ਸਰਕਾਰ ਨੇ STF ਦੇ ADGP ਸਿੱਧੂ ਨੂੰ ਸੌਂਪਿਆ ਜੇਲ੍ਹ ਦਾ ਚਾਰਜ 

3j sidhuuu

ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਂਗ ਵਾਰ ਦਾ ਖਤਰਾ ਵੱਧ ਗਿਆ ਹੈ। ਗੈਂਗਸਟਰ ਗਰੁੱਪ ਇੱਕ ਦੂਜੇ ਨੂੰ ਧਮਕੀਆਂ ਦੇ ਰਹੇ ਹਨ। ਇਸ ਦੇ ਮੱਦੇਨਜ਼ਰ ਸਰਕਾਰ ਨੇ ਜੇਲ੍ਹ ਦੇ ਏਡੀਜੀਪੀ ਦਾ ਚਾਰਜ ਆਈਪੀਐਸ ਹਰਪ੍ਰੀਤ ਸਿੰਧੂ ਨੂੰ ਸੌਂਪ ਦਿੱਤਾ ਹੈ। ਹੁਣ ਤੱਕ ਉਹ ਨਸ਼ਿਆਂ ਵਿਰੁੱਧ ਵਿਸ਼ੇਸ਼ ਟਾਸਕ ਫੋਰਸ (STF) ਦੇ ਏਡੀਜੀਪੀ ਦਾ ਚਾਰਜ ਦੇਖ ਰਹੇ ਸਨ। ਮੂਸੇਵਾਲਾ ਦੀ 29 ਮਈ ਨੂੰ ਸ਼ਾਮ 5.30 ਵਜੇ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਗੈਂਗ ਦੇ ਗੋਲਡੀ ਬਰਾੜ ਨੇ ਲਈ ਸੀ।

Also Read: ਲੱਖਾਂ ਮੁਲਾਜ਼ਮਾਂ ਦੀ ਫਿਰ ਵਧਣ ਵਾਲੀ ਹੈ ਤਨਖ਼ਾਹ, ਹਰ ਸਾਲ ਮਿਲੇਗਾ ਇੰਨੇ ਹਜ਼ਾਰ ਦਾ ਲਾਭ

ਮੂਸੇਵਾਲਾ ਦੇ ਕਤਲ ਤੋਂ ਬਾਅਦ ਸਰਗਰਮ ਗੈਂਗਸਟਰ
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਗੈਂਗਸਟਰ ਇੱਕ ਦੂਜੇ ਨੂੰ ਧਮਕੀਆਂ ਦੇ ਰਹੇ ਹਨ। ਗੈਂਗਸਟਰ ਲਾਰੈਂਸ ਦੇ ਗੈਂਗ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਬਾਅਦ ਗੈਂਗਸਟਰ ਦਵਿੰਦਰ ਬੰਬੀਹਾ ਅਤੇ ਗੈਂਗਸਟਰ ਵਿੱਕੀ ਗੌਂਡਰ ਗੈਂਗ ਨੇ ਬਦਲਾ ਲੈਣ ਦੀ ਧਮਕੀ ਦਿੱਤੀ। ਮੂਸੇਵਾਲਾ ਕਤਲੇਆਮ ਦਾ ਬਦਲਾ ਲੈਣ ਲਈ ਹਰਿਆਣਾ ਅਤੇ ਦਿੱਲੀ ਦੇ ਗੈਂਗਸਟਰ ਵੀ ਮੁੜ ਸਰਗਰਮ ਹੋ ਗਏ ਹਨ। ਗੈਂਗਸਟਰ ਨੀਰਜ ਬਵਾਨਾ, ਭੁੱਪੀ ਰਾਣਾ, ਕੌਸ਼ਲ ਚੌਧਰੀ ਨੇ ਵੀ ਮੂਸੇਵਾਲਾ ਦੀ ਮੌਤ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਉਨ੍ਹਾਂ ਦਾ ਨਿਸ਼ਾਨਾ ਲਾਰੈਂਸ ਗੈਂਗ ਹੈ।

