LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੂਸੇਵਾਲਾ ਵਾਰਦਾਤ ਤੋਂ ਬਾਅਦ ਮਾਸਟਰਮਾਈਂਡ ਨੂੰ ਤਿਹਾੜ ਜੇਲ੍ਹ ਕੀਤੀ ਗਈ ਸੀ ਕਾਲ!

22july

ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇੱਕ ਇੰਟਰਸੈਪਟਡ ਕਾਲ ਨੇ ਅਪਰਾਧ ਦੇ ਮਾਸਟਰ ਮਾਈਂਡ ਲਾਰੈਂਸ ਬਿਸ਼ਨੋਈ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਮੁਤਾਬਕ ਮੂਸੇਵਾਲਾ ਦੇ ਕਤਲ ਤੋਂ ਠੀਕ ਬਾਅਦ ਤਿਹਾੜ ਜੇਲ੍ਹ 'ਚ ਬੰਦ ਲਾਰੇਂਸ ਬਿਸ਼ਨੋਈ ਨੂੰ ਕਾਲ ਕੀਤਾ ਗਿਆ ਸੀ। ਇਸ ਕਾਲ ਵਿਚ ਗੁਰਗੇ ਨੇ ਆਪਣੇ ਮਾਲਕ ਨੂੰ ਮਿਸ਼ਨ ਦੇ ਪੂਰਾ ਹੋਣ ਦੀ ਸੂਚਨਾ ਦਿੱਤੀ ਸੀ।

ਸਿੱਧੂ ਮੂਸੇਵਾਲਾ ਕਤਲ ਕੇਸ ਵਿਚ 1 ਮਿੰਟ 30 ਸੈਕਿੰਡ ਦੀ ਇਹ ਇੰਟਰਸੈਪਟਡ ਕਾਲ ਸਾਬਤ ਕਰਦੀ ਹੈ ਕਿ ਕਤਲ ਤੋਂ ਬਾਅਦ ਤਿਹਾੜ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਮਿਸ਼ਨ ਪੂਰਾ ਹੋਣ ਦੀ ਸੂਚਨਾ ਦਿੱਤੀ ਗਈ ਸੀ ਅਤੇ ਵਧਾਈ ਵੀ ਦਿੱਤੀ ਗਈ ਸੀ। ਹਾਲਾਂਕਿ ਇਸ ਆਡੀਓ ਦੀ ਅਜੇ ਤੱਕ ਪੁਸ਼ਟੀ ਨਹੀਂ ਕੀਤੀ ਜਾ ਸਕੀ ਹੈ।

Also Read: ਹੁਣ ਬੈਂਕ ਜਾਣ ਦੀ ਨਹੀਂ ਪਏਗੀ ਲੋੜ, WhatsApp 'ਤੇ ਮਿਲਣਗੀਆਂ ਕਈ ਸੁਵਿਧਾਵਾਂ


ਇਸ ਤੋਂ ਸਾਬਤ ਹੁੰਦਾ ਹੈ ਕਿ ਕਤਲ ਦਾ ਅਸਲ ਮਾਸਟਰਮਾਈਂਡ ਲਾਰੇਂਸ ਬਿਸ਼ਨੋਈ ਹੈ। ਇੰਨਾ ਹੀ ਨਹੀਂ, ਇਸ ਕਾਲ ਤੋਂ ਇਹ ਵੀ ਪਤਾ ਚੱਲਦਾ ਹੈ ਕਿ ਏਸ਼ੀਆ ਦੀ ਹਾਈ ਸਕਿਓਰਿਟੀ ਜੇਲ੍ਹ 'ਚ ਬੰਦ ਲਾਰੇਂਸ ਬਿਸ਼ਨੋਈ ਮੋਬਾਇਲ ਫੋਨ ਦੀ ਵਰਤੋਂ ਕਰਦਾ ਸੀ ਅਤੇ ਤਿਹਾੜ ਤੋਂ ਹੀ ਆਪਣੇ ਗੈਂਗ ਨੂੰ ਚਲਾ ਰਿਹਾ ਸੀ।

 

