LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਨਹੀਂ ਮਿਲੀ ਰਾਹਤ, ਹਾਈ ਕੋਰਟ ਨੇ ਮਿੱਡੂਖੇੜਾ ਕਤਲ ਕਾਂਡ ਦੀ ਸਟੇਟਸ ਰਿਪੋਰਟ ਮੰਗੀ

30june sidhu

ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਮਿੱਡੂਖੇੜਾ ਕਤਲ ਕੇਸ ਵਿੱਚ ਸ਼ਗਨਪ੍ਰੀਤ ਨੇ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਸ਼ਗਨ ਦੇ ਵਕੀਲ ਨੇ ਕਿਹਾ ਕਿ ਸ਼ੁਰੂਆਤ 'ਚ ਉਸ ਨੂੰ ਮਾਮਲੇ 'ਚ ਨਾਮਜ਼ਦ ਨਹੀਂ ਕੀਤਾ ਗਿਆ ਸੀ। ਬਾਅਦ ਵਿੱਚ ਉਸ ਦਾ ਨਾਂ ਪੁਲਿਸ ਨੇ ਸ਼ਾਮਲ ਕੀਤਾ ਹੈ। ਹਾਲਾਂਕਿ ਹਾਈ ਕੋਰਟ ਨੇ ਕਿਹਾ ਕਿ ਇਹ ਇੱਕ ਵਿਵਾਦਪੂਰਨ ਮਾਮਲਾ ਹੈ। ਇਸ ਮਾਮਲੇ ਵਿਚ ਮਿੱਡੂਖੇੜਾ ਕਤਲ ਕਾਂਡ ਦੀ ਸਟੇਟਸ ਰਿਪੋਰਟ ਮੰਗੀ ਗਈ ਹੈ।

Also Read: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖ਼ਰੀ ਦਿਨ: ਇੱਕ ਵਿਧਾਇਕ-ਇੱਕ ਪੈਨਸ਼ਨ ਤੇ ਅਗਨੀਪਥ ਸਕੀਮ ਖ਼ਿਲਾਫ਼ ਆਵੇਗਾ ਮਤਾ

ਇਸ ਤੋਂ ਇਲਾਵਾ ਸ਼ਗਨਪ੍ਰੀਤ ਨੇ ਆਪਣੇ ਆਪ ਨੂੰ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਤੋਂ ਖ਼ਤਰਾ ਦੱਸਿਆ ਸੀ। ਇਸ ਮਾਮਲੇ 'ਚ ਹਾਈਕੋਰਟ ਨੇ ਪੁੱਛਿਆ ਕਿ ਸ਼ਗਨਪ੍ਰੀਤ ਇਸ ਸਮੇਂ ਕਿੱਥੇ ਹੈ? ਇਸ 'ਤੇ ਸ਼ਗਨਪ੍ਰੀਤ ਦੇ ਵਕੀਲ ਨੇ ਕਿਹਾ ਕਿ ਉਹ ਇਸ ਸਮੇਂ ਆਸਟ੍ਰੇਲੀਆ 'ਚ ਹੈ। ਇਸ 'ਤੇ ਹਾਈਕੋਰਟ ਨੇ ਕਿਹਾ ਕਿ ਜੇਕਰ ਉਹ ਹੁਣ ਦੇਸ਼ ਤੋਂ ਬਾਹਰ ਹੈ ਤਾਂ ਖ਼ਤਰਾ ਕਿਵੇਂ ਹੈ? ਇਸ 'ਤੇ ਸ਼ਗਨਪ੍ਰੀਤ ਦੇ ਵਕੀਲ ਨੇ ਕਿਹਾ ਕਿ ਉਹ ਭਾਰਤ ਵਾਪਸ ਆਉਣਾ ਚਾਹੁੰਦਾ ਹੈ। ਹਾਲਾਂਕਿ ਉਹ ਭਾਰਤ ਆਵੇਗਾ, ਇਸ ਸਬੰਧੀ ਕੋਈ ਹਲਫ਼ਨਾਮਾ ਦਾਖ਼ਲ ਨਹੀਂ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ 4 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।

