LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੂਸੇਵਾਲਾ ਪਰਿਵਾਰ ਦੀ ਸਿਆਸੀ ਪਾਰਟੀਆਂ ਨੂੰ ਅਪੀਲ, ਕਿਹਾ-'ਰਾਜਨੀਤੀ ਲਈ ਸਿੱਧੂ ਦੇ ਨਾਂ ਦੀ ਵਰਤੋਂ ਨਾ ਕਰੋ'

14j sidhu

ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੰਜਾਬ ਕਾਂਗਰਸ ਨੂੰ ਝਟਕਾ ਦਿੱਤਾ ਹੈ। ਮੂਸੇਵਾਲਾ ਦੇ ਪਰਿਵਾਰ ਨੇ ਸਿਆਸਤ ਲਈ ਮੂਸੇਵਾਲਾ ਦੇ ਨਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ਦੋ ਦਿਨ ਪਹਿਲਾਂ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਚੋਣ ਗੀਤ ਲਾਂਚ ਕੀਤਾ ਸੀ। ਜਿਸ ਵਿੱਚ ਗਾਇਕ ਮੂਸੇਵਾਲਾ ਦੀ ਮ੍ਰਿਤਕ ਦੇਹ ਅਤੇ ਸਮਾਧ ਦੀ ਤਸਵੀਰ ਦਿਖਾਈ ਗਈ। ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਦੇ ਜਵਾਹਰਕੇ ਵਿਖੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Also Read: ED ਸਾਹਮਣੇ ਦੂਜੇ ਦਿਨ ਪੇਸ਼ ਹੋਏ ਰਾਹੁਲ ਗਾਂਧੀ, ਨੈਸ਼ਨਲ ਹੈਰਾਲਡ ਮਾਮਲੇ 'ਚ ਪੁੱਛ-ਗਿੱਛ ਜਾਰੀ

परिवार की नेताओं से की गई अपील।

ਮੂਸੇਵਾਲਾ ਦੇ ਪਰਿਵਾਰ ਨੇ ਕੀਤੀ ਇਹ ਪੋਸਟ
ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਕੋਈ ਹੋਰ ਵਿਅਕਤੀ ਨੂੰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਾਂ ਆਪਣੀ ਸਿਆਸਤ ਜਾਂ ਕਿਸੇ ਵੀ ਤਰ੍ਹਾਂ ਦੇ ਕੰਮ ਲਈ ਨਹੀਂ ਵਰਤਣਾ ਚਾਹੀਦਾ। ਇਸ ਸਬੰਧੀ ਪਰਿਵਾਰ ਨੇ ਮੂਸੇਵਾਲਾ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੋਂ ਇੱਕ ਅਪੀਲ ਜਾਰੀ ਕੀਤੀ ਹੈ।

Also Read: ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਨੂੰ ਭੇਜਿਆ ਜੇਲ੍ਹ, ਮੋਹਾਲੀ ਅਦਾਲਤ ਨੇ ਵਿਜੀਲੈਂਸ ਦੀ 2 ਦਿਨ ਦੀ ਰਿਮਾਂਡ ਦੀ ਮੰਗ ਠੁਕਰਾਈ

ਮੂਸੇਵਾਲਾ ਦੇ ਬਹਾਨੇ 'ਆਪ' ਨੂੰ ਘੇਰ ਰਹੀ ਸੀ ਕਾਂਗਰਸ
ਇਹ ਕਾਂਗਰਸ ਲਈ ਵੱਡਾ ਝਟਕਾ ਹੈ। ਪੰਜਾਬ ਕਾਂਗਰਸ ਅਤੇ ਖਾਸ ਕਰਕੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੂਸੇਵਾਲਾ ਦੇ ਬਹਾਨੇ ਆਮ ਆਦਮੀ ਪਾਰਟੀ ਅਤੇ 'ਆਪ' ਸਰਕਾਰ ਨੂੰ ਘੇਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਦੀ ਕਮਜ਼ੋਰ ਸਥਿਤੀ ਅਤੇ ਸੁਰੱਖਿਆ ਵਾਪਸ ਲੈਣ ਕਾਰਨ ਮੂਸੇਵਾਲਾ ਦਾ ਕਤਲ ਹੋਇਆ। ਨੌਜਵਾਨ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੋਂ ਨਾਰਾਜ਼ ਹੈ। ਇਸ ਦਾ ਫਾਇਦਾ ਕਾਂਗਰਸ ਨੇ ਉਠਾਉਣ ਦੀ ਕੋਸ਼ਿਸ਼ ਕੀਤੀ ਹੈ।

In The Market