ਮੁਕਾਬਲੇ 'ਚ 2 ਦੋਸ਼ੀ ਮਾਰੇ ਗਏ
ਤਾਜ਼ਾ ਅਪਡੇਟ ਇਹ ਹੈ ਕਿ ਮੂਸੇਵਾਲਾ ਕਤਲ ਕਾਂਡ ਵਿਚ ਪੰਜਾਬ ਪੁਲਿਸ ਨੇ ਹੁਣ ਤੱਕ 2 ਮੁਲਜ਼ਮਾਂ ਨੂੰ ਐਨਕਾਊਂਟਰ ਵਿਚ ਮਾਰ ਦਿੱਤਾ ਹੈ ਅਤੇ ਕਰੀਬ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦਾ ਇਕ ਹੀ ਮੁਲਜ਼ਮ ਅਜੇ ਪੰਜਾਬ ਪੁਲਿਸ ਦੀ ਪਕੜ ਤੋਂ ਬਾਹਰ ਹੈ। ਪੁਲਿਸ ਉਸ ਦੀ ਬੜੀ ਸਰਗਰਮੀ ਨਾਲ ਭਾਲ ਕਰ ਰਹੀ ਹੈ। ਆਡੀਓ ਤੋਂ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਰੀ ਸਾਜ਼ਿਸ਼ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਰਚੀ ਗਈ ਸੀ। ਮਕਸਦ ਸੀ- ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਮੌਤ ਦਾ ਬਦਲਾ ਲੈਣਾ।

ਇਸ ਗੱਲ ਦੀ ਪੁਸ਼ਟੀ ਕੈਨੇਡਾ 'ਚ ਬੈਠੇ ਲਾਰੇਂਸ ਬਿਸ਼ਨੋਈ ਦੇ ਸਹਿਯੋਗੀ ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ 'ਚ ਕੀਤੀ ਹੈ। ਗੋਲਡੀ ਨੇ ਕਿਹਾ ਹੈ ਕਿ ਵਿੱਕੀ ਦੇ ਕਤਲ ਦਾ ਬਦਲਾ ਲੈਣ ਲਈ ਉਸ ਨੇ ਗੁਰਦੁਆਰੇ ਜਾ ਕੇ ਸਹੁੰ ਖਾਧੀ ਸੀ ਕਿ ਉਹ ਮੂਸੇਵਾਲਾ ਨੂੰ ਮਾਰ ਕੇ ਹੀ ਮਰੇਗਾ। ਗੈਂਗਸਟਰ ਨੇ ਇੱਥੋਂ ਤੱਕ ਦੱਸਿਆ ਕਿ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੀ ਜਾਨ ਦੀ ਚਿੰਤਾ ਵਿਚ ਇਸ ਮਾਮਲੇ ਨੂੰ ਰਫਾ-ਦਫਾ ਕਰਨ ਲਈ 2 ਕਰੋੜ ਰੁਪਏ ਦੀ ਪੇਸ਼ਕਸ਼ ਵੀ ਕੀਤੀ ਸੀ।

ਦੱਸ ਦੇਈਏ ਕਿ ਪਿਛਲੇ ਸਾਲ ਪੰਜਾਬ ਵਿੱਚ ਲਾਰੈਂਸ ਅਤੇ ਗੋਲਡੀ ਦੇ ਕਰੀਬੀ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ 'ਤੇ ਇਸ ਦੀ ਜ਼ਿੰਮੇਵਾਰੀ ਲਈ। ਕਿਹਾ ਜਾਂਦਾ ਹੈ ਕਿ ਮਿੱਡੂਖੇੜਾ ਕਤਲੇਆਮ ਵਿਚ ਸ਼ਾਮਲ ਸ਼ੂਟਰਾਂ ਨੂੰ ਮੂਸੇਵਾਲਾ ਨੇ ਪਨਾਹ ਦਿੱਤੀ ਸੀ, ਜਿਸ ਦਾ ਬਦਲਾ ਬਿਸ਼ਨੋਈ ਗੈਂਗ ਨੇ ਲਿਆ ਸੀ।

ਜ਼ਿਕਰਯੋਗ ਹੈ ਕਿ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਨਾਲ ਲੱਗਦੇ ਇਲਾਕੇ ਵਿਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

In The Market