ਮਿੱਡੂਖੇੜਾ ਕਤਲ ਕਾਂਡ 'ਚ ਲੱਗੇ ਹਨ ਇਹ ਦੋਸ਼
ਸ਼ਗਨਪ੍ਰੀਤ ਸਿੱਧੂ ਮੂਸੇਵਾਲਾ ਦਾ ਕਰੀਬੀ ਹੈ। ਉਹ ਪਹਿਲਾਂ ਮੂਸੇਵਾਲਾ ਨਾਲ ਰਹਿੰਦਾ ਸੀ। ਮੂਸੇਵਾਲਾ ਦੇ ਸਾਰੇ ਸ਼ੋਅ ਡੀਲ ਕਰਦਾ ਸੀ। ਹਾਲਾਂਕਿ ਪਿਛਲੇ ਸਾਲ ਅਗਸਤ ਵਿਚ ਮੋਹਾਲੀ ਵਿਚ ਮਿੱਡੂਖੇੜਾ ਦੇ ਕਤਲ ਵਿਚ ਉਸ ਦਾ ਨਾਮ ਆਇਆ ਸੀ। ਉਦੋਂ ਕਿਹਾ ਗਿਆ ਸੀ ਕਿ ਦਿੱਲੀ ਪੁਲਿਸ ਦੀ ਜਾਂਚ ਵਿਚ ਉਸ ਦਾ ਸਬੰਧ ਮਿੱਡੂਖੇੜਾ ਕਾਂਡ ਲਈ ਜ਼ਿੰਮੇਵਾਰ ਗੈਂਗਸਟਰ ਕੌਸ਼ਲ ਚੌਧਰੀ ਦੇ ਸ਼ਾਰਪ ਸ਼ੂਟਰਾਂ ਨਾਲ ਸੀ। ਉਸ ਨੇ ਸ਼ਾਰਪ ਸ਼ੂਟਰਾਂ ਨੂੰ ਪਨਾਹ ਅਤੇ ਗੱਡੀ ਦਿੱਤੀ। ਉਨ੍ਹਾਂ ਲਈ ਖਾਣਾ ਵੀ ਲਿਆਇਆ।

Also Read: CM ਮਾਨ ਦੇ ਵਿਰੋਧੀਆਂ ਨੂੰ ਰਗੜੇ, ਦੱਸਿਆ ਮਹਿਲਾਵਾਂ ਨੂੰ ਕਦੋਂ ਤੱਕ ਮਿਲਣਗੇ 1000 ਰੁਪਏ ਮਹੀਨਾ

ਨਾਂ ਸਾਹਮਣੇ ਆਉਂਦੇ ਹੀ ਆਸਟ੍ਰੇਲੀਆ ਚਲਾ ਗਿਆ ਸੀ ਸ਼ਗਨਪ੍ਰੀਤ
ਮਿੱਡੂਖੇੜਾ ਕਤਲ ਕੇਸ ਵਿੱਚ ਨਾਮ ਸਾਹਮਣੇ ਆਉਣ ਤੋਂ ਬਾਅਦ ਸ਼ਗਨਪ੍ਰੀਤ ਅਚਾਨਕ ਆਸਟ੍ਰੇਲੀਆ ਚਲਾ ਗਿਆ ਸੀ। ਉਦੋਂ ਤੋਂ ਉਹ ਉਥੇ ਰਹਿ ਰਿਹਾ ਹੈ। ਮੂਸੇਵਾਲਾ ਨੂੰ ਮਾਰਨ ਵਾਲੇ ਲਾਰੈਂਸ ਗੈਂਗ ਨੂੰ ਇਹ ਵੀ ਸ਼ੱਕ ਹੈ ਕਿ ਸ਼ਗਨਪ੍ਰੀਤ ਨੂੰ ਆਸਟ੍ਰੇਲੀਆ ਭੱਜਣ ਲਈ ਮੂਸੇਵਾਲਾ ਨੇ ਮਦਦ ਕੀਤੀ ਸੀ। ਇਹ ਵੀ ਸੰਭਾਵਨਾ ਹੈ ਕਿ ਇਸੇ ਦੁਸ਼ਮਣੀ ਕਾਰਨ ਲਾਰੈਂਸ ਗੈਂਗ ਨੇ ਮੂਸੇਵਾਲਾ ਦਾ ਕਤਲ ਕੀਤਾ ਸੀ।

In The Market