ਫ਼ਿਰੋਜ਼ਪੁਰ ਜੇਲ੍ਹ ਵਿੱਚ ਟਕਰਾਅ
ਪੰਜਾਬ ਦੀ ਫਿਰੋਜ਼ਪੁਰ ਜੇਲ੍ਹ ਵਿੱਚ ਕੱਲ੍ਹ ਗੈਂਗਸਟਰਾਂ ਵਿੱਚ ਝੜਪ ਹੋਈ ਹੈ। ਇੱਥੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਦੋ ਗੁੱਟਾਂ ਵਿੱਚ ਤਕਰਾਰ ਹੋ ਗਈ। ਇੱਕ ਧਿਰ ਦਾ ਕਹਿਣਾ ਸੀ ਕਿ ਮੂਸੇਵਾਲਾ ਦਾ ਕਤਲ ਗਲਤ ਸੀ ਤੇ ਦੂਜੇ ਦਾ ਕਹਿਣਾ ਸੀ ਇਹ ਸਹੀ ਸੀ। ਜਿਸ ਤੋਂ ਬਾਅਦ ਉਨ੍ਹਾਂ ਵਿਚਕਾਰ ਹਿੰਸਾ ਸ਼ੁਰੂ ਹੋ ਗਈ। ਹਾਲਾਂਕਿ ਅਧਿਕਾਰੀਆਂ ਨੇ ਹਾਈ ਸਕਿਓਰਿਟੀ ਜੇਲ੍ਹ ਦੇ ਅੰਦਰ ਇਸ ਤਰ੍ਹਾਂ ਦੀ ਘਟਨਾ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ। ਇਨ੍ਹਾਂ ਵਿੱਚੋਂ ਇੱਕ ਗੈਂਗਸਟਰ ਮਨਪ੍ਰੀਤ ਮੰਨਾ ਦਾ ਦੱਸਿਆ ਜਾਂਦਾ ਹੈ। ਜਿਸ ਦੀ ਕੋਰੋਲਾ ਗੱਡੀ ਮੂਸੇਵਾਲਾ ਕਤਲੇਆਮ ਵਿੱਚ ਸ਼ਾਰਪ ਸ਼ੂਟਰਾਂ ਵੱਲੋਂ ਵਰਤੀ ਜਾਣ ਦੀ ਚਰਚਾ ਹੈ।

Also Read: ਮੂਸੇਵਾਲਾ ਦੇ ਪਰਿਵਾਰ ਦੀ ਉਸ ਦੇ ਫੈਨਸ ਨੂੰ ਅਪੀਲ, ਮੂਸੇਵਾਲਾ ਦੀ ਕਾਲ ਰਿਕਾਰਡਿੰਗ ਨਾ ਕਰੋ ਵਾਇਰਲ

ਜੇਲ੍ਹਾਂ ਵਿੱਚੋਂ ਲਗਾਤਾਰ ਮਿਲ ਰਹੇ ਮੋਬਾਈਲ
ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਲਗਾਤਾਰ ਮੋਬਾਈਲ ਮਿਲ ਰਹੇ ਹਨ। ਜੇਲ੍ਹ ਵਿਭਾਗ ਵੱਲੋਂ ਪੁਲਿਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਬਾਵਜੂਦ ਮੋਬਾਈਲ ਮਿਲਣ ਦਾ ਸਿਲਸਿਲਾ ਰੁਕਿਆ ਨਹੀਂ। ਜੇਲ੍ਹ ਵਿੱਚ ਬੰਦ ਗੈਂਗਸਟਰ ਮੋਬਾਈਲ ਰਾਹੀਂ ਹੀ ਬਾਹਰੋਂ ਆਪਣਾ ਗੈਂਗ ਚਲਾ ਰਹੇ ਹਨ। ਉਨ੍ਹਾਂ ਨੂੰ ਅਗਲੇ ਟਾਰਗੇਟ ਦੱਸੇ ਜਾ ਰਹੇ ਹਨ।

In